22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-02-2026

18ਵੇਂ ਧਾਰਮਿਕ ਦੀਵਾਨ 'ਚ ਸੰਤ ਝਾਂਡੇ ਵਾਲਿਆਂ ਨੇ ਪ੍ਰਵਚਨਾਂ ਰਾਹੀਂ ਸੰਗਤ ਨੂੰ ਕੀਤਾ ਨਿਹਾਲ

ਅਜੀਤ ਡੈਸਕ 16-02-2026
ਬੱਧਨੀ ਕਲਾਂ, 15 ਫਰਵਰੀ (ਸੰਜੀਵ ਕੋਛੜ)-ਸੰਤ ਰਾਮਪਾਲ ਸਿੰਘ ਝਾਂਡੇ (ਲੁਧਿਆਣਾ) ਵਾਲਿਆਂ ਵਲੋਂ ਕਸਬਾ ਬੱਧਨੀ ਕਲਾਂ ਦੀ ਨਵੀਂ ਅਨਾਜ ਮੰਡੀ ਵਿਖੇ 18ਵਾਂ ਧਾਰਮਿਕ ਦੀਵਾਨ ਸਜਾਇਆ ਗਿਆ | ਸ੍ਰੀ ਅਖੰਡ ਪਾਠਾਂ ਦੇ ਭੋਗ ਪਾਉਣ ਉਪਰੰਤ ਰਾਗੀ, ਢਾਡੀ ਤੇ ਕਵੀਸ਼ਰੀ ਜਥਿਆਂ ਨੇ ਗੁਰ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਕਥਾ ਕਰਨ ਉਪਰੰਤ ਦੂਰ-ਦੁਰਾਡੇ ਤੋਂ ਹਜ਼ਾਰਾਂ ਦੀ ਗਿਣਤੀ 'ਚ ਇਕੱਤਰ ਹੋਈਆਂ ਸੰਗਤਾਂ ਨੂੰ ਸੰਤ ਰਾਮ ਪਾਲ ਸਿੰਘ ਨੇ ਪ੍ਰਵਚਨ ਕਰਦਿਆਂ ਸਿੱਖੀ ਨਾਲ ਜੁੜਨ, ਨਾਮ ਸਿਮਰਨ ਕਰਨ, ਸਮਾਜਿਕ ਕੁਰੀਤੀਆਂ ਤੋਂ ਦੂਰ ਰਹਿ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗ ਕੇ ਬਾਣੀ ਤੇ ਬਾਣੇ ਨੂੰ ਧਾਰਨ ਕਰਕੇ ਗੁਰੂ ਵਾਲੇ ਬਣਨ ਲਈ ਪ੍ਰੇਰਿਤ ਕੀਤਾ | ਉਨ੍ਹਾਂ ਕਿਹਾ ਕਿ ਔਕੜਾਂ, ਮੁਸ਼ਕਿਲਾਂ ਨੇ ਸਦਾ ਨਹੀਂ ਰਹਿਣਾ, ਸਗੋਂ ਹਰ ਚੀਜ਼ ਦਾ ਕੋਈ ਸਮਾ ਹੰੁਦਾ ਹੈ, ਸੇਵਾ, ਨਾਮ ਸਿਮਰਨ ਤੇ ਸਤਿਸੰਗ ਕਰਨ ਨਾਲ ਹੀ ਸਾਰੇ ਦੁੱਖ ਦੂਰ ਹੁੰਦੇ ਹਨ | ਦੀਵਾਨ 'ਚ ਪਹੁੰਚੀਆਂ ਮੁੱਖ ਸ਼ਖ਼ਸੀਅਤਾਂ ਨੇ ਸੰਤ ਰਾਮ ਪਾਲ ਸਿੰਘ ਵਲੋਂ ਧਰਮ ਦੇ ਪ੍ਰਚਾਰ ਤੇ ਪਾਸਾਰ ਲਈ ਕੀਤੇ ਜਾ ਰਹੇ ਉੱਦਮ ਦੀ ਭਰਪੂਰ ਸ਼ਲਾਘਾ ਕੀਤੀ | ਇਸ ਸਮੇਂ ਭਾਈ ਸੁਖਦੇਵ ਸਿੰਘ, ਭਾਈ ਅਜੈਬ ਸਿੰਘ, ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਗਿੱਲ ਪਹੁੰਚੀਆਂ ਹੋਈਆਂ ਮੁੱਖ ਸ਼ਖ਼ਸੀਅਤਾਂ ਤੇ ਇਕੱਤਰ ਹੋਈਆਂ ਸੰਗਤਾਂ ਦਾ ਧੰਨਵਾਦ ਕੀਤਾ | ਸੰਤ ਰਾਮ ਪਾਲ ਸਿੰਘ ਨੇ ਵੀ ਪਹੁੰਚੀਆਂ ਹੋਈਆਂ ਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਉ ਪਾ ਕੇ ਸਨਮਾਨਿਤ ਕੀਤਾ | ਇਸ ਮੌਕੇ ਪਰਮਜੋਤ ਸਿੰਘ, ਨਵਯੁਗ ਸਿੰਘ (ਦੋਨੋ ਬਾਬਾ ਜੀ ਦੇ ਸਪੁੱਤਰ), ਭਾਈ ਸੁਖਦੇਵ ਸਿੰਘ, ਭਾਈ ਅਜੈਬ ਸਿੰਘ, ਜਗਜੀਤ ਸਿੰਘ ਦੀਸ਼ਾ ਪ੍ਰਧਾਨ, ਅਮਨਦੀਪ ਸਿੰਘ ਸਿੱਧੂ ਨੰਬਰਦਾਰ, ਨਿਰਮਲ ਸਿੰਘ ਨਿੰਮਾਂ, ਸੁਖਦੇਵ ਸਿੰਘ ਧੰਮੂ, ਬਲਦੇਵ ਸਿੰਘ ਧੰਮੂ, ਮੰਗਲ ਸਿੰਘ, ਨਵੀਨ ਭਗਤ, ਚੰਦਨ, ਜੱਸੀ, ਜਗਜੀਤ ਸਿੰਘ, ਗੁਰਮੀਤ ਸਿੰਘ, ਮੇਜਰ ਸਿੰਘ, ਹਰਬੰਸ ਸਿੰਘ, ਜਗਦੀਸ਼ ਸਿੰਘ, ਵਰਿੰਦਰ ਸਿੰਘ, ਕੁਲਦੀਪ ਸਿੰਘ, ਕਿਰਨਵੀਰ ਸਿੰਘ ਗਿੱਲ, ਗੁਰਮੀਤ ਸਿੰਘ ਸੱਲੋ ਪੱਤੀ, ਨਵੀਨ ਭਗਤ ਆਦਿ ਤੋਂ ਇਲਾਵਾ ਬਹੁਤ ਵੱਡੀ ਗਿਣਤੀ 'ਚ ਇਕੱਤਰ ਹੋਈਆਂ ਸੰਗਤਾਂ ਨਤਮਸਤਕ ਹੋਈਆਂ |
ਪਿਛਲੀ ਖ਼ਬਰ ਦੀ ਰਿਟਾਇਰਡ ਰੈਵੀਨਿਊ ਇੰਪਲਾਈਜ਼ ਐਸੋ. ਦੀ ਮੀਟਿੰਗ ਹੋਈ <br/> ਅਗਲੀ ਖ਼ਬਰ ਮੋਗਾ 'ਚ ਕੰਨਾਂ ਦਾ ਫ੍ਰੀ ਟੈਸਟ ਅਤੇ 55 ਫ਼ੀਸਦੀ ਛੋਟ 'ਤੇ ਕੰਨਾਂ ਦੀਆਂ ਮਸ਼ੀਨਾਂ ਉਪਲਬਧ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।