ਮੋਗਾ, 14 ਫਰਵਰੀ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)-ਭਾਰਤ ਕਿਸੇ ਵੀ ਕੀਮਤ 'ਤੇ ਕਿਸੇ ਵੀ ਅੱਤਵਾਦੀ ਹਮਲੇ ਨੂੰ ਬਰਦਾਸ਼ਤ ਨਹੀਂ ਕਰੇਗਾ ਅਤੇ ਅੱਤਵਾਦੀ ਹਮਲੇ ਕਰਨ ਵਾਲਿਆਂ ਨੂੰ ਪਹਿਲਾਂ ਵੀ ਗੰਭੀਰ ਨਤੀਜੇ ਭੁਗਤਣੇ ਪਏ ਹਨ ਅਤੇ ਹੁਣ ਵੀ ਉਨ੍ਹਾਂ ਨੂੰ ਹੋਰ ਵੀ ਸਖ਼ਤ ਨਤੀਜੇ ਭੁਗਤਣੇ ਪੈਣਗੇ | ਇਹ ਵਿਚਾਰ ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਡਾ. ਸੀਮਾਂਤ ਗਰਗ ਨੇ ਪੁਰਾਣੀ ਦਾਣਾ ਮੰਡੀ ਸਥਿਤ ਭਾਜਪਾ ਦਫ਼ਤਰ ਵਿਖੇ ਪੁਲਵਾਮਾ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਪ੍ਰਗਟ ਕੀਤੇ | ਇਸ ਮੌਕੇ ਭਾਜਪਾ ਜਨਰਲ ਸਕੱਤਰ ਵਿੱਕੀ ਸਿਤਾਰਾ, ਜਨਰਲ ਸਕੱਤਰ ਰਾਹੁਲ ਗਰਗ, ਆਈ.ਟੀ. ਸੈਲ ਇੰਚਾਰਜ ਮੁਕੇਸ਼ ਸ਼ਰਮਾ, ਦਫ਼ਤਰ ਇੰਚਾਰਜ ਜਤਿੰਦਰ ਚੱਢਾ, ਮੰਡਲ ਪ੍ਰਧਾਨ ਬਾਘਾ ਪੁਰਾਣਾ ਦੀਪਕ ਤਲਵਾੜ, ਮੰਡਲ ਪ੍ਰਧਾਨ ਅਮਨਦੀਪ ਗਰੋਵਰ, ਮੰਡਲ ਪ੍ਰਧਾਨ ਭੁਪਿੰਦਰ ਹੈਪੀ, ਧਰਮਵੀਰ ਭਾਰਤੀ, ਕਮਲ ਘਾਰੂ, ਸੋਨੀ ਮੰਗਲਾ, ਭੋਲਾ ਸਿੰਘ, ਆਸਾ ਸਿੰਘ, ਹਰਵਿੰਦਰ ਧਾਲੀਵਾਲ, ਪ੍ਰੋਰਮਿਲਾ ਮੋਨਰਾਈ, ਸੁਖਪ੍ਰੀਤ ਕੌਰ ਸੁੱਖੀ, ਸੁਖਜਿੰਦਰ ਸਿੰਘ ਵਾਂਡਰ, ਦਵਿੰਦਰ ਸਿੰਘ ਪ੍ਰਧਾਨ, ਆਸ਼ੀਸ਼ ਕੁਮਾਰ, ਗੁਲਸ਼ਨ ਵਿੱਕੀ, ਹੇਮੰਤ ਸੂਦ, ਗਗਨ ਕੁਮਾਰ, ਵਿਜੇ ਮਿਸ਼ਰਾ, ਸ਼ਸ਼ੀਕਾਂਤ, ਅਰਜੁਨ ਕੁਮਾਰ, ਤਰਸੇਮ ਜੰਡ, ਸੁਕੇਸ਼ ਸੂਦ, ਰਜਿੰਦਰ ਗਾਬਾ, ਸੰਜੀਵ ਅਗਰਵਾਲ, ਸੁੱਖਾ ਸਿੰਘ ਆਦਿ ਮੌਜੂਦ ਸਨ | ਇਸ ਮੌਕੇ ਸਾਬਕਾ ਜ਼ਿਲ੍ਹਾ ਪ੍ਰਧਾਨ ਡਾ. ਸੀਮਾਂਤ ਨੇ ਪੁਲਵਾਮਾ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਕਿਹਾ ਕਿ ਭਾਰਤ ਨੇ ਪੁਲਵਾਮਾ ਹਮਲੇ ਦਾ ਢੁਕਵਾਂ ਜਵਾਬ ਦਿੱਤਾ ਅਤੇ ਇਹ ਵੀ ਕਿਹਾ ਕਿ ਜੇਕਰ ਅਜਿਹਾ ਅੱਤਵਾਦੀ ਹਮਲਾ ਦੁਬਾਰਾ ਹੁੰਦਾ ਹੈ, ਤਾਂ ਪਾਕਿਸਤਾਨ ਨੂੰ ਗੰਭੀਰ ਨਤੀਜੇ ਭੁਗਤਣੇ ਪੈਣਗੇ |