11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਕਰੀਅਰ ਜ਼ੋਨ ਮੋਗਾ ਦੇ ਵਿਦਿਆਰਥੀ ਨੇ ਆਈਲਟਸ 'ਚੋਂ ਹਾਸਿਲ ਕੀਤੇ ਮਨਚਾਹੇ ਬੈਂਡ <br/>

ਅਜੀਤ ਡੈਸਕ 15-02-2026
ਮੋਗਾ, 14 ਫਰਵਰੀ (ਸੁਰਿੰਦਰਪਾਲ ਸਿੰਘ)-ਕਰੀਅਰ ਜੋਨ ਮੋਗਾ ਜੋ ਕਿ ਕਈ ਸਾਲਾਂ ਤੋਂ ਪੜ੍ਹਾਈ ਸਬੰਧੀ ਵਿਦਿਆਰਥੀਆਂ ਨੂੰ ਆਧੁਨਿਕ ਸੁਵਿਧਾਵਾਂ ਦੇ ਕੇ ਆਈਲਟਸ ਤੇ ਪੀ.ਟੀ.ਈ. ਦੇ ਬਿਹਤਰੀਨ ਨਤੀਜੇ ਦੇ ਰਹੀ ਹੈ | ਵੱਡੀ ਗਿਣਤੀ ਵਿਚ ਵਿਦਿਆਰਥੀ ਪੂਰੇ ਭਾਰਤ ਵਿਚੋਂ ਇਸ ਸੰਸਥਾ ਦੀ ਮਦਦ ਨਾਲ ਵਧੀਆ ਬੈਂਡ ਸਕੋਰ ਲੈ ਕੇ ਵਿਦੇਸ਼ ਜਾਣ ਦੇ ਸੁਪਨੇ ਨੂੰ ਸਾਕਾਰ ਕਰ ਰਹੇ ਹਨ | ਸੰਸਥਾ ਦੇ ਤਜਰਬੇਕਾਰ ਟਰੇਨਰ ਵਿਦਿਆਰਥੀਆਂ ਨੂੰ ਵਧੀਆ ਬੈਂਡ ਲਿਆਉਣ ਵਿਚ ਪੂਰੀ ਮਿਹਨਤ ਕਰ ਰਹੇ ਹਨ | ਐਮ.ਡੀ. ਪਰਮਿੰਦਰ ਸਿੰਘ ਗਰੋਵਰ ਨੇ ਦੱਸਿਆ ਅੱਜ-ਕੱਲ੍ਹ ਦੇ ਬੱਚਿਆਂ ਵਿਚ ਆਈਲਟਸ ਕਰ ਕੇ ਵਧੀਆ ਬੈਂਡ ਹਾਸਲ ਕਰ ਕੇ ਵਿਦੇਸ਼ ਜਾਣ ਦੇ ਸੁਪਨੇ ਨੂੰ ਪੂਰਾ ਕਰਨ ਦਾ ਉਤਸ਼ਾਹ ਬੜੇ ਜ਼ੋਰਾਂ-ਸ਼ੋਰਾਂ ਨਾਲ ਦੇਖਣ ਨੂੰ ਮਿਲ ਰਿਹਾ ਹੈ | ਸੰਸਥਾ ਦੀ ਆਫ਼ਲਾਈਨ ਆਈਲਟਸ ਕਲਾਸ ਦੇ ਵਿਦਿਆਰਥੀ ਗੁਰਵਿੰਦਰ ਸਿੰਘ ਨੇ ਟਰੇਨਰਾਂ ਦੀ ਮਿਹਨਤ ਨਾਲ ਓਵਰਆਲ ਮਨ ਚਾਹੇ ਬੈਂਡ ਪ੍ਰਾਪਤ ਕਰ ਕੇ ਆਪਣੇ ਮਾਤਾ-ਪਿਤਾ ਦਾ ਮਾਣ ਵਧਾਇਆ ਅਤੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ | ਵਿਦਿਆਰਥੀ ਦੀ ਇਸ ਸਫਲਤਾ 'ਤੇ ਸੰਸਥਾ ਦੇ ਐਮ.ਡੀ. ਅਤੇ ਸੰਸਥਾ ਦੇ ਟਰੇਨਰਾਂ ਨੇ ਵਿਦਿਆਰਥੀ ਨੂੰ ਚੰਗੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ |

ਪਿਛਲੀ ਖ਼ਬਰ ਨੈਸਲੇ ਇੰਡੀਆ ਲਿਮਟਿਡ ਨੇ ਮੈਗੀ ਦੇ ਸ਼ਾਨਦਾਰ 50 ਸਾਲਾਂ ਸਫ਼ਰ ਦਾ ਜਸ਼ਨ ਮਨਾਇਆ <br/> ਅਗਲੀ ਖ਼ਬਰ ਮਹਾਂ ਸ਼ਿਵਰਾਤਰੀ ਸ਼ਿਵ ਸ਼ਕਤੀ ਧਾਮ ਤਲਵੰਡੀ ਭੰਗੇਰੀਆਂ ਵਿਖੇ ਮਨਾਈ ਜਾਵੇਗੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।