22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-02-2026

17 ਨੂੰ ਡੀ.ਸੀ. ਦਫ਼ਤਰਾਂ ਅੱਗੇ ਪ੍ਰਧਾਨ ਮੰਤਰੀ ਤੇ ਮੁੱਖ ਮੰਤਰੀ ਦੇ ਫੂਕਾਂਗੇ ਪੁਤਲੇ- ਕਿਸਾਨ ਆਗੂ <br/>

ਅਜੀਤ ਡੈਸਕ 16-02-2026
ਕੋਟ ਈਸੇ ਖਾਂ, 15 ਫਰਵਰੀ (ਗੁਰਮੀਤ ਸਿੰਘ ਖ਼ਾਲਸਾ)-ਸੰਯੁਕਤ ਕਿਸਾਨ ਮੋਰਚਾ ਗੈਰ ਸਿਆਸੀ ਵਲੋਂ 17 ਫਰਵਰੀ ਨੂੰ ਡੀ.ਸੀ. ਦਫ਼ਤਰਾਂ ਅੱਗੇ ਪ੍ਰਧਾਨ ਮੰਤਰੀ ਤੇ ਮੁੱਖ ਮੰਤਰੀ ਪੰਜਾਬ ਦੇ ਪੁਤਲੇ ਫੂਕੇ ਜਾਣਗੇ | ਸ਼ੇਰ ਏ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਕੁਲਵੰਤ ਸਿੰਘ ਫ਼ੌਜੀ ਅਤੇ ਜ਼ਿਲ੍ਹਾ ਪ੍ਰਧਾਨ ਆਤਮਾ ਸਿੰਘ ਧੂੜਕੋਟ ਨੇ ਸਾਂਝੇ ਤੌਰ 'ਤੇ ਬਿਆਨ ਜਾਰੀ ਕਰਦੇ ਹੋਏ ਦੱਸਿਆ ਕਿ ਸੰਯੁਕਤ ਕਿਸਾਨ ਮੋਰਚਾ ਗੈਰ ਸਿਆਸੀ ਦੇ ਸੱਦੇ 'ਤੇ 17 ਫਰਵਰੀ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਪੁਤਲੇ ਕਿਸਾਨਾਂ ਵਲੋਂ ਫੂਕੇ ਜਾਣਗੇ | ਉਨ੍ਹਾਂ ਕਿਹਾ ਕਿ ਅਹਿਮ ਬਿਜਲੀ ਸੋਧ ਬਿਲ 2025 ਮੁਕਤ ਵਪਾਰ ਸਮਝੌਤਾ ਸੀਡ ਬਿੱਲ ਜੋ ਕਿ ਭਾਰਤ ਦੇ ਕਿਸਾਨਾਂ ਲਈ ਬਹੁਤ ਖ਼ਤਰਨਾਕ ਹਨ, ਉੱਥੇ ਹੀ ਸਹਾਇਕ ਧੰਦੇ ਜਿਵੇਂ ਕਿ ਡੇਅਰੀ ਫਾਰਮ, ਪੋਲਟਰੀ ਫਾਰਮ ਅਤੇ ਹੋਰ ਸਹਾਇਕ ਧੰਦਿਆਂ 'ਤੇ ਬਹੁਤ ਵੱਡਾ ਅਸਰ ਪਵੇਗਾ, ਜਿਸ ਦੇ ਵਿਰੋਧ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਪੁਤਲੇ ਫੂਕੇ ਜਾਣਗੇ | ਆਗੂਆਂ ਦੱਸਿਆ ਕਿ ਇਹ ਫ਼ੈਸਲਾ ਪਿਛਲੇ ਦਿਨੀਂ ਚੰਡੀਗੜ੍ਹ ਦੇ ਕਿਸਾਨ ਭਵਨ ਵਿਚ ਸੰਯੁਕਤ ਕਿਸਾਨ ਮੋਰਚਾ ਗੈਰ ਸਿਆਸੀ ਦੀ ਹੋਈ ਮੀਟਿੰਗ ਵਿਚ ਲਿਆ ਗਿਆ ਸੀ | ਇਸ ਦੇ ਸਬੰਧ ਵਿੱਚ ਪੰਜਾਬ ਸਰਕਾਰ ਦੀ ਚੁੱਪ ਦਾ ਕਾਰਨ ਸੈਂਟਰ ਸਰਕਾਰ ਦੀਆਂ ਨੀਤੀਆਂ ਦੇ ਨਾਲ ਸਹਿਮਤੀ ਦਰਸਾਉਂਦਾ ਹੈ, ਇਸ ਲਈ ਪੰਜਾਬ ਸਰਕਾਰ ਦੇ ਵੀ ਪੁਤਲੇ ਫੂਕੇ ਜਾਣਗੇ | ਇਸ ਮੌਕੇ ਜਗਜੀਤ ਸਿੰਘ ਖੋਸਾ, ਜਗਦੇਵ ਸਿੰਘ ਕਾਕੂ, ਦੁੱਲਾ ਸਿੰਘ, ਕੁਲਵੰਤ ਸਿੰਘ ਇਕਾਈ ਪ੍ਰਧਾਨ, ਮਨਜਿੰਦਰ ਸਿੰਘ ਖ਼ਜ਼ਾਨਚੀ, ਅੰਮਿ੍ਤਪਾਲ ਸਿੰਘ, ਸਤਪਾਲ ਸਿੰਘ ਅਤੇ ਹੋਰ ਆਗੂ ਸ਼ਾਮਿਲ ਸਨ |

ਪਿਛਲੀ ਖ਼ਬਰ ਅਕਾਲੀ ਦਲ ਦੀ 12 ਮਾਰਚ ਦੀ ਬਾਘਾ ਪੁਰਾਣਾ ਕਾਨਫ਼ਰੰਸ ਇਤਿਹਾਸਕ ਸਾਬਤ ਹੋਵੇਗੀ-ਸਿੱਧੂ <br/> ਅਗਲੀ ਖ਼ਬਰ ਕੌਂਸਲਰ ਪਾਇਲ ਗਰਗ ਅਤੇ ਗੌਰਵ ਗਰਗ ਨੂੰ ਫਾਲਗੁਨ ਮਹਾਂ ਉਤਸਵ ਦੇ ਸੱਦਾ ਪੱਤਰ ਭੇਟ ਕੀਤੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।