ਠੱਠੀ ਭਾਈ, 14 ਫਰਵਰੀ (ਜਗਰੂਪ ਸਿੰਘ ਮਠਾੜੂ)-ਲੋਕਾਂ ਨੂੰ ਬਦਲਾਅ ਦਾ ਨਾਅਰਾ ਦੇ ਕੇ ਸੱਤਾ ਵਿਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਹੁਣ ਲੋਕ ਅੱਕ ਚੁੱਕੇ ਹਨ ਅਤੇ ਪੰਜਾਬ ਵਿਚ ਮੁੜ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਨਾਉਣ ਲਈ ਉਤਾਵਲੇ ਹੋ ਚੁੱਕੇ ਹਨ¢ ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਆੜ੍ਹਤੀ ਗੁਰਤੇਜ ਸਿੰਘ ਮਾਨ ਮੌੜ ਨੌਂਆਬਾਦ ਨੇ ਕੀਤਾ¢ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਚੋਣਾਂ ਦÏਰਾਨ ਜੋ ਵਾਅਦੇ ਕੀਤੇ ਸਨ, ਉਹ ਅੱਜ ਤੱਕ ਕਾਗਜ਼ਾਂ ਤੱਕ ਹੀ ਸੀਮਤ ਹਨ¢ ਬੇਰੁਜ਼ਗਾਰੀ, ਕਾਨੂੰਨ-ਵਿਵਸਥਾ, ਕਿਸਾਨਾਂ ਅਤੇ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਕੋਈ ਢੰਗ ਦੀ ਨੀਤੀ ਨਹੀਂ ਬਣਾਈ ਗਈ ¢ ਗੁਰਤੇਜ ਸਿੰਘ ਮਾਨ ਨੇ ਕਿਹਾ ਕਿ ਅਕਾਲੀ ਦਲ ਹਮੇਸ਼ਾ ਪੰਜਾਬ, ਪੰਜਾਬੀਅਤ ਅਤੇ ਪੰਥ ਦੀ ਰੱਖਿਆ ਲਈ ਵਚਨਬੱਧ ਰਿਹਾ ਹੈ ¢ ਉਨ੍ਹਾਂ 12 ਮਾਰਚ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੇ ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਦੇ ਮੁੱਖ ਸੇਵਾਦਾਰ ਜਥੇਦਾਰ ਤੀਰਥ ਸਿੰਘ ਮਾਹਲਾ ਦੀ ਅਗਵਾਈ ਵਿਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਬਾਘਾ ਪੁਰਾਣਾ ਦਾਣਾ ਮੰਡੀ ਵਿਚ ਕੀਤੀ ਜਾ ਰਹੀ ਵਿਸ਼ਾਲ ਅਕਾਲੀ ਕਾਨਫਰੰਸ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਹ ਕਾਨਫਰੰਸ ਪੰਜਾਬ ਦੀ ਸਿਆਸਤ ਵਿਚ ਨਵਾਂ ਮੋੜ ਸਾਬਤ