ਮੋਗਾ, 14 ਫਰਵਰੀ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)-ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਨਗਰ ਨਿਗਮ ਦੇ ਵਾਰਡ ਨੰਬਰ 14, ਗਲੀ ਨੰਬਰ 3 ਪ੍ਰੇਮ ਨਗਰ ਵਿਚ 12.80 ਲੱਖ ਦੀ ਲਾਗਤ ਨਾਲ ਇੰਟਰਲਾਕਿੰਗ ਟਾਈਲਾਂ ਲਗਾਉਣ ਦਾ ਉਦਘਾਟਨ ਕੀਤਾ | ਇਸ ਮੌਕੇ ਉਨ੍ਹਾਂ ਨਾਲ ਨਗਰ ਨਿਗਮ ਦੇ ਮੇਅਰ ਪ੍ਰਵੀਨ ਸ਼ਰਮਾ, ਜ਼ਿਲ੍ਹਾ ਸ਼ਹਿਰੀ ਪ੍ਰਧਾਨ ਪ੍ਰੇਮ ਚੰਦ ਚੱਕੀ ਵਾਲੇ, ਚੇਅਰਮੈਨ ਸੰਜੀਵ ਨਰੂਲਾ, ਰਾਜੂ ਸੰਦੀਯੋਦਾ, ਕੌਂਸਲਰ ਜਗਦੀਪ ਸਿੰਘ, ਦਮਨ, ਸੰਜੇ ਸ਼ਰਮਾ, ਵੱਡੀ ਗਿਣਤੀ ਵਿਚ ਮੁਹੱਲਾ ਨਿਵਾਸੀ ਅਤੇ ਆਮ ਆਦਮੀ ਪਾਰਟੀ ਦੇ ਵਲੰਟੀਅਰ ਮੌਜੂਦ ਸਨ | ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਦੱਸਿਆ ਕਿ ਮੋਗਾ ਸ਼ਹਿਰ ਦੇ ਵਾਰਡਾਂ ਵਿਚ ਵਿਕਾਸ ਕਾਰਜ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੇ ਹਨ | ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਵਿਚ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਇਸ ਮੌਕੇ ਮੁਹੱਲੇ ਦੇ ਵਸਨੀਕਾਂ ਨੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਅਤੇ ਨਗਰ ਨਿਗਮ ਦੇ ਮੇਅਰ ਪ੍ਰਵੀਨ ਕੁਮਾਰ ਸ਼ਰਮਾ ਦਾ ਵਾਰਡ ਵਿਚ ਵਿਕਾਸ ਕਾਰਜ ਸ਼ੁਰੂ ਕਰਨ ਲਈ ਧੰਨਵਾਦ ਕੀਤਾ |