ਨਿਹਾਲ ਸਿੰਘ ਵਾਲਾ, 14 ਫਰਵਰੀ (ਸੁਖਦੇਵ ਸਿੰਘ ਖਾਲਸਾ)-ਆਮ ਆਦਮੀ ਪਾਰਟੀ ਵਲੋਂ ਪਾਰਟੀ ਪ੍ਰਤੀ ਵਰਕਰਾਂ ਵਲੋਂ ਕੀਤੀ ਮਿਹਨਤ ਅਤੇ ਚੰਗੀਆਂ ਸੇਵਾਵਾਂ ਦੇਣ ਵਾਲੇ ਵਰਕਰਾਂ ਨੂੰ ਮਾਣ ਸਨਮਾਨ ਦਿੰਦਿਆਂ ਬਲਾਕ ਪ੍ਰਧਾਨ ਰਮਨਦੀਪ ਕੌਰ ਰਾਊਕੇ ਨੂੰ ਹਲਕਾ ਨਿਹਾਲ ਸਿੰਘ ਵਾਲਾ ਦਾ ਵਾਈਸ ਕੁਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ | ਇਸ ਨਿਯੁਕਤੀ 'ਤੇ ਖੁਸ਼ੀ ਜ਼ਾਹਿਰ ਕਰਦਿਆਂ ਰਮਨਦੀਪ ਕੌਰ ਰਾਊਕੇ ਨੇ ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਦਵਿੰਦਰ ਸਿੰਘ ਤਖਤੂਪੁਰਾ, ਸੰਗਠਨ ਇੰਚਾਰਜ ਤਜਿੰਦਰ ਕੌਰ ਅਤੇ ਮੈਡਮ ਲਵਲੀ ਸਿੰਗਲਾ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਵਲੋਂ ਦਿੱਤੀ ਇਸ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਉਣਗੇ |