13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਮੇਜਰ ਅਜਾਇਬ ਸਿੰਘ ਕਾਨਵੈਂਟ ਸਕੂਲ ਵਿਖੇ ਹੋਇਆ ਨੈਤਿਕਤਾ ਸੈਮੀਨਾਰ <br/>

ਅਜੀਤ ਡੈਸਕ 15-02-2026
ਸਮਾਲਸਰ, 14 ਫਰਵਰੀ (ਗੁਰਜੰਟ ਕਲਸੀ ਲੰਡੇ)-ਮਾੜੀ ਸੁਸਾਇਟੀ ਅਤੇ ਨਸ਼ਿਆਂ ਸਮੇਤ ਸਮਾਜਿਕ ਕੁਰੀਤੀਆਂ 'ਚ ਫਸੇ ਬੱਚੇ ਤੇ ਨੌਜਵਾਨ ਕਦੇ ਵੀ ਤਰੱਕੀ ਨਹੀਂ ਕਰ ਸਕਦੇ | ਮੇਜਰ ਅਜਾਇਬ ਸਿੰਘ ਕਾਨਵੈਂਟ ਸਕੂਲ ਜਿਊਣਵਾਲਾ ਵਿਖੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਦਿੱਤੀ ਗਈ ਫੇਅਰਵੈੱਲ ਪਾਰਟੀ ਦੌਰਾਨ ਗੁੱਡ ਮਾਰਨਿੰਗ ਵੈੱਲਫੇਅਰ ਕਲੱਬ ਵਲੋਂ ਕਰਵਾਏ ਗਏ ਨੈਤਿਕਤਾ ਸੈਮੀਨਾਰ ਮੌਕੇ ਮੁੱਖ ਵਕਤਾ ਵਜੋਂ ਪੁੱਜੇ ਕਲੱਬ ਦੇ ਮੁੱਖ ਸਰਪ੍ਰਸਤ ਅਤੇ ਸਮਾਜ ਸੇਵੀ ਗੁਰਿੰਦਰ ਸਿੰਘ ਮਹਿੰਦੀ ਰੱਤਾ ਨੇ ਉਕਤ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸਕੂਲ ਅਤੇ ਕਾਲਜ ਦੇ ਅਨੁਸ਼ਾਸਨ 'ਚ ਬਹੁਤ ਫਰਕ ਹੈ | ਉਨ੍ਹਾਂ ਅੰਕੜਿਆਂ ਸਹਿਤ ਦਲੀਲਾਂ ਨਾਲ ਸਮਝਾਉਂਦਿਆਂ ਦੱਸਿਆ ਕਿ ਅਨੁਸ਼ਾਸਨ ਦੀ ਪਾਲਣਾ, ਸਮੇਂ ਦੀ ਕਦਰ, ਵੱਡਿਆਂ ਦਾ ਸਤਿਕਾਰ, ਉਸਾਰੂ ਸੋਚ ਅਤੇ ਹਾਂ ਪੱਖੀ ਨਜ਼ਰੀਆ ਹੀ ਸਾਡੀ ਤਰੱਕੀ ਦਾ ਸਰੋਤ ਹਨ | ਸਕੂਲ ਪਿ੍ੰਸੀਪਲ/ਡਾਇਰੈਕਟਰ ਡਾ. ਐਸ.ਐਸ. ਬਰਾੜ ਨੇ ਮੁੱਖ ਵਕਤਾ ਗੁਰਿੰਦਰ ਸਿੰਘ ਮਹਿੰਦੀਰੱਤਾ ਅਤੇ ਗੁਰਮੀਤ ਸਿੰਘ ਮੀਤਾ ਨੂੰ ਜੀ ਆਇਆਂ ਆਖਦਿਆਂ ਕਿਹਾ ਕਿ ਤੁਹਾਡੇ ਵਲੋਂ ਸਮਝਾਈਆਂ ਗੱਲਾਂ ਦਾ ਵਿਦਿਆਰਥੀ ਪ੍ਰਭਾਵ ਜ਼ਰੂਰ ਕਬੂਲਣਗੇ | ਉਨ੍ਹਾਂ ਦੱਸਿਆ ਕਿ ਸਕੂਲ ਦੇ ਵਿਦਿਆਰਥੀ ਵਿੱਦਿਅਕ ਖੇਤਰ ਦੇ ਨਾਲ ਨਾਲ ਸੱਭਿਆਚਾਰ, ਵਾਤਾਵਰਨ, ਧਾਰਮਿਕ ਅਤੇ ਖੇਡਾਂ ਦੇ ਖੇਤਰ ਵਿਚ ਅਕਸਰ ਮੱਲਾਂ ਮਾਰਦੇ ਰਹਿੰਦੇ ਹਨ ਕਿ ਹੁਣ ਤੱਕ ਅਨੇਕਾਂ ਵਿਦਿਆਰਥੀ ਗੋਲਡ ਮੈਡਲ ਵੀ ਹਾਸਲ ਕਰ ਚੁੱਕੇ ਹਨ | ਉਨ੍ਹਾਂ ਬੱਚਿਆਂ ਦੀਆਂ ਪ੍ਰਾਪਤੀਆਂ ਦਾ ਸਿਹਰਾ ਵਾਈਸ ਪਿ੍ੰਸੀਪਲ ਮੈਡਮ ਟੀ.ਕੇ. ਬਰਾੜ ਸਮੇਤ ਸੂਝਵਾਨ ਅਧਿਆਪਕਾਂ ਨੂੰ ਦਿੱਤਾ |

ਪਿਛਲੀ ਖ਼ਬਰ ਮੈਕਰੋ ਗਲੋਬਲ ਦੇ ਵਿਦਿਆਰਥੀਆਂ ਦਾ ਆਈਲਟਸ ਦਾ ਨਤੀਜਾ ਰਿਹਾ ਸ਼ਾਨਦਾਰ- ਡੱਲਾ <br/> ਅਗਲੀ ਖ਼ਬਰ ਵਾਹਿਗੁਰੂ ਦਾ ਸਿਮਰਨ ਕਰਨ ਨਾਲ ਦੁੱਖ ਦੂਰ ਹੁੰਦੇ ਹਨ- ਸੰਤ ਪਵਨਦੀਪ ਸਿੰਘ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।