ਮੋਗਾ, 14 ਫਰਵਰੀ (ਸੁਰਿੰਦਰਪਾਲ ਸਿੰਘ)-ਅੱਜ ਬਾਅਦ ਦੁਪਹਿਰ ਜ਼ਿਲ੍ਹੇ ਦੇ ਬਲਾਕ ਪ੍ਰਧਾਨਾਂ ਦੀ ਇਕ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰਧਾਨ ਹਰੀ ਸਿੰਘ ਖਾਈ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਕਾਂਗਰਸ ਦੇ ਦਫ਼ਤਰ ਮੋਗਾ ਵਿਖੇ ਹੋਈ | ਇਸ ਮੌਕੇ ਜਸਵੰਤ ਸਿੰਘ ਪੱਪੂ ਰਾਊਕੇ ਤੇ ਮੇਜਰ ਸਿੰਘ ਦੀਨਾ ਨੂੰ ਸਕੱਤਰ ਕਿਸਾਨ ਸੈੱਲ ਕਾਂਗਰਸ ਪੰਜਾਬ ਦਾ ਨਿਯੁਕਤੀ ਪੱਤਰ ਜ਼ਿਲ੍ਹਾ ਪ੍ਰਧਾਨ ਹਰੀ ਸਿੰਘ ਖਾਈ ਵਲੋਂ ਦਿੱਤਾ ਗਿਆ | ਇਸ ਮੌਕੇ ਹਾਜ਼ਰ ਬਲਾਕ ਪ੍ਰਧਾਨਾਂ, ਕਾਂਗਰਸੀ ਆਗੂਆਂ ਤੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਹਰੀ ਸਿੰਘ ਖਾਈ ਨੇ ਕਿਹਾ ਕਿ ਆ ਰਹੀਆਂ 2027 ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਾਨੂੰ ਪਾਰਟੀ ਨੂੰ ਜੜ੍ਹ ਤੱਕ ਮਜ਼ਬੂਤ ਕਰਨ ਲਈ ਦਿਨ ਰਾਤ ਇਕ ਕਰਨਾ ਚਾਹੀਦਾ ਹੈ | ਉਨ੍ਹਾਂ ਦੱਸਿਆ ਕਿ ਬਲਾਕ ਕਾਂਗਰਸ ਕਮੇਟੀ ਵਿਚ 31 ਮੈਂਬਰੀ ਵਰਕਿੰਗ ਕਮੇਟੀ ਦਾ ਗਠਨ ਕੀਤਾ ਜਾਵੇ ਜਿਸ ਵਿਚ ਹਰ ਵਰਗ ਨੂੰ ਬਣਦੀ ਨੁਮਾਇੰਦਗੀ ਦਿੱਤੀ ਜਾਣੀ ਅਤਿ ਜ਼ਰੂਰੀ ਹੈ ਤੇ ਜਦੋਂ ਵੀ ਸੂਬਾ ਪੱਧਰੀ ਮੀਟਿੰਗ ਹੋਵੇ ਉਸ ਵਿਚ ਹਰ ਬਲਾਕ ਤੋਂ ਘੱਟੋ ਘੱਟ 5 ਮੈਂਬਰ ਜ਼ਰੂਰ ਪੁੱਜਣੇ ਚਾਹੀਦੇ ਹਨ | ਉਨ੍ਹਾਂ ਕਿਹਾ ਕਿ ਪਾਰਟੀ ਹਾਈਕਮਾਂਡ ਵਲੋਂ ਜੋ ਦਿਸ਼ਾ-ਨਿਰਦੇਸ਼ ਦਿੱਤੇ ਗਏ ਹਨ, ਸਾਨੂੰ ਉਨ੍ਹਾਂ 'ਤੇ ਇਕੱਠੇ ਹੋ ਕੇ ਪਹਿਰਾ ਦੇਣਾ ਚਾਹੀਦਾ ਹੈ ਤਾਂ ਜੋ ਅਸੀਂ 2027 ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣਾ ਸਕੀਏ | ਉਨ੍ਹਾਂ ਜਸਵੰਤ ਸਿੰਘ ਪੱਪੀ ਰਾਊਕੇ ਤੇ ਮੇਜਰ ਸਿੰਘ ਦੀਨਾ ਨੂੰ ਸਕੱਤਰ ਕਿਸਾਨ ਸੈੱਲ ਕਾਂਗਰਸ ਪੰਜਾਬ ਨਿਯੁਕਤ ਹੋਣ 'ਤੇ ਵਧਾਈ ਦਿੱਤੀ | ਇਸ ਮੌਕੇ ਹੋਰਨਾਂ ਤੋਂ ਇਲਾਵਾ ਐਡਵੋਕੇਟ ਗੁਰਨੂਰ ਸਿੰਘ, ਜਸਪਾਲ ਸਿੰਘ ਡਰੋਲੀ, ਜਰਨੈਲ ਸਿੰਘ, ਜਗਦੀਪ ਸਿੰਘ ਮੱਦੋਕੇ, ਸ਼ਿਵਾਜ ਸਿੰਘ ਭੋਲਾ ਮਸਤੇ ਵਾਲਾ, ਗੁਰਬੀਰ ਸਿੰਘ ਗੋਗਾ ਸੰਗਲਾ, ਜਰਨੈਲ ਸਿੰਘ, ਜਗਦੀਪ ਸਿੰਘ ਮੱਦੋਕੇ ਸਾਰੇ ਬਲਾਕ ਪ੍ਰਧਾਨ, ਗੁਰਦੇਵ ਕੌਰ ਪ੍ਰਧਾਨ ਜ਼ਿਲ੍ਹਾ ਮਹਿਲਾ ਕਾਂਗਰਸ, ਚੇਅਰਮੈਨ ਬੀ.ਸੀ. ਸੈੱਲ ਵਿਕਰਮ ਪੱਤੋ ਆਦਿ ਹਾਜ਼ਰ ਸਨ |