12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਸ਼ਿਆਮ ਮੰਦਰ ਵਿਖੇ ਭਗਵਾਨ ਖਾਟੂ ਵਾਲੇ ਨੂੰ ਸਮਰਪਿਤ ਭਜਨ ਸੰਧਿਆ <br/>

ਅਜੀਤ ਡੈਸਕ 15-02-2026
ਮੋਗਾ, 14 ਫਰਵਰੀ (ਸੁਰਿੰਦਰਪਾਲ ਸਿੰਘ)-ਵਿਜੈ ਇਕਾਦਸ਼ੀ 'ਤੇ ਸ਼ਿਆਮ ਸੇਵਾ ਸੁਸਾਇਟੀ ਨੇ ਮੋਗਾ ਸ਼ਹਿਰ ਦੇ ਕੋਟਕਪੂਰਾ ਰੋਡ 'ਤੇ ਸਥਿਤ ਜਲੰਧਰ ਕਾਲੋਨੀ ਦੇ ਸ਼ਿਆਮ ਮੰਦਰ ਵਿਖੇ ਭਗਵਾਨ ਖਾਟੂ ਵਾਲੇ ਸ਼ਿਆਮ ਬਾਬਾ ਨੂੰ ਸਮਰਪਿਤ ਇਕ ਵਿਸ਼ਾਲ ਭਜਨ ਸੰਧਿਆ ਕਰਵਾਈ ਗਈ | ਇਸ ਸਮਾਗਮ ਦੌਰਾਨ ਸ਼ਿਆਮ ਬਾਬਾ ਦਾ ਬ੍ਰਹਮ ਸ਼ਿੰਗਾਰ, ਦਰਬਾਰ ਅਤੇ ਛਪੰਜਾ ਭੇਟਾਂ ਖਿੱਚ ਦਾ ਕੇਂਦਰ ਸਨ | ਸੰਸਥਾਪਕ ਕਮਲ ਸ਼ਰਮਾ ਦੀ ਅਗਵਾਈ ਹੇਠ ਸੁਸਾਇਟੀ ਦੇ ਮੈਂਬਰਾਂ ਨੇ ਆਪਣੇ ਪਰਿਵਾਰਾਂ ਨਾਲ ਮਿਲ ਕੇ ਸ਼ਿਆਮ ਬਾਬਾ ਦੇ ਦਰਬਾਰ 'ਚ ਉਦਘਾਟਨ ਸਮਾਰੋਹ ਅਤੇ ਦੀਵੇ ਜਗਾਏ | ਭਜਨ ਗਾਇਕਾਂ ਐਡਵੋਕੇਟ ਜੈ ਗੋਇਲ, ਰੌਸ਼ਨ ਕੁਮਾਰ, ਪਰੂਸ਼ ਗਰਗ, ਵੰਸ਼ ਸ਼ਰਮਾ ਅਤੇ ਰਾਜੀਵ ਉੱਪਲ ਨੇ ਭਜਨ ਗਾ ਕੇ ਸ਼ਰਧਾਲੂਆਂ ਨੂੰ ਮੰਤਰ ਮੁਗਧ ਕੀਤਾ | ਚੇਅਰਮੈਨ ਅਜੈ ਗਰਗ, ਸੰਸਥਾਪਕ ਕਮਲ ਸ਼ਰਮਾ, ਪ੍ਰਧਾਨ ਵਿਨੋਦ ਪੋਪਲੀ, ਸਕੱਤਰ (ਸਾਬਕਾ ਕੌਂਸਲਰ) ਭੂਸ਼ਨ ਗਰਗ ਰਾਜੂ, ਕੈਸ਼ੀਅਰ ਰਾਮ ਪ੍ਰਕਾਸ਼ ਮੰਗਲਾ ਅਤੇ ਸੰਜੀਵ ਗਰਗ ਟੀਟੂ ਨੇ ਐਲਾਨ ਕੀਤਾ ਕਿ ਸੁਸਾਇਟੀ 21 ਫਰਵਰੀ ਤੋਂ 1 ਮਾਰਚ ਤੱਕ ਜਲੰਧਰ ਕਾਲੋਨੀ ਦੇ ਸ਼ਿਆਮ ਮੰਦਰ ਵਿਖੇ ਸ਼ਾਮ 6 ਵਜੇ ਤੋਂ ਭਗਵਾਨ ਦੀ ਇੱਛਾ ਤੱਕ ਸ਼ਿਆਮ ਬਾਬਾ ਜੀ ਦਾ 14ਵਾਂ ਫਾਲਗੁਨ ਮਹਾਂ ਉਤਸਵ ਕਰਵਾਏਗੀ | ਇਸ ਫਾਲਗੁਨ ਮਹਾਂ ਉਤਸਵ ਦੌਰਾਨ ਸ਼ਿਆਮ ਬਾਬਾ ਦਾ ਦਰਬਾਰ ਅਤੇ ਛਪੰਜਾ ਭੇਟਾਵਾਂ ਖਿੱਚ ਦਾ ਕੇਂਦਰ ਹੋਣਗੀਆਂ | ਇਸ ਮੇਲੇ ਵਿਚ ਵੱਖ-ਵੱਖ ਭਜਨ ਗਾਇਕ ਸ਼ਿਆਮ ਬਾਬਾ ਦਾ ਗੁਣਗਾਨ ਕਰਨਗੇ | ਇਸ ਮੌਕੇ ਸ਼ਿਆਮ ਸੇਵਾ ਸੁਸਾਇਟੀ ਦੇ ਸੰਸਥਾਪਕ ਕਮਲ ਸ਼ਰਮਾ, ਚੇਅਰਮੈਨ ਅਜੈ ਗਰਗ, ਸਕੱਤਰ ਤੇ ਸਾਬਕਾ ਕੌਂਸਲਰ ਭੂਸ਼ਨ ਗਰਗ, ਕੈਸ਼ੀਅਰ ਰਾਮ ਪ੍ਰਕਾਸ਼ ਮੰਗਲਾ, ਵਿੱਤ ਸਕੱਤਰ ਚੰਦਰ ਮੋਹਨ ਸਹਿਗਲ, ਪ੍ਰਧਾਨ ਵਿਨੋਦ ਪੋਪਲੀ, ਭੁਪੇਸ਼ ਸ਼ਰਮਾ, ਸੰਜੀਵ ਕੁਮਾਰ ਟੀਟੂ, ਸੁਦਾਮਾ ਪੁਰੀ, ਜਗਜੀਵ ਧੀਰ, ਗਗਨ ਅਰੋੜਾ, ਅਮਨ ਗਰਗ, ਰਾਮ ਗਰਗ, ਰਾਜਪਾਲ ਕੌਰ, ਡਾ. ਸਿੰਗਲਾ, ਰਾਜੇਸ਼ ਕੁਮਾਰ ਰਾਜੂ, ਰਾਜੇਸ਼ ਗੋਇਲ, ਰਵੀ ਸਿੰਗਲਾ, ਕਪਿਲ ਕੁਮਾਰ ਖੰਨਾ, ਡਾ. ਰਾਮ ਗੋਪਾਲ ਕੁਮਾਰ, ਜਗਦੀਸ਼ ਬੱਤਰਾ, ਰਾਜੀਵ ਉੱਪਲ, ਪਰੁਸ਼ ਗਰਗ, ਅਸ਼ੋਕ ਕਾਲੜਾ, ਨਰੇਸ਼ ਬਾਂਸਲ, ਵਿਜੇ ਅਰੋੜਾ, ਜੌਨੀ ਸ਼ਰਮਾ, ਰਾਮਪਾਲ ਮਹਿੰਦੀਰੱਤਾ, ਯੋਗੇਸ਼ ਸ਼ਰਮਾ, ਰਾਜੀਵ ਉੱਪਲ, ਵੰਸ਼ ਸ਼ਰਮਾ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਵਿਧਾਇਕਾ ਡਾ. ਅਰੋੜਾ ਵਲੋਂ ਵਾਰਡ ਨੰਬਰ 14 'ਚ ਇੰਟਰਲਾਕ ਟਾਈਲਾਂ ਲਗਾਉਣ ਦਾ ਉਦਘਾਟਨ <br/> ਅਗਲੀ ਖ਼ਬਰ ਕਮਲ ਸ਼ਰਮਾ ਅਤੇ ਰਾਮ ਪ੍ਰਕਾਸ਼ ਮੰਗਲਾ ਨੂੰ ਸੱਜਨੀ ਵੱਲਭ ਵਿਹਾਰਾ ਉਤਸਵ ਲਈ ਸੱਦਾ ਪੱਤਰ ਭੇਟ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।