13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਮਾਤਾ ਦਮੋਦਰੀ ਖ਼ਾਲਸਾ ਗਰਲਜ਼ ਸਕੂਲ ਡਰੋਲੀ ਭਾਈ ਵਿਖੇ ਪਾਠ ਕਰਵਾਇਆ

ਅਜੀਤ ਡੈਸਕ 15-02-2026
ਮੋਗਾ, 14 ਫਰਵਰੀ (ਸੁਰਿੰਦਰਪਾਲ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਅਧੀਨ ਚੱਲ ਰਹੀ ਇਲਾਕੇ ਦੀ ਨਾਮਵਰ ਸੰਸਥਾ ਮਾਤਾ ਦਮੋਦਰੀ ਖ਼ਾਲਸਾ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਡਰੋਲੀ ਭਾਈ ਮੋਗਾ ਵਿਖੇ ਸਾਲਾਨਾ ਪ੍ਰੀਖਿਆਵਾਂ ਦੇ ਸਬੰਧ ਵਿਚ ਸ੍ਰੀ ਜਪੁਜੀ ਸਾਹਿਬ, ਸ੍ਰੀ ਚੌਪਈ ਸਾਹਿਬ ਅਤੇ ਸ੍ਰੀ ਅਨੰਦ ਸਾਹਿਬ ਦੇ ਪਾਠ ਮਾਤਾ ਦਮੋਦਰੀ ਗੁਰਦੁਆਰਾ ਸਾਹਿਬ ਵਿਖੇ ਸਕੂਲੀ ਵਿਦਿਆਰਥਣਾਂ ਅਤੇ ਸਟਾਫ਼ ਵਲੋਂ ਕੀਤੇ ਗਏ | ਇਸ ਉਪਰੰਤ ਪ੍ਰੀਖਿਆਵਾਂ ਦੇ ਚੰਗੇ ਨਤੀਜੇ ਆਉਣ ਦੀ ਅਰਦਾਸ ਵੀ ਕੀਤੀ ਗਈ | ਇਸ ਸਮੇਂ ਪਿ੍ੰਸੀਪਲ ਰਮਨਦੀਪ ਕੌਰ ਭੁੱਲਰ ਨੇ ਵਿਦਿਆਰਥਣਾਂ ਨੂੰ ਉਨ੍ਹਾਂ ਦੀਆਂ ਪ੍ਰੀਖਿਆਵਾਂ ਦੇ ਚੰਗੇ ਨਤੀਜਿਆਂ ਲਈ ਉਤਸ਼ਾਹਿਤ ਕੀਤਾ | ਇਸ ਸਮੇਂ ਸਮੂਹ ਸਟਾਫ਼ ਹਾਜ਼ਰ ਸੀ |
ਪਿਛਲੀ ਖ਼ਬਰ ਸਰਕਾਰੀ ਸਕੂਲ ਗੋਧੇਵਾਲਾ ਮੋਗਾ ਦੇ ਬੱਚਿਆਂ ਨੇ ਚੰਡੀਗੜ੍ਹ ਦਾ ਵਿੱਦਿਅਕ ਟੂਰ ਲਾਇਆ <br/> ਅਗਲੀ ਖ਼ਬਰ ਸੰਤ ਸੰਮੇਲਨ 20 ਤੋਂ 22 ਫਰਵਰੀ ਨੂੰ ਹੋਵੇਗਾ-ਸਵਾਮੀ ਕਮਲ ਪੁਰੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।