ਬਾਘਾ ਪੁਰਾਣਾ, 14 ਫਰਵਰੀ (ਟਿੰਕੂ ਕਾਠਪਾਲ)-ਸਾਬਕਾ ਸੈਨਿਕ ਵੈੱਲਫੇਅਰ ਯੂਨੀਅਨ ਬਾਘਾ ਪੁਰਾਣਾ ਦੀ ਮਹੀਨਾਵਾਰ ਇਕੱਤਰਤਾ ਪ੍ਰਧਾਨ ਹਰਦੀਪ ਸਿੰਘ ਗਿੱਲ ਕਾਲੇਕੇ ਦੀ ਅਗਵਾਈ ਹੇਠ ਸਥਾਨਕ ਗੁਰਦੁਆਰਾ ਬਾਬਾ ਵਿਸ਼ਵਕਰਮਾ ਵਿਖੇ ਹੋਈ¢ ਜਿਸ ਵਿਚ ਹਲਕੇ ਦੇ ਵੱਖ-ਵੱਖ ਪਿੰਡਾਂ ਤੋਂ ਸਾਬਕਾ ਸੈਨਿਕਾਂ ਨੇ ਸ਼ਮੂਲੀਅਤ ਕੀਤੀ¢ ਇਸ ਮੌਕੇ ਯੂਨੀਅਨ ਦੇ ਚੇਅਰਮੈਨ ਬਲਵਿੰਦਰ ਸਿੰਘ ਭਲੂਰ ਵਿਸ਼ੇਸ਼ ਤÏਰ 'ਤੇ ਸ਼ਾਮਿਲ ਹੋਏ¢ ਇਸ ਮੌਕੇ ਯੂਨੀਅਨ ਨੇ ਸਦੀਵੀ ਵਿਛੋੜਾ ਦੇ ਗਏ ਸਾਥੀ ਨੂੰ ਦੋ ਮਿੰਟ ਦਾ ਮੌਨ ਧਾਰਨ ਕਰਕੇ ਸ਼ਰਧਾਂਜਲੀਆਂ ਭੇਟ ਕੀਤੀਆਂ ¢ ਇਸ ਮੌਕੇ ਚੇਅਰਮੈਨ ਬਲਵਿੰਦਰ ਸਿੰਘ ਭਲੂਰ ਨੇ ਮੌਜੂਦਾ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਘਟਨਾਵਾਂ 'ਤੇ ਚਾਨਣਾ ਪਾਇਆ | ਅੰਤ ਵਿਚ ਯੂਨੀਅਨ ਵਲੋਂ 80 ਸਾਲ ਦੀ ਉਮਰ ਪੂਰੀ ਕਰ ਚੁੱਕੇ ਮੈਂਬਰਾਂ ਨੂੰ ਲੋਈਆਂ ਦੇ ਕੇ ਸਨਮਾਨਿਤ ਕੀਤਾ ਗਿਆ¢ ਇਸ ਮੌਕੇ ਕੈਪਟਨ ਸੁਭਾਸ਼ ਚੰਦ ਮੋਗਾ, ਕੈਪਟਨ ਗੁਰਚਰਨ ਸਿੰਘ, ਕਰਨੈਲ ਸਿੰਘ, ਹਰਦਿਆਲ ਸਿੰਘ, ਬਿੱਕਰ ਸਿੰਘ, ਜੰਗ ਸਿੰਘ ਰਣਜੀਤ ਸਿੰਘ, ਕੈਪਟਨ ਚੰਨਣ ਸਿੰਘ, ਤੇਜਾ ਸਿੰਘ, ਸੁਰਜੀਤ ਸਿੰਘ, ਜਸਵੰਤ ਸਿੰਘ, ਗੁਰਦਰਸ਼ਨ ਸਿੰਘ, ਸੁਰਿੰਦਰਪਾਲ ਜੈਦਕਾ ਆਦਿ ਹਾਜ਼ਰ ਸਨ¢