ਠੱਠੀ ਭਾਈ, 15 ਫਰਵਰੀ (ਜਗਰੂਪ ਸਿੰਘ ਮਠਾੜੂ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ 12 ਮਾਰਚ ਨੂੰ ਬਾਘਾ ਪੁਰਾਣਾ ਦੀ ਦਾਣਾ ਮੰਡੀ ਵਿਚ ਹਲਕਾ ਬਾਘਾ ਪੁਰਾਣਾ ਦੇ ਮੁੱਖ ਸੇਵਾਦਾਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਜਥੇਦਾਰ ਤੀਰਥ ਸਿੰਘ ਮਾਹਲਾ ਦੀ ਅਗਵਾਈ ਹੇਠ ਕੀਤੀ ਜਾ ਰਹੀ ਵਿਸ਼ਾਲ ਕਾਨਫ਼ਰੰਸ ਨੂੰ ਲੈ ਕੇ ਪਾਰਟੀ ਅੰਦਰ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਗਸੀਰ ਸਿੰਘ ਨੰਬਰਦਾਰ ਸੇਖਾ ਕਲਾਂ ਨੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਇਹ ਕਾਨਫ਼ਰੰਸ ਪੰਜਾਬ ਦੀ ਸਿਆਸਤ ਵਿਚ ਨਵਾਂ ਮੋੜ ਸਾਬਤ ਹੋਵੇਗੀ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਹੀ ਪੰਜਾਬ, ਪੰਥ ਅਤੇ ਕਿਸਾਨਾਂ ਦੇ ਹੱਕਾਂ ਦੀ ਆਵਾਜ਼ ਬਣੀ ਹੈ ਅਤੇ ਆਉਣ ਵਾਲੀ ਕਾਨਫ਼ਰੰਸ ਵਿਚ ਵੱਡੀ ਗਿਣਤੀ ਵਿਚ ਵਰਕਰ ਅਤੇ ਹਮਦਰਦ ਸ਼ਿਰਕਤ ਕਰਕੇ ਪਾਰਟੀ ਦੀ ਤਾਕਤ ਦਾ ਪ੍ਰਦਰਸ਼ਨ ਕਰਨਗੇ | ਉਨ੍ਹਾਂ ਦਾਅਵਾ ਕੀਤਾ ਕਿ ਬਾਘਾ ਪੁਰਾਣਾ ਦੀ ਧਰਤੀ ਤੋਂ ਦਿੱਤਾ ਜਾਣ ਵਾਲਾ ਸੰਦੇਸ਼ ਸੂਬੇ ਭਰ ਵਿਚ ਨਵੀਂ ਰਾਜਨੀਤਿਕ ਚਰਚਾ ਨੂੰ ਜਨਮ ਦੇਵੇਗਾ | ਜਗਸੀਰ ਸਿੰਘ ਨੰਬਰਦਾਰ ਨੇ ਕਿਹਾ ਕਿ 12 ਮਾਰਚ ਦੀ ਕਾਨਫ਼ਰੰਸ ਸਿਰਫ਼ ਇਕ ਰੈਲੀ ਨਹੀਂ, ਸਗੋਂ ਪੰਜਾਬ ਦੇ ਭਵਿੱਖ ਨਾਲ ਜੁੜਿਆ ਵੱਡਾ ਫ਼ੈਸਲਾਕੁਨ ਇਕੱਠ