ਕੋਟ ਈਸੇ ਖਾਂ, 14 ਫਰਵਰੀ (ਗੁਰਮੀਤ ਸਿੰਘ ਖਾਲਸਾ)- ਸ੍ਰੀ ਹੇਮਕੁੰਟ ਸੀਨੀਅਰ ਸੈਕੰਡਰੀ ਸਕੂਲ ਕੋਟ ਈਸੇ ਖਾਂ ਦੇ ਵਿਦਿਆਰਥੀਆਂ ਨੇ ਸੀ.ਬੀ.ਐਸ.ਈ. ਦੀਆਂ 10ਵੀਂ ਅਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਨੂੰ ਮੁੱਖ ਰੱਖਦੇ ਹੋਏ ਇਤਿਹਾਸਕ ਗੁਰਦੁਆਰਾ ਗੁਰੂਸਰ ਸਾਹਿਬ ਪਾਤਿਸ਼ਾਹੀ ਛੇਵੀਂ ਖੋਸਾ ਕੋਟਲਾ ਵਿਖੇ ਪੁੱਜ ਕੇ ਗੁਰੂ ਗ੍ਰੰਥ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕੀਤਾ¢ ਇਸ ਮੌਕੇ ਵਿਦਿਆਰਥੀਆਂ ਵਲੋਂ ਸਤਿਨਾਮ ਵਾਹਿਗੁਰੂ ਦਾ ਜਾਪ ਕੀਤਾ ਗਿਆ¢ ਉਪਰੰਤ ਗ੍ਰੰਥੀ ਸਿੰਘ ਵਲੋਂ ਜਪੁਜੀ ਸਾਹਿਬ ਦਾ ਪਾਠ ਅਤੇ ਬਾਬਾ ਅਜੀਤ ਸਿੰਘ ਵਲੋਂ ਅਰਦਾਸ ਬੇਨਤੀ ਕੀਤੀ ਗਈ¢ ਵਿਦਿਆਰਥੀਆਂ ਦੇ ਆਉਣ ਵਾਲੇ ਇਮਤਿਹਾਨਾਂ, ਚੰਗੇ ਭਵਿੱਖ ਅਤੇ ਸਰਬੱਤ ਦੇ ਭਲੇ ਲਈ ਕਾਮਨਾ ਕੀਤੀ¢ ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਕੁਲਵੰਤ ਸਿੰਘ ਸੰਧੂ, ਐਮ.ਡੀ. ਰਣਜੀਤ ਕੌਰ ਸੰਧੂ, ਪਿ੍ੰਸੀਪਲ ਰਮਨਜੀਤ ਕੌਰ ਅਤੇ ਪਿ੍ੰਸੀਪਲ ਸੋਨੀਆ ਸ਼ਰਮਾ ਨੇ ਬੱਚਿਆਂ ਨੂੰ ਉਨ੍ਹਾਂ ਦੀਆਂ ਪ੍ਰੀਖਿਆਵਾਂ ਸਬੰਧੀ ਸ਼ੁੱਭਕਾਮਨਾਵਾਂ ਦਿੱਤੀਆਂ¢