22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-02-2026

'ਆਪ' ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ-ਮੱਖਣ ਬਰਾੜ <br/>

ਅਜੀਤ ਡੈਸਕ 16-02-2026
ਧਰਮਕੋਟ, 15 ਫਰਵਰੀ (ਪਰਮਜੀਤ ਸਿੰਘ)-ਹੈਲਥ ਕਾਰਪੋਰੇਸ਼ਨ ਦੇ ਸਾਬਕਾ ਚੇਅਰਮੈਨ ਬਰਜਿੰਦਰ ਸਿੰਘ ਬਰਾੜ ਨੇ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਤਿੱਖਾ ਨਿਸ਼ਾਨਾ ਸਾਧਦਿਆਂ ਕਿਹਾ ਕਿ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨਾਲ ਜੋ ਵੱਡੇ ਵਾਅਦੇ ਕੀਤੇ ਸਨ, ਉਹ ਅਜੇ ਤੱਕ ਪੂਰੇ ਨਹੀਂ ਹੋ ਸਕੇ | ਲੋਕਾਂ ਨੂੰ ਬਦਲਾਅ ਦੇ ਸੁਪਨੇ ਦਿਖਾ ਕੇ ਸੱਤਾ ਵਿਚ ਆਈ ਇਸ ਸਰਕਾਰ ਨੇ ਪਿਛਲੇ ਚਾਰ ਸਾਲਾਂ ਦੌਰਾਨ ਜ਼ਮੀਨੀ ਪੱਧਰ 'ਤੇ ਕੋਈ ਠੋਸ ਕੰਮ ਨਹੀਂ ਕੀਤਾ ਅਤੇ ਪੰਜਾਬ ਦੇ ਲੋਕ ਅੱਜ ਵੀ ਬੁਨਿਆਦੀ ਸਮੱਸਿਆਵਾਂ ਨਾਲ ਜੂਝ ਰਹੇ ਹਨ | ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਸਿਰਫ਼ ਇਸ਼ਤਿਹਾਰਬਾਜ਼ੀ ਅਤੇ ਖੋਖਲੇ ਦਾਅਵਿਆਂ ਤੱਕ ਸੀਮਤ ਰਹੀ ਹੈ | ਰੋਜ਼ਮਰ੍ਹਾ ਦੀਆਂ ਜ਼ਰੂਰਤਾਂ ਦੀਆਂ ਵਸਤਾਂ ਦੇ ਭਾਅ ਵੱਧ ਰਹੇ ਹਨ ਪਰ ਸਰਕਾਰ ਇਸ ਵੱਲ ਕੋਈ ਧਿਆਨ ਨਹੀਂ ਦੇ ਰਹੀ | ਬਰਜਿੰਦਰ ਸਿੰਘ ਬਰਾੜ ਨੇ ਕਿਹਾ ਕਿ ਨਸ਼ਿਆਂ ਦਾ ਮੁੱਦਾ ਵੀ ਪੰਜਾਬ ਵਿਚ ਗੰਭੀਰ ਬਣਿਆ ਹੋਇਆ ਹੈ | ਸਰਕਾਰ ਨੇ ਨਸ਼ਾ ਖ਼ਤਮ ਕਰਨ ਦੇ ਵੱਡੇ ਦਾਅਵੇ ਕੀਤੇ ਸਨ ਪਰ ਅੱਜ ਵੀ ਪਿੰਡਾਂ ਅਤੇ ਸ਼ਹਿਰਾਂ ਵਿਚ ਨਸ਼ਾ ਆਸਾਨੀ ਨਾਲ ਮਿਲ ਰਿਹਾ ਹੈ |

ਪਿਛਲੀ ਖ਼ਬਰ ਅਕਾਲੀ ਲੀਡਰ ਆਪਣੇ ਵਰਕਰਾਂ ਦੇ ਸਿਰੋਪਾਓ ਪਾ ਕੇ ਲੋਕਾਂ ਨੂੰ ਗੁਮਰਾਹ ਕਰ ਰਹੇ-ਜ਼ਿਲ੍ਹਾ ਪ੍ਰਧਾਨ ਮਧੇਕੇ <br/> ਅਗਲੀ ਖ਼ਬਰ ਜੀ ਐਜੂਕੇਸ਼ਨ ਧਰਮਕੋਟ ਨੇ ਲਗਵਾਏ ਕੈਨੇਡਾ ਦੇ ਵਿਜ਼ਟਰ ਵੀਜ਼ੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।