12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਕਾਂਗਰਸ ਜ਼ਿਲ੍ਹਾ ਪ੍ਰਧਾਨ ਯੂਥ ਦੀ ਪ੍ਰਧਾਨਗੀ ਦੇ ਉਮੀਦਵਾਰ ਢਿੱਲੋਂ ਦੇ ਸਮਰਥਨ ਲਈ ਧੰਨਵਾਦ- ਗਗੜਾ <br/>

ਅਜੀਤ ਡੈਸਕ 15-02-2026
ਕੋਟ ਈਸੇ ਖਾਂ, 14 ਫਰਵਰੀ (ਗੁਰਮੀਤ ਸਿੰਘ ਖਾਲਸਾ)-ਯੂਥ ਕਾਂਗਰਸ ਜ਼ਿਲ੍ਹਾ ਮੋਗਾ ਦੇ ਪ੍ਰਧਾਨ ਲਈ ਚੱਲ ਰਹੀ ਵੋਟਿੰਗ ਵਿਚ ਪਾਰਟੀ ਨੌਜਵਾਨਾਂ ਨੂੰ ਵੱਧ ਤੋਂ ਵੱਧ ਸਾਥ ਉਮੀਦਵਾਰ ਈਸ਼ਵਰ ਸਿੰਘ ਢਿੱਲੋਂ ਨੂੰ ਦੇਣਾ ਚਾਹੀਦਾ ਹੈ | ਇਹ ਪ੍ਰਗਟਾਵਾ ਯੂਥ ਕਾਂਗਰਸੀ ਆਗੂ ਤੇ ਸਹਿਕਾਰੀ ਸਭਾ ਗਗੜੇ ਦੇ ਪ੍ਰਧਾਨ ਅਰਸ਼ਜੋਤ ਸਿੰਘ ਜੋਤੀ ਸੇਖੋਂ ਪਿੰਡ ਭਾਗਪੁਰ ਗਗੜਾ ਨੇ ਆਪਣੇ ਸਾਥੀਆਂ ਸਮੇਤ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਸਾਥੀਆਂ ਤੇ ਆਸ ਪਾਸ ਦੇ ਇਲਾਕੇ ਵਿਚੋਂ ਵੀ ਜੋ ਜ਼ਿਲ੍ਹਾ ਪ੍ਰਧਾਨ ਯੂਥ ਦੀ ਦਾਅਵੇਦਾਰ ਈਸ਼ਵਰ ਸਿੰਘ ਢਿੱਲੋਂ ਦੇ ਹੱਕ ਵਿਚ ਵੋਟਿੰਗ ਕੀਤੀ ਗਈ ਹੈ ਉਸ ਲਈ ਉਹ ਤਹਿ ਦਿਲੋਂ ਧੰਨਵਾਦ ਕਰਦੇ ਹਨ | ਉਨ੍ਹਾਂ ਕਿਹਾ ਕਿ ਹਲਕਾ ਧਰਮਕੋਟ ਵਿਚ ਸਾਬਕਾ ਵਿਧਾਇਕ ਸੁਖਜੀਤ ਸੰਘ ਲੋਹਗੜ੍ਹ ਦੇ ਕਰੀਬੀ ਰਹੇ ਸਵ. ਕੁਲਬੀਰ ਸਿੰਘ ਲੌਂਗੀਵਿੰਡ ਸਰਪੰਚ ਦੇ ਹੋਣਹਾਰ ਫਰਜੰਦ ਹਰਜੀਤ ਸਿੰਘ ਟੋਨਾ ਜੋ ਯੂਥ ਪ੍ਰਧਾਨ ਹਲਕਾ ਧਰਮਕੋਟ ਦੀ ਚੋਣ ਲੜ ਰਹੇ ਹਨ ਨੂੰ ਵੀ ਡਟ ਕੇ ਸਹਿਯੋਗ ਦਿੱਤਾ ਜਾ ਰਿਹਾ ਹੈ | ਇਸ ਮੌਕੇ ਲਖਵਿੰਦਰ ਸਿੰਘ ਸੇਖੋਂ, ਗਗਨਾ ਮੈਂਬਰ, ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਨੈਸ਼ਨਲ ਪੱਧਰ ਦੀਆਂ ਖਿਡਾਰਨਾਂ ਨੂੰ ਸਕੂਲ ਮੈਨੇਜਮੈਂਟ ਨੇ ਕੀਤਾ ਸਨਮਾਨਿਤ ਅਗਲੀ ਖ਼ਬਰ ਵਿਧਾਇਕਾ ਡਾ. ਅਰੋੜਾ ਵਲੋਂ ਵਾਰਡ ਨੰਬਰ 14 'ਚ ਇੰਟਰਲਾਕ ਟਾਈਲਾਂ ਲਗਾਉਣ ਦਾ ਉਦਘਾਟਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।