11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਗੁਰਦੁਆਰਾ ਖੁਮਾਣੀਸਰ ਸਾਹਿਬ ਚੰਦ ਪੁਰਾਣਾ 'ਚ ਸ੍ਰੀ ਅਖੰਡ ਪਾਠਾਂ ਦੀ ਲੜੀ ਦੇ ਭੋਗ ਪਾਏ

ਅਜੀਤ ਡੈਸਕ 15-02-2026
ਬਾਘਾ ਪੁਰਾਣਾ, 14 ਫਰਵਰੀ (ਗੁਰਮੀਤ ਸਿੰਘ ਮਾਣੂੰਕੇ)-ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਚਰਨਛੋਹ ਪ੍ਰਾਪਤ ਇਤਿਹਾਸਕ ਅਸਥਾਨ ਗੁਰਦੁਆਰਾ ਖੁਮਾਣੀਸਰ ਸਾਹਿਬ ਚੰਦ ਪੁਰਾਣਾ ਵਿਖੇ ਮਾਘ ਮਹੀਨੇ ਨੂੰ ਸਮਰਪਿਤ ਸ਼ੁਰੂ ਕੀਤੀ ਸ੍ਰੀ ਅਖੰਡ ਪਾਠਾਂ ਦੀ ਲੜੀ ਦੇ ਭੋਗ ਪਾਏ ਗਏ ਅਤੇ ਫੱਗਣ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਬੜੀ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਇਸ ਪਵਿੱਤਰ ਅਸਥਾਨ 'ਤੇ ਦੂਰੋਂ-ਨੇੜਿਓਾ ਵੱਡੀ ਗਿਣਤੀ 'ਚ ਪਹੁੰਚੀਆਂ ਸੰਗਤਾਂ ਸਰੋਵਰ 'ਚ ਇਸ਼ਨਾਨ ਕਰਨ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਅੱਗੇ ਨਤਮਸਤਕ ਹੋਈਆਂ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਬਲਵਿੰਦਰ ਸਿੰਘ ਚੰਦ ਪੁਰਾਣਾ ਨੇ ਗੁਰਦੁਆਰਾ ਸਾਹਿਬ 'ਚ ਸ੍ਰੀ ਅਖੰਡ ਪਾਠਾਂ ਦੀ ਲੜੀ ਦੀ ਸੇਵਾ ਕਰਨ ਵਾਲੇ ਸਿੰਘਾਂ ਨੂੰ ਵਿਸ਼ੇਸ਼ ਸਨਮਾਨ ਨਾਲ ਸਨਮਾਨਿਤ ਵੀ ਕੀਤਾ | ਇਸ ਮੌਕੇ ਬਾਬਾ ਬਲਵਿੰਦਰ ਸਿੰਘ ਵਲੋਂ ਧਾਰਮਿਕ ਦੀਵਾਨ ਸਜਾਇਆ ਗਿਆ | ਜਿਸ ਦੌਰਾਨ ਉਨ੍ਹਾਂ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦੇ ਹੋਏ ਸੰਗਤਾਂ ਨੂੰ ਗੁਰੂ ਘਰ ਨਾਲ ਜੁੜਨ ਲਈ ਪ੍ਰੇਰਿਤ ਕੀਤਾ | ਇਸ ਦਿਹਾੜੇ ਮੌਕੇ ਗੁਰਦੁਆਰਾ ਸਾਹਿਬ 'ਚ ਇਲਾਕੇ ਭਰ ਤੋਂ ਪਹੁੰਚੀਆਂ ਸੰਗਤਾਂ ਨੂੰ ਬਾਬਾ ਬਲਵਿੰਦਰ ਸਿੰਘ ਚੰਦ ਪੁਰਾਣਾ ਵਲੋਂ ਜੀ ਆਇਆਂ ਕਹਿੰਦੇ ਹੋਏ ਸੰਗਤਾਂ ਨੂੰ ਹਰ ਸੰਗਰਾਂਦ, ਮੱਸਿਆ ਅਤੇ ਪੁੰਨਿਆਂ ਦੇ ਦਿਹਾੜੇ ਵੱਡੀ ਗਿਣਤੀ 'ਚ ਪਹੁੰਚਣ ਦੀ ਅਪੀਲ ਕੀਤੀ |
ਪਿਛਲੀ ਖ਼ਬਰ ਇੰਦਰਜੀਤ ਕੌਰ ਦੀ ਬਰਸੀ ਮੌਕੇ ਲੋੜਵੰਦਾਂ ਨੂੰ ਦਿੱਤੇ ਜਾਣਗੇ ਟਰਾਈਸਾਈਕਲ-ਚੇਅਰਮੈਨ ਦਵਿੰਦਰਪਾਲ ਸਿੰਘ <br/> ਅਗਲੀ ਖ਼ਬਰ ਗੋ ਗਲੋਬਲ ਕੰਸਲਟੈਂਟਸ ਨੇ ਰਾਕੇਸ਼ ਕੁਮਾਰ ਤੇ ਸੁਸ਼ਮਾ ਦੇਵੀ ਦਾ ਕੈਨੇਡਾ ਦਾ ਸੁਪਰ ਵੀਜ਼ਾ ਲਗਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।