ਧਰਮਕੋਟ, 15 ਫਰਵਰੀ (ਪਰਮਜੀਤ ਸਿੰਘ)-ਜੀ ਐਜੂਕੇਸ਼ਨ ਧਰਮਕੋਟ ਸੰਸਥਾ ਵੱਖ-ਵੱਖ ਦੇਸ਼ਾਂ ਦੇ ਵੀਜ਼ੇ ਲਗਵਾ ਕੇ ਲੋਕਾਂ ਦੇ ਸੁਪਨਿਆਂ ਨੂੰ ਸਾਕਾਰ ਕਰ ਰਹੀ ਹੈ | ਇਸੇ ਤਹਿਤ ਹੀ ਸੰਸਥਾ ਵਲੋਂ ਰਣਵੀਰ ਸਿੰਘ ਤੇ ਰਾਜਵਿੰਦਰ ਕੌਰ ਵਾਸੀ ਗੰਗਾਨਗਰ ਦਾ ਕੈਨੇਡਾ ਦਾ ਵਿਜ਼ਟਰ ਵੀਜ਼ਾ ਲਗਵਾ ਕੇ ਦਿੱਤਾ | ਸੰਸਥਾ ਦੀ ਡਾਇਰੈਕਟਰ ਹਰਪ੍ਰੀਤ ਕੌਰ ਅਰੋੜਾ ਅਤੇ ਅਮਰਿੰਦਰ ਸਿੰਘ ਸੈਂਡੀ ਨੇ ਕਿਹਾ ਕਿ ਵਿਦੇਸ਼ ਵਿਚ ਘੁੰਮਣ ਫਿਰਨ ਪੜ੍ਹਾਈ ਕਰਨ ਦੇ ਚਾਹਵਾਨ ਕਿਸੇ ਵੀ ਵਿਦਿਆਰਥੀ ਤੇ ਮਾਪਿਆਂ ਨੂੰ ਨਿਰਾਸ਼ ਹੋਣ ਦੀ ਲੋੜ ਨਹੀਂ ਕਿਉਂਕਿ ਸੰਸਥਾ ਵਲੋਂ ਬਹੁਤ ਹੀ ਵਧੀਆ ਤਰੀਕੇ ਨਾਲ ਫਾਈਲ ਤਿਆਰ ਕੀਤੀ ਜਾਂਦੀ ਹੈ ਤੇ ਵਧੀਆ ਤਰੀਕੇ ਨਾਲ ਤਿਆਰ ਕੀਤੇ ਕੇਸ ਨਾਲ ਕਿਸੇ ਨੂੰ ਵੀਜ਼ਾ ਲਗਵਾਉਣ ਵਿਚ ਮੁਸ਼ਕਿਲ ਨਹੀਂ ਆਉਂਦੀ | ਉਨ੍ਹਾਂ ਦੱਸਿਆ ਕਿ ਸੰਸਥਾ ਵਲੋਂ ਧੜਾ ਧੜ ਵੀਜ਼ੇ ਲਗਵਾਏ ਜਾ ਰਹੇ ਹਨ ਤੇ ਰਣਵੀਰ ਸਿੰਘ ਤੇ ਰਾਜਵਿੰਦਰ ਕੌਰ ਨੂੰ ਵੀਜ਼ੇ ਸੌਂਪਦਿਆਂ ਵਧਾਈ ਦਿੱਤੀ ਅਤੇ ਚੰਗੇ ਭਵਿੱਖ ਦੀ ਕਾਮਨਾ ਵੀ ਕੀਤੀ | ਉਨ੍ਹਾਂ ਦੱਸਿਆ ਕਿ ਸੰਸਥਾ ਦੀ ਇੱਕੋ ਛੱਤ ਹੇਠ ਹਵਾਈ ਟਿਕਟਾਂ, ਵੈਸਟਰਨ ਯੂਨੀਅਨ, ਆਈਲਟਸ, ਇਮੀਗੇ੍ਰਸ਼ਨ, ਪੀ.ਟੀ.ਈ, ਇੰਡੋ-ਕੈਨੇਡੀਅਨ ਬੱਸ ਬੁਕਿੰਗ ਅਤੇ ਪਾਸਪੋਰਟ ਅਪਲਾਈ ਦੀ ਸੁਵਿਧਾ ਵੀ ਦਿੱਤੀ ਜਾ ਰਹੀ ਹੈ | ਇਸ ਮੌਕੇ ਉਨ੍ਹਾਂ ਨਾਲ ਮਨਜੋਤ ਕੌਰ, ਸਿਮਰਨਜੀਤ ਕੌਰ, ਗੁਰਪ੍ਰੀਤ ਸਿੰਘ ਮਨੀ ਤੋਂ ਇਲਾਵਾ ਸੰਸਥਾ ਦਾ ਸਮੁੱਚਾ ਸਟਾਫ਼ ਹਾਜ਼ਰ ਸੀ |