12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਹਰਬੰਸ ਸਿੰਘ ਬਹਿਰਾਮ ਕੇ ਬੀ.ਕੇ.ਯੂ. ਪੰਜਾਬ ਦੇ ਸਰਬਸੰਮਤੀ ਨਾਲ ਜ਼ਿਲ੍ਹਾ ਪ੍ਰਧਾਨ ਨਿਯੁਕਤ <br/>

ਅਜੀਤ ਡੈਸਕ 15-02-2026
ਕੋਟ ਈਸੇ ਖਾਂ, 14 ਫਰਵਰੀ (ਗੁਰਮੀਤ ਸਿੰਘ ਖਾਲਸਾ)-ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਪ੍ਰਧਾਨ ਫੁਰਮਾਨ ਸਿੰਘ ਸੰਧੂ ਦੇ ਦਿਸ਼ਾ ਨਿਰਦੇਸ਼ਾਂ ਹੇਠ ਯੂਨੀਅਨ ਦੇ ਜ਼ਿਲ੍ਹਾ ਤੇ ਬਲਾਕ ਪੱਧਰੀ ਆਗੂਆਂ ਤੇ ਕਿਸਾਨਾਂ ਦੀ ਵਿਸ਼ੇਸ਼ ਬੈਠਕ ਵਿਚ ਜਥੇਬੰਦੀ ਦੇ ਜੁਝਾਰੂ ਤੇ ਮਿਹਨਤੀ ਆਗੂ ਹਰਬੰਸ ਸਿੰਘ ਬਹਿਰਾਮ ਕੇ ਦੀਆਂ ਵਧੀਆ ਸੇਵਾਵਾਂ ਨੂੰ ਦੇਖਦੇ ਹੋਏ ਸਰਬਸੰਮਤੀ ਨਾਲ ਜ਼ਿਲ੍ਹਾ ਪ੍ਰਧਾਨ ਚੁਣ ਲਿਆ ਗਿਆ | ਇਸ ਦੌਰਾਨ ਯੂਨੀਅਨ ਦੇ ਸਾਥੀ ਆਗੂਆਂ ਵਲੋਂ ਵੀ ਹਰਬੰਸ ਸਿੰਘ ਬਹਿਰਾਮ ਕੇ ਨੂੰ ਵਧਾਈਆਂ ਦਿੰਦਿਆਂ ਖੁਸ਼ੀ ਦਾ ਇਜ਼ਹਾਰ ਕੀਤਾ ਗਿਆ | ਹਰਬੰਸ ਸਿੰਘ ਬਹਿਰਾਮ ਕੇ ਨੇ ਇਸ ਨਿਯੁਕਤੀ ਲਈ ਸੂਬਾ ਪ੍ਰਧਾਨ ਫੁਰਮਾਨ ਸਿੰਘ ਸੰਧੂ ਤੇ ਸਾਥੀਆਂ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਉਹ ਜਥੇਬੰਦੀਆਂ ਦੇ ਆਗੂਆਂ, ਕਿਸਾਨਾਂ ਨੂੰ ਨਾਲ ਲੈ ਕੇ ਚੱਲਣਗੇ ਅਤੇ ਆਪਣੀਆਂ ਸੇਵਾਵਾਂ ਇਮਾਨਦਾਰੀ ਨਾਲ ਨਿਭਾਉਣਗੇ | ਇਸ ਮੌਕੇ ਭੁਪਿੰਦਰ ਸਿੰਘ ਔਲਖ ਜਨਰਲ ਸਕੱਤਰ ਪੰਜਾਬ, ਸੁਰਜੀਤ ਸਿੰਘ ਰੰਧਾਵਾ ਜ਼ਿਲ੍ਹਾ ਪ੍ਰਚਾਰ ਸਕੱਤਰ, ਸੂਰਤ ਸਿੰਘ ਬਹਿਰਾਮ ਕੇ ਕੋਰ ਕਮੇਟੀ ਮੈਂਬਰ, ਕਾਰਜ ਸਿੰਘ ਮਸੀਤਾਂ ਬਲਾਕ ਪ੍ਰਧਾਨ, ਸੁਖਵਿੰਦਰ ਸਿੰਘ ਕਾਲਾ ਇਕਾਈ ਪ੍ਰਧਾਨ, ਹਰਦਿਆਲ ਸਿੰਘ ਸ਼ਾਹ ਵਾਲਾ, ਮੇਹਰ ਸਿੰਘ ਝੰਡਾ ਬੱਗਾ, ਰਣਜੀਤ ਸਿੰਘ ਭੋਲਾ, ਬਲਵੀਰ ਸਿੰਘ ਨੰਬਰਦਾਰ, ਕੁਲਦੀਪ ਸਿੰਘ ਸ਼ਾਹ ਵਾਲਾ, ਗੁਰਨੇਕ ਸਿੰਘ ਦੌਲਤਪੁਰਾ, ਦਵਿੰਦਰ ਸਿੰਘ ਸਰਾਂ ਮੈਂਬਰ ਕੋਰ ਕਮੇਟੀ, ਹਰਦੀਪ ਸਿੰਘ ਕਰਮੰੂਵਾਲਾ ਜ਼ਿਲ੍ਹਾ ਪ੍ਰਧਾਨ ਫਿਰੋਜ਼ਪੁਰ, ਰਾਜਵੀਰ ਸਿੰਘ ਸੰਧਵਾਂ ਜ਼ਿਲ੍ਹਾ ਪ੍ਰਧਾਨ ਫਰੀਦਕੋਟ, ਗੈਰੀ ਬੰਡਾਲਾ ਮੀਡੀਆ ਇੰਚਾਰਜ, ਦਲਜੀਤ ਸਿੰਘ ਕੁੱਕੂ ਬਲਾਕ ਮੀਤ ਪ੍ਰਧਾਨ ਹਾਜ਼ਰ ਸਨ |

ਪਿਛਲੀ ਖ਼ਬਰ ਸਿਖਲਾਈ ਵਿਵਹਾਰ ਨੂੰ ਬਦਲਣ ਅਤੇ ਪ੍ਰਦਰਸ਼ਨ ਨੂੰ ਬਿਹਤਰ ਬਣਾਉਣ 'ਚ ਮਦਦਗਾਰ- ਮੇਜਰ ਪ੍ਰਦੀਪ ਕੁਮਾਰ ਅਗਲੀ ਖ਼ਬਰ ਭਾਜਪਾ ਦੀ ਮੀਟਿੰਗ 'ਚ ਹਰਵਿੰਦਰ ਧਾਲੀਵਾਲ ਨੇ ਕੇਂਦਰੀ ਸਕੀਮਾਂ ਦੀ ਦਿੱਤੀ ਜਾਣਕਾਰੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।