22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-02-2026

ਕੋਈ ਵੀ ਨਾਗਰਿਕ ਮੁਫ਼ਤ ਸਿਹਤ ਬੀਮਾ ਯੋਜਨਾ ਲਈ ਕਾਰਡ ਤੋਂ ਵਾਂਝਾ ਨਹੀਂ ਰਹੇਗਾ-ਵਿੱਕੀ ਦੌਧਰੀਆ <br/>

ਅਜੀਤ ਡੈਸਕ 16-02-2026
ਮੋਗਾ, 15 ਫਰਵਰੀ (ਸੁਰਿੰਦਰਪਾਲ ਸਿੰਘ)-ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਦੇ ਮਾਰਗ-ਦਰਸ਼ਨ 'ਤੇ ਚਲਦਿਆਂ ਕੋਈ ਵੀ ਨਾਗਰਿਕ ਮੁਫ਼ਤ ਸਿਹਤ ਬੀਮਾ ਯੋਜਨਾ ਲਈ ਕਾਰਡ ਤੋਂ ਵਾਂਝਾ ਨਹੀਂ ਰਹੇਗਾ | ਪੰਜਾਬ ਸਰਕਾਰ ਵਲੋਂ ਬਜ਼ੁਰਗਾਂ ਦੀ ਭਲਾਈ ਲਈ ਸ਼ੁਰੂ ਕੀਤੀ ਗਈ ਵਿਸ਼ੇਸ਼ ਮੁਹਿੰਮ ਸਾਡੇ ਬਜ਼ੁਰਗ ਸਾਡਾ ਮਾਣ ਦੇ ਹਿੱਸੇ ਵਜੋਂ ਅੱਜ ਮੋਗਾ ਜ਼ਿਲ੍ਹੇ 'ਚ ਵਾਰਡਾਂ 'ਚ ਕੈਂਪਾਂ ਦੀ ਲੜੀ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀ ਹੈ | ਵਿਕਾਸ 'ਤੇ ਬੋਲਦਿਆਂ ਆਮ ਆਦਮੀ ਪਾਰਟੀ ਦੇ ਯੂਥ ਪ੍ਰਧਾਨ ਵਿੱਕੀ ਦੌਧਰੀਆ ਨੇ ਕਿਹਾ ਕਿ ਇਹ ਮੁਹਿੰਮ ਸਿਰਫ਼ ਇਕ ਨਾਅਰਾ ਨਹੀਂ ਹੈ, ਸਗੋਂ ਸੂਬਾ ਸਰਕਾਰ ਬਜ਼ੁਰਗਾਂ ਦੇ ਸਵੈ-ਮਾਣ, ਸੁਰੱਖਿਆ, ਸਿਹਤ ਅਤੇ ਸਮਾਜਿਕ ਦੇਖ-ਭਾਲ ਲਈ ਪੂਰੀ ਤਰ੍ਹਾਂ ਸਮਰਪਿਤ ਹੈ | ਉਨ੍ਹਾਂ ਕਿਹਾ ਕਿ ਪੰਜਾਬ 'ਤੇ ਰਾਜ ਕਰਨ ਵਾਲੀਆਂ ਕੇਂਦਰ ਸਰਕਾਰ ਸਮੇਤ ਵੱਖ-ਵੱਖ ਰਾਜਨੀਤਕ ਪਾਰਟੀਆਂ ਦੀਆਂ ਸਰਕਾਰਾਂ ਨੇ ਬਜ਼ੁਰਗਾਂ ਨੂੰ ਨਜ਼ਰ-ਅੰਦਾਜ਼ ਕੀਤਾ ਹੈ, ਉਨ੍ਹਾਂ ਨੂੰ ਸਰਕਾਰ 'ਤੇ ਬੋਝ ਸਮਝਿਆ ਹੈ | ਮੌਜੂਦਾ ਕੇਂਦਰ ਸਰਕਾਰ ਨੇ ਵੀ ਪੰਜਾਬ 'ਚ ਬਜ਼ੁਰਗਾਂ ਦੇ ਜੀਵਨ ਪੱਧਰ ਨੂੰ ਬਿਹਤਰ ਬਣਾਉਣ ਲਈ ਕੋਈ ਭਲਾਈ ਪ੍ਰੋਗਰਾਮ ਲਾਗੂ ਨਹੀਂ ਕੀਤਾ ਹੈ | ਉਨ੍ਹਾਂ ਕਿਹਾ ਕਿ ਵਾਰਡ 'ਚ 10 ਲੱਖ ਰੁਪਏ ਦੇ ਮੁਫ਼ਤ ਸਿਹਤ ਬੀਮਾ ਯੋਜਨਾ ਕਾਰਡ ਜਾਰੀ ਕਰਨ ਲਈ ਇਕ ਵਿਸ਼ੇਸ਼ ਕੈਂਪ ਲਗਾਇਆ ਗਿਆ ਸੀ | ਉਨ੍ਹਾਂ ਕਿਹਾ ਕਿ ਕੋਈ ਵੀ ਨਾਗਰਿਕ ਮੁਫ਼ਤ ਸਿਹਤ ਬੀਮਾ ਯੋਜਨਾ ਕਾਰਡ ਤੋਂ ਵਾਂਝਾ ਨਹੀਂ ਰਹੇਗਾ |

ਪਿਛਲੀ ਖ਼ਬਰ ਕੌਂਸਲਰ ਪਾਇਲ ਗਰਗ ਅਤੇ ਗੌਰਵ ਗਰਗ ਨੂੰ ਫਾਲਗੁਨ ਮਹਾਂ ਉਤਸਵ ਦੇ ਸੱਦਾ ਪੱਤਰ ਭੇਟ ਕੀਤੇ <br/> ਅਗਲੀ ਖ਼ਬਰ ਗੁਰਦੁਆਰਾ ਸ਼ਹੀਦ ਬਾਬਾ ਨੌਧ ਸਿੰਘ ਚੱਬਾ ਵਿਖੇ ਸ਼ਹੀਦ ਬਾਬਾ ਦੀਪ ਸਿੰਘ ਤੇ ਸ਼ਹੀਦ ਬਾਬਾ ਨੌਧ ਸਿੰਘ ਦੀ ਨਿੱਘੀ ਯਾਦ ਨੂੰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।