ਸਮਾਧ ਭਾਈ, 14 ਫਰਵਰੀ (ਜਗਰੂਪ ਸਿੰਘ ਸਰੋਆ)-ਰੂਰਲ ਐਨ.ਜੀ.ਓ. ਬਲਾਕ ਬਾਘਾ ਪੁਰਾਣਾ ਦੀ ਅਹਿਮ ਮੀਟਿੰਗ ਪਿੰਡ ਘੋਲੀਆ ਕਲਾਂ ਵਿਖੇ ਜ਼ਿਲ੍ਹਾ ਪ੍ਰਧਾਨ ਹਰਭਿੰਦਰ ਸਿੰਘ ਜਾਨੀਆ ਦੀ ਪ੍ਰਧਾਨਗੀ ਹੇਠ ਹੋਈ¢ ਇਸ ਮੌਕੇ ਪ੍ਰਧਾਨ ਜਾਨੀਆ ਨੇ ਕਿਹਾ ਕਿ ਰੂਰਲ ਐਨ.ਜੀ.ਓ. ਬਲਾਕ ਬਾਘਾ ਪੁਰਾਣਾ ਦੀ ਨਵੀਂ ਚੋਣ ਕੁਝ ਕਾਰਨਾਂ ਕਰਕੇ ਅੱਗੇ ਪਾ ਦਿੱਤੀ ਗਈ ਸੀ ਅਤੇ ਹੁਣ 19 ਫਰਵਰੀ ਦਿਨ ਵੀਰਵਾਰ ਨੂੰ ਪਿੰਡ ਸਮਾਧ ਭਾਈ ਵਿਖੇ ਡਰੀਮ ਲੈਂਡ ਰਿਜ਼ਾਰਟ (ਫੂਲੇਵਾਲਾ ਰੋਡ) ਦੁਪਹਿਰ 2 ਵਜੇ ਕੀਤੀ ਜਾ ਰਹੀ ਹੈ ¢ ਇਸ ਮੌਕੇ ਉਨ੍ਹਾਂ ਰੂਰਲ ਐਨ.ਜੀ.ਓ. ਮੋਗਾ ਅਤੇ ਸਰਬੱਤ ਦਾ ਭਲਾ ਟਰੱਸਟ ਵਲੋਂ ਚਲਾਈਆਂ ਜਾ ਰਹੀਆਂ ਸਮਾਜ ਭਲਾਈ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਅਤੇ ਪਿੰਡਾਂ ਦੀਆਂ ਕਲੱਬਾਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਉਹ ਬਲਾਕ ਬਾਘਾ ਪੁਰਾਣਾ ਦੀ ਹੋ ਰਹੀ ਚੋਣ ਵਿਚ ਵਧ ਚੜ੍ਹ ਕੇ ਹਿੱਸਾ ਲੈਣ ਤਾਂ ਜੋ ਸਮਾਜ ਸੇਵਾ ਨੂੰ ਸਮਰਪਿਤ ਸ਼ਖਸੀਅਤਾਂ ਨੂੰ ਇਕ ਪਲੇਟਫਾਰਮ 'ਤੇ ਇਕੱਠਿਆਂ ਕਰਕੇ ਸਮਾਜ ਸੇਵਾ ਲਈ ਨਵੇਂ ਪ੍ਰੋਗਰਾਮ ਉਲੀਕੇ ਜਾ ਸਕਣ¢ ਇਸ ਮੌਕੇ ਬਲਾਕ ਪ੍ਰਧਾਨ ਹਰਮਿੰਦਰ ਸਿੰਘ ਕੋਟਲਾ, ਗੁਰਸੇਵਕ ਸਿੰਘ ਸੰਨਿਆਸੀ, ਸਰਬਜੀਤ ਕੌਰ ਬਰਾੜ, ਮੈਡਮ ਮੀਨਾ ਸ਼ਰਮਾ, ਜਗਤਾਰ ਸਿੰਘ ਜਾਨੀਆ, ਰਣਜੀਤ ਸਿੰਘ ਧਾਲੀਵਾਲ ਮਾੜੀ ਮੁਸਤਫਾ, ਸ਼ਹੀਦ ਭਗਤ ਸਿੰਘ ਵੈੱਲਫੇਅਰ ਕਲੱਬ ਘੋਲੀਆ ਕਲਾਂ ਦੇ ਪ੍ਰਧਾਨ ਹਰਜਿੰਦਰ ਸਿੰਘ ਗਿੱਲ, ਰੇਸ਼ਮ ਸਿੰਘ ਚÏਧਰੀ ਵਾਲਾ, ਜਗਰੂਪ ਸਿੰਘ ਸਮਾਧ ਭਾਈ, ਬਲਾਕ ਸੰਮਤੀ ਮੈਂਬਰ ਨਿਰਭੈ ਸਿੰਘ, ਬਮਲੇਸ ਕੁਮਾਰ, ਅੰਗਰੇਜ਼ ਸਿੰਘ, ਮਨਪ੍ਰੀਤ ਸਿੰਘ, ਹਰਪ੍ਰੀਤ ਸਿੰਘ, ਬਲਜੀਤ ਸ਼ਰਮਾ, ਜਸਪ੍ਰੀਤ ਸਿੰਘ, ਰਾਜ ਕੁਮਾਰ ਘੋਲੀਆ ਆਦਿ ਹਾਜ਼ਰ ਸਨ¢