ਠੱਠੀ ਭਾਈ, 14 ਫਰਵਰੀ (ਜਗਰੂਪ ਸਿੰਘ ਮਠਾੜੂ)-ਪਿੰਡ ਸਾਹੋਕੇ ਵਿਖੇ ਭਾਰਤੀ ਜਨਤਾ ਪਾਰਟੀ ਦੀ ਇਕ ਅਹਿਮ ਮੀਟਿੰਗ ਪ੍ਰਧਾਨ ਜਸਵੀਰ ਸਿੰਘ, ਕਾਕਾ ਫੌਜੀ ਸਾਹੋਕੇ ਦੇ ਯਤਨਾਂ ਸਦਕਾ ਹੋਈ ¢ ਮੀਟਿੰਗ ਨੂੰ ਸੰਬੋਧਨ ਕਰਦਿਆਂ ਹਰਵਿੰਦਰ ਧਾਲੀਵਾਲ ਸਮਾਲਸਰ, ਸੀਨੀਅਰ ਨੇਤਾ ਬਲਾਕ ਬਾਘਾ ਪੁਰਾਣਾ ਨੇ ਮਨਰੇਗਾ ਸਕੀਮ ਦੇ ਬਦਲੇ ਰੂਪ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ¢ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਮਨਰੇਗਾ ਯੋਜਨਾ ਨੂੰ ਹੋਰ ਪ੍ਰਭਾਵਸ਼ਾਲੀ ਅਤੇ ਪਾਰਦਰਸ਼ੀ ਬਣਾਉਣ ਲਈ ਕਈ ਤਰ੍ਹਾਂ ਦੇ ਸੁਧਾਰ ਕੀਤੇ ਜਾ ਰਹੇ ਹਨ ¢ ਉਨ੍ਹਾਂ ਦੱਸਿਆ ਕਿ ਸਰਕਾਰ ਦੀ ਨੀਤੀ ਗਰੀਬ ਅਤੇ ਮੱਧ ਵਰਗ ਦੇ ਹਿਤਾਂ ਦੀ ਰੱਖਿਆ ਕਰਨਾ ਹੈ ¢ ਉਨ੍ਹਾਂ ਵਰਕਰਾਂ ਨੂੰ ਅਪੀਲ ਕੀਤੀ ਕਿ ਇਨ੍ਹਾਂ ਯੋਜਨਾਵਾਂ ਦੀ ਜਾਣਕਾਰੀ ਘਰ-ਘਰ ਤੱਕ ਪਹੁੰਚਾਈ ਜਾਵੇ ¢ ਮੀਟਿੰਗ ਦੌਰਾਨ ਪਾਰਟੀ ਦੀ ਮਜ਼ਬੂਤੀ ਅਤੇ ਆਉਣ ਵਾਲੀਆਂ ਰਾਜਨੀਤਕ ਗਤੀਵਿਧੀਆਂ ਸਬੰਧੀ ਵੀ ਵਿਚਾਰ-ਵਟਾਂਦਰਾ ਕੀਤਾ ਗਿਆ ¢ ਇਸ ਮੌਕੇ ਠਾਣਾ ਸਿੰਘ ਮੱਲਕੇ, ਸੁਖਜਿੰਦਰ ਸਿੰਘ, ਹੰਸਾ ਸਿੰਘ ਮੈਂਬਰ ਪੰਚਾਇਤ, ਕਾਕਾ ਫੌਜੀ ਸਾਹੋਕੇ, ਪ੍ਰਧਾਨ ਜਸਵੀਰ ਸਿੰਘ, ਜਤਿੰਦਰ ਕੁਮਾਰ ਕਿੰਦਰੀ ਠੱਠੀ ਭਾਈ, ਮਲਕੀਤ ਸਿੰਘ, ਜਸਵਿੰਦਰ ਸਿੰਘ, ਸੁਖਦੇਵ ਸਿੰਘ, ਰੂਪ ਸਿੰਘ, ਇੰਦਰਜੀਤ ਸਿੰਘ, ਦਰਸ਼ਨ ਸਿੰਘ, ਹਰਜਿੰਦਰ ਸਿੰਘ, ਸੇਵਕ ਸਿੰਘ, ਹਰਚਰਨ ਸਿੰਘ, ਸੁਖਮੰਦਰ ਸਿੰਘ, ਜਸਵਿੰਦਰ ਕੌਰ, ਜਸਵੀਰ ਕੌਰ, ਜਗਦੀਪ ਕੌਰ, ਜਸਪਾਲ ਕੌਰ, ਕੁਲਵਿੰਦਰ ਕੌਰ, ਰਣਜੀਤ ਕੌਰ ਸਿਮਰਜੀਤ ਕੌਰ, ਚਰਨਜੀਤ ਕੌਰ ਹਾਜ਼ਰ ਸਨ¢