13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਸਰਕਾਰੀ ਸਕੂਲ ਗੋਧੇਵਾਲਾ ਮੋਗਾ ਦੇ ਬੱਚਿਆਂ ਨੇ ਚੰਡੀਗੜ੍ਹ ਦਾ ਵਿੱਦਿਅਕ ਟੂਰ ਲਾਇਆ <br/>

ਅਜੀਤ ਡੈਸਕ 15-02-2026
ਮੋਗਾ, 14 ਫਰਵਰੀ (ਸੁਰਿੰਦਰਪਾਲ ਸਿੰਘ)-ਪੀ.ਐਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੋਧੇਵਾਲਾ ਜ਼ਿਲ੍ਹਾ ਮੋਗਾ ਦਾ ਵਿੱਦਿਅਕ ਟੂਰ ਨੌਵੀਂ ਕਲਾਸ ਤੋਂ ਬਾਰ੍ਹਵੀਂ ਕਲਾਸ ਤੱਕ ਚੰਡੀਗੜ੍ਹ ਵਿਖੇ ਗਿਆ, ਜਿਸ ਵਿਚ ਬੱਚਿਆਂ ਨੇ ਚੰਡੀਗੜ੍ਹ ਦੇ ਵੱਖ-ਵੱਖ ਥਾਵਾਂ ਨੂੰ ਵੇਖਿਆ | ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਬਦੌਲਤ ਸਕੂਲ ਦੇ ਸਾਰੇ ਬੱਚਿਆਂ ਨੇ ਵਿਧਾਨ ਸਭਾ ਦਾ ਦੌਰਾ ਕੀਤਾ ਅਤੇ ਵਿਧਾਨ ਸਭਾ ਪ੍ਰਤੀ ਜਾਣਕਾਰੀ ਪ੍ਰਾਪਤ ਕੀਤੀ | ਵਿਧਾਨ ਸਭਾ ਦੌਰਾ ਕਰਨ ਉਪਰੰਤ ਸਪੀਕਰ ਸਾਹਿਬ ਵਲੋਂ ਸਾਰੇ ਬੱਚਿਆਂ ਅਤੇ ਸਮੂਹ ਸਟਾਫ਼ ਨੂੰ ਚੰਡੀਗੜ੍ਹ ਵਿਖੇ ਆਪਣੀ ਸਰਕਾਰੀ ਰਿਹਾਇਸ਼ 'ਤੇ ਦੁਪਹਿਰ ਦੇ ਖਾਣੇ 'ਤੇ ਨਿਵਾਜਿਆ ਗਿਆ | ਸਾਰੇ ਸਟਾਫ਼ ਅਤੇ ਬੱਚਿਆਂ ਦਾ ਬਹੁਤ ਮਾਣ ਸਨਮਾਨ ਕੀਤਾ ਗਿਆ | ਬੱਚਿਆਂ ਨੇ ਦੁਪਹਿਰ ਦੇ ਖਾਣੇ ਦਾ ਅਨੰਦ ਮਾਣਿਆ ਅਤੇ ਇਸ ਵਿੱਦਿਅਕ ਟੂਰ ਨੂੰ ਇਕ ਯਾਦਗਾਰੀ ਟੂਰ ਬਣਾ ਦਿੱਤਾ | ਇਸ ਮੌਕੇ ਸਕੂਲ ਦੇ ਵਾਈਸ ਪਿ੍ੰਸੀਪਲ ਡਾ. ਮਨਦੀਪ ਕੌਰ, ਲੈਕਚਰਾਰ ਤੇਜਵੰਤ ਸਿੰਘ ਸੰਧੂ, ਲੈਕਚਰਾਰ ਚਮਕੌਰ ਸਿੰਘ, ਲੈਕਚਰਾਰ ਜਸਵਿੰਦਰ ਕੌਰ, ਹਰਪ੍ਰੀਤ ਸਿੰਘ, ਮਨਮੋਹਨ ਕੌਰ, ਜਗਸੀਰ ਸਿੰਘ ਵੋਕੇਸ਼ਨਲ ਟੀਚਰ, ਵੰਦਨਾ ਕੁਮਾਰੀ ਕੰਪਿਊਟਰ ਟੀਚਰ, ਕੈਂਪਸ ਮੈਨੇਜਰ ਜਗਤਾਰ ਸਿੰਘ, ਸੇਵਾਦਾਰ ਕੁਲਦੀਪ ਸਿੰਘ ਤੇ ਬੀਬੀ ਕੁਸਮ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਨਸ਼ੀਲੇ ਪਾਊਡਰ ਸਮੇਤ ਚਾਰ ਕਾਬੂ ਅਗਲੀ ਖ਼ਬਰ ਮਾਤਾ ਦਮੋਦਰੀ ਖ਼ਾਲਸਾ ਗਰਲਜ਼ ਸਕੂਲ ਡਰੋਲੀ ਭਾਈ ਵਿਖੇ ਪਾਠ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।