13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਵਾਹਿਗੁਰੂ ਦਾ ਸਿਮਰਨ ਕਰਨ ਨਾਲ ਦੁੱਖ ਦੂਰ ਹੁੰਦੇ ਹਨ- ਸੰਤ ਪਵਨਦੀਪ ਸਿੰਘ <br/>

ਅਜੀਤ ਡੈਸਕ 15-02-2026
ਕਿਸ਼ਨਪੁਰਾ ਕਲਾਂ, 14 ਫਰਵਰੀ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਪੰਥਕ ਗੁਰਦੁਆਰਾ ਸਾਹਿਬ ਸੰਤ ਬਾਬਾ ਵਿਸਾਖਾ ਸਿੰਘ ਕਿਸ਼ਨਪੁਰਾ ਕਲਾਂ ਵਿਖੇ ਧਾਰਮਿਕ ਸਮਾਗਮ ਦੌਰਾਨ ਸੰਤ ਬਾਬਾ ਪਵਨਦੀਪ ਸਿੰਘ ਕੜਿਆਲ ਵਾਲਿਆਂ ਨੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਨ ਦੀ ਪ੍ਰੇਰਣਾ ਦਿੰਦਿਆਂ ਕਿਹਾ ਕਿ ਮਨੁੱਖੀ ਜੀਵਨ ਵਿਚ ਆਉਣ ਵਾਲੇ ਦੁੱਖ-ਕਲੇਸ਼ਾਂ ਤੋਂ ਮੁਕਤੀ ਪਾਉਣ ਲਈ ਵਾਹਿਗੁਰੂ ਦੇ ਨਾਮ ਦਾ ਸਿਮਰਨ ਬਹੁਤ ਜ਼ਰੂਰੀ ਹੈ¢ ਉਨ੍ਹਾਂ ਦੱਸਿਆ ਜੋ ਵਿਅਕਤੀ ਸੱਚੇ ਦਿਲ ਨਾਲ ਨਾਮ ਜਪਦਾ ਹੈ ਉਸ ਦੇ ਮਨ ਨੂੰ ਸ਼ਾਂਤੀ ਮਿਲਦੀ ਹੈ ਅਤੇ ਜੀਵਨ ਸੁਖਮਈ ਬਣਦਾ ਹੈ¢ ਸੰਤ ਪਵਨਦੀਪ ਸਿੰਘ ਨੇ ਸੰਗਤਾਂ ਨੂੰ ਨਸ਼ਿਆਂ ਅਤੇ ਬੁਰਾਈਆਂ ਤੋਂ ਦੂਰ ਰਹਿ ਕੇ ਗੁਰੂ ਦੇ ਦਰਸਾਏ ਮਾਰਗ 'ਤੇ ਚੱਲਣ ਦੀ ਅਪੀਲ ਕੀਤੀ¢ ਉਨ੍ਹਾਂ ਕਿਹਾ ਕਿ ਗੁਰਬਾਣੀ ਸਾਨੂੰ ਸਹੀ ਜੀਵਨ ਜਿਉਣ ਦੀ ਰਾਹ ਦਿਖਾਉਂਦੀ ਹੈ ਅਤੇ ਸਮਾਜ ਵਿਚ ਪਿਆਰ ਤੇ ਭਾਈਚਾਰੇ ਦੀ ਭਾਵਨਾ ਪੈਦਾ ਕਰਦੀ ਹੈ¢ ਹੈੱਡ ਗ੍ਰੰਥੀ ਭਾਈ ਗੁਰਮੇਲ ਸਿੰਘ, ਸੰਤ ਬਾਬਾ ਪਵਨਦੀਪ ਸਿੰਘ ਕੜਿਆਲ ਵਾਲਿਆਂ ਨੂੰ ਜੀ ਆਇਆਂ ਆਖਦਿਆਂ ਤਹਿ ਦਿਲੋਂ ਧੰਨਵਾਦ ਕਰਦਿਆਂ ਦੁਸ਼ਾਲੇ ਦੇ ਕੇ ਸਨਮਾਨ ਕੀਤਾ ਗਿਆ ¢ ਇਸ ਮÏਕੇ ਮਾਸਟਰ ਸੁਦਰਸ਼ਨ ਸਿੰਘ ਮਾਨ, ਪ੍ਰਚਾਰਕ ਭਾਈ ਗੁਰਬਚਨ ਸਿੰਘ ਸ਼ੇਰਪੁਰੀ, ਦਰਸ਼ਨ ਸਿੰਘ ਮਾਨ, ਕੰਤਾ ਭਿੰਡਰ, ਰਸਨਾ ਮਾਨ, ਬਾਬਾ ਰਾਮ ਰਤਨ ਸਿੰਘ, ਅੰਮਿ੍ਤਪਾਲ ਸਿੰਘ ਆਦਿ ਹਾਜ਼ਰ ਸਨ¢

ਪਿਛਲੀ ਖ਼ਬਰ ਮੇਜਰ ਅਜਾਇਬ ਸਿੰਘ ਕਾਨਵੈਂਟ ਸਕੂਲ ਵਿਖੇ ਹੋਇਆ ਨੈਤਿਕਤਾ ਸੈਮੀਨਾਰ <br/> ਅਗਲੀ ਖ਼ਬਰ ਵਾਰਡਬੰਦੀ ਕਰਵਾ ਕੇ ਚੋਣਾਂ ਨਹੀਂ ਜਿੱਤੀਆਂ ਜਾਂਦੀਆਂ-ਦੁੱਨੇਕੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।