12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਮੈਡੀਕਲ ਪੈ੍ਰਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਫੈਡਰੇਸ਼ਨ ਦੀ ਮੀਟਿੰਗ

ਅਜੀਤ ਡੈਸਕ 15-02-2026
ਨਿਹਾਲ ਸਿੰਘ ਵਾਲਾ, 14 ਫਰਵਰੀ (ਸੁਖਦੇਵ ਸਿੰਘ ਖਾਲਸਾ)- ਮੈਡੀਕਲ ਪੈ੍ਰਕਟੀਸ਼ਨਰਜ਼ ਐਸੋਸੀਏਸ਼ਨ ਫੈਡਰੇਸ਼ਨ 295 ਦੀ ਵਿਸ਼ੇਸ਼ ਮੀਟਿੰਗ ਜਥੇਬੰਦੀ ਦੇ ਪ੍ਰਧਾਨ ਡਾ. ਰਮੇਸ਼ ਕੁਮਾਰ ਬਾਲੀ ਦੀ ਅਗਵਾਈ ਹੇਠ ਹੋਈ | ਇਸ ਮੌਕੇ ਜਥੇਬੰਦੀ ਵਲੋਂ ਨਵੇਂ ਸਾਥੀਆਂ ਨੂੰ ਜੋੜਦਿਆਂ ਉਨ੍ਹਾਂ ਨੂੰ ਪ੍ਰਮਾਣ ਪੱਤਰ ਵੀ ਦਿੱਤੇ ਗਏ | ਇਸ ਮੌਕੇ ਪ੍ਰਧਾਨ ਡਾ.ਰਮੇਸ਼ ਕੁਮਾਰ ਬਾਲੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਮੈਡੀਕਲ ਪ੍ਰੈਕਟੀਸ਼ਨਰਾਂ ਦੀਆਂ ਮੰਗਾਂ ਨੂੰ ਲੰਬੇ ਸਮੇਂ ਤੋਂ ਜਾਣਬੁੱਝ ਕੇ ਲਟਕਾ ਰਹੀ ਹੈ, ਜਦੋਂ ਕਿ ਸੂਬੇ ਦੇ ਪਿੰਡਾਂ ਅੰਦਰ ਵੱਡੀ ਗਿਣਤੀ 'ਚ ਮੈਡੀਕਲ ਪੈ੍ਰਕਟੀਸ਼ਨਰਜ਼ ਹਰ ਵਰਗ ਦੇ ਲੋਕਾਂ ਨਾਲ ਨਿੱਜੀ ਤੌਰ 'ਤੇ ਜੁੜ ਕੇ ਉਨ੍ਹਾਂ ਨੂੰ ਲੋੜੀਂਦੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾ ਰਹੇ ਹਨ | ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਮੈਡੀਕਲ ਪ੍ਰੈਕਟੀਸ਼ਨਰਾਂ ਨੂੰ ਕੁਝ ਸਮੇਂ ਦਾ ਰਿਫਰੈਸ਼ਰ ਕੋਰਸ ਕਰਵਾ ਕੇ ਰਜਿਸਟਰਡ ਮੈਡੀਕਲ ਪੈ੍ਰਕਟੀਸ਼ਨਰਜ਼ ਦਾ ਦਰਜਾ ਦੇਵੇ ਤਾਂ ਕਿ ਬੇਖੌਫ ਹੋ ਕਿ ਮੈਡੀਕਲ ਪੈ੍ਰਕਟੀਸ਼ਨਰਜ਼ ਆਪਣੀ ਪ੍ਰੈਕਟਿਸ ਕਰ ਸਕਣ | ਇਸ ਮੌਕੇ ਡਾ. ਰਾਜ ਗਿੱਲ, ਡਾ. ਮਿੰਟੂ ਸਿੰਘ, ਡਾ. ਕੁਲਦੀਪ ਸਿੰਘ, ਡਾ. ਸ਼ਮਸ਼ੇਰ ਸਿੰਘ, ਡਾ. ਹਿਨੂੰ ਸਿੰਘ, ਡਾ. ਬਿੱਲੂ ਰਾਮ, ਡਾ. ਚਰਨ ਦਾਸ, ਡਾ. ਦਲੀਪ ਸਿੰਘ, ਡਾ. ਚੇਤਨ ਸ਼ਰਮਾ, ਡਾ. ਜਗਜੀਤ ਸਿੰਘ, ਡਾ. ਅਮਰਜੀਤ ਸਿੰਘ ਸੈਦੋਕੇ, ਡਾ. ਗੁਰਦਿੱਤ ਸਿੰਘ, ਡਾ. ਅਰਸ਼ ਰਾਊਕੇ, ਡਾ. ਦਵਿੰਦਰ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਬਲਾਕ ਪ੍ਰਧਾਨਾਂ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਹਰੀ ਸਿੰਘ ਖਾਈ ਦੀ ਪ੍ਰਧਾਨਗੀ ਹੇਠ ਹੋਈ <br/> ਅਗਲੀ ਖ਼ਬਰ ਸਾਬਕਾ ਸੈਨਿਕ ਵੈੱਲਫੇਅਰ ਯੂਨੀਅਨ ਦੀ ਮਹੀਨਾਵਾਰ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।