11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਇੰਦਰਜੀਤ ਕੌਰ ਦੀ ਬਰਸੀ ਮੌਕੇ ਲੋੜਵੰਦਾਂ ਨੂੰ ਦਿੱਤੇ ਜਾਣਗੇ ਟਰਾਈਸਾਈਕਲ-ਚੇਅਰਮੈਨ ਦਵਿੰਦਰਪਾਲ ਸਿੰਘ <br/>

ਅਜੀਤ ਡੈਸਕ 15-02-2026
ਮੋਗਾ, 13 ਫਰਵਰੀ (ਸੁਰਿੰਦਰਪਾਲ ਸਿੰਘ)-ਕੈਂਬਰਿਜ ਇੰਟਰਨੈਸ਼ਨਲ ਸਕੂਲ ਮੋਗਾ ਦੇ ਚੇਅਰਮੈਨ ਦਵਿੰਦਰਪਾਲ ਸਿੰਘ ਰਿੰਪੀ ਸਟੇਟ ਐਵਾਰਡੀ ਅਤੇ ਪਰਮਜੀਤ ਕੌਰ ਜਨਰਲ ਸੈਕਟਰੀ ਕੈਂਬਰਿਜ ਇੰਟਰਨੈਸ਼ਨਲ ਸਕੂਲ ਮੋਗਾ ਵਲੋਂ ਆਪਣੇ ਸਤਿਕਾਰਯੋਗ ਮਾਤਾ ਇੰਦਰਜੀਤ ਕੌਰ ਦੀ ਪਹਿਲੀ ਬਰਸੀ ਮੌਕੇ ਲੋੜਵੰਦ ਲੋਕਾਂ ਨੂੰ ਟਰਾਈਸਾਈਕਲ ਦਿੱਤੇ ਜਾਣਗੇ | ਜ਼ਿਕਰਯੋਗ ਹੈ ਦਵਿੰਦਰਪਾਲ ਸਿੰਘ ਵਲੋਂ ਪਿਛਲੇ ਸਾਲ ਵੀ ਆਪਣੇ ਸਤਿਕਾਰਯੋਗ ਪਿਤਾ ਸਵ: ਗੁਰਦੇਵ ਸਿੰਘ ਅਤੇ ਆਪਣੀ ਸਵ: ਭੈਣ ਹਰਪ੍ਰੀਤ ਕੌਰ ਲੈਕਚਰਾਰ ਦੀ ਯਾਦ ਵਿਚ 10 ਟਰਾਈਸਾਈਕਲ ਅਤੇ ਦੋ ਵੀਲ ਚੇਅਰ ਲੋੜਵੰਦ ਵਿਅਕਤੀਆਂ ਨੂੰ ਦਿੱਤੀਆਂ ਗਈਆਂ ਸਨ | ਲੋੜਵੰਦ ਲੋਕ ਕੈਂਬਰਿਜ ਇੰਟਰਨੈਸ਼ਨਲ ਸਕੂਲ ਕੋਟਕਪੂਰਾ ਰੋਡ ਮੋਗਾ ਵਿਖੇ ਸੰਪਰਕ ਕਰ ਸਕਦੇ ਹਨ | ਇਹ ਜਾਣਕਾਰੀ ਚੇਅਰਮੈਨ ਦਵਿੰਦਰਪਾਲ ਸਿੰਘ ਰਿੰਪੀ ਨੇ ਦਿੱਤੀ |

ਪਿਛਲੀ ਖ਼ਬਰ ਮਹਾਂ ਸ਼ਿਵਰਾਤਰੀ ਸ਼ਿਵ ਸ਼ਕਤੀ ਧਾਮ ਤਲਵੰਡੀ ਭੰਗੇਰੀਆਂ ਵਿਖੇ ਮਨਾਈ ਜਾਵੇਗੀ <br/> ਅਗਲੀ ਖ਼ਬਰ ਗੁਰਦੁਆਰਾ ਖੁਮਾਣੀਸਰ ਸਾਹਿਬ ਚੰਦ ਪੁਰਾਣਾ 'ਚ ਸ੍ਰੀ ਅਖੰਡ ਪਾਠਾਂ ਦੀ ਲੜੀ ਦੇ ਭੋਗ ਪਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।