22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-02-2026

ਪੱਖਰਵੱਢ ਤੋਂ ਆਮ ਆਦਮੀ ਪਾਰਟੀ ਨੂੰ ਛੱਡ ਕੇ ਕਈ ਪਰਿਵਾਰ ਅਕਾਲੀ ਦਲ 'ਚ ਸ਼ਾਮਿਲ <br/>

ਪਿੰਡ ਪੱਖਰਵੱਢ ਵਿਖੇ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਦਾ ਵਿਸ਼ੇਸ਼ ਸਨਮਾਨ ਕਰਦੇ ਹੋਏ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਖਣਮੁੱਖ ਭਾਰਤੀ ਪੱਤੋ ਅਤੇ ਹਲਕਾ ਇੰਚਾਰਜ ਰਾਜਵਿੰਦਰ ਸਿੰਘ ਧਰਮਕੋਟ | ਤਸਵੀਰ : ਸੁਖਦੇਵ ਸਿੰਘ ਖ਼ਾਲਸਾ <br/> 16-02-2026
ਨਿਹਾਲ ਸਿੰਘ ਵਾਲਾ, 15 ਫਰਵਰੀ (ਸੁਖਦੇਵ ਸਿੰਘ ਖ਼ਾਲਸਾ, ਪਲਵਿੰਦਰ ਸਿੰਘ ਟਿਵਾਣਾ)-ਹਲਕਾ ਨਿਹਾਲ ਸਿੰਘ ਵਾਲਾ ਦੇ ਪਿੰਡ ਪੱਖਰਵੱਢ ਤੋਂ ਗੁਰਚਰਨ ਸਿੰਘ ਖ਼ਾਲਸਾ ਮੌਜੂਦਾ ਪੰਚਾਇਤ ਮੈਂਬਰ ਅਤੇ ਜਗਸੀਰ ਸਿੰਘ 41 ਪਰਿਵਾਰਾਂ ਸਮੇਤ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਖਣਮੁੱਖ ਭਾਰਤੀ ਪੱਤੋ ਅਤੇ ਹਲਕਾ ਇੰਚਾਰਜ ਰਾਜਵਿੰਦਰ ਸਿੰਘ ਧਰਮਕੋਟ ਦੀ ਅਗਵਾਈ 'ਚ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ ਹੋਏ | ਇਸ ਮੌਕੇ ਸ਼ਾਮਿਲ ਹੋਣ ਵਾਲੇ ਪੰਚਾਇਤ ਮੈਂਬਰ ਗੁਰਚਰਨ ਸਿੰਘ ਖ਼ਾਲਸਾ ਅਤੇ ਜਗਸੀਰ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸ਼ੁਰੂ ਕੀਤੀ ਗਈ ਮੁਹਿੰਮ ਪੰਜਾਬ ਬਚਾਓ ਤਹਿਤ ਉਹ ਪਾਰਟੀ ਦੀ ਬਿਹਤਰੀ ਲਈ ਦਿਨ ਰਾਤ ਮਿਹਨਤ ਕਰਕੇ ਹਲਕੇ ਅੰਦਰ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨਗੇ | ਉਨ੍ਹਾਂ ਕਿਹਾ ਕਿ ਪੰਜਾਬ ਦੇ ਵਿਕਾਸ ਅਤੇ ਤਰੱਕੀ ਲਈ ਸ਼੍ਰੋਮਣੀ ਅਕਾਲੀ ਦਲ ਦੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਹੀ ਖੇਤਰੀ ਪਾਰਟੀ ਹੋਣ ਦੇ ਨਾਤੇ ਪੰਜਾਬ ਦੀ ਭਲਾਈ ਹਿਤ ਕੰਮ ਕਰ ਸਕਦੀ ਹੈ | ਇਸ ਮੌਕੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਖਣਮੁੱਖ ਭਾਰਤੀ ਪੱਤੋ ਅਤੇ ਹਲਕਾ ਇੰਚਾਰਜ ਰਾਜਵਿੰਦਰ ਸਿੰਘ ਧਰਮਕੋਟ ਨੇ ਸ਼੍ਰੋਮਣੀ ਅਕਾਲੀ ਦਲ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਦਾ ਵਿਸ਼ੇਸ਼ ਸਨਮਾਨ ਕੀਤਾ | ਇਸ ਮੌਕੇ ਮੋਹਨ ਲਾਲ ਰੌਂਤਾ, ਸਰਕਲ ਪ੍ਰਧਾਨ ਰੁਪਿੰਦਰ ਸਿੰਘ ਦੀਦਾਰੇ ਵਾਲਾ, ਸਰਪੰਚ ਗੁਰਮੀਤ ਸਿੰਘ ਭੋਲਾ ਦੀਨਾ, ਜੀਤਾ ਸੈਦੋਕੇ, ਪੂਰਨ ਸਿੰਘ, ਲਖਵਿੰਦਰ ਸਿੰਘ ਮੈਂਬਰ ਰੌਂਤਾ, ਨੰਬਰਦਾਰ ਅਮਰਜੀਤ ਸਿੰਘ ਦੀਦਾਰੇ ਵਾਲਾ, ਅਤਿੰਦਰਪਾਲ ਸਿੰਘ ਦੀਨਾ ਹਾਜ਼ਰ ਸਨ |

ਪਿਛਲੀ ਖ਼ਬਰ ਗੀਤਾ ਭਵਨ ਵਿਖੇ ਮਹਾਂ ਸ਼ਿਵਰਾਤਰੀ ਮਨਾਈ- ਪ੍ਰਧਾਨ ਸੁਨੀਲ ਗਰਗ <br/> ਅਗਲੀ ਖ਼ਬਰ ਅਕਾਲੀ ਲੀਡਰ ਆਪਣੇ ਵਰਕਰਾਂ ਦੇ ਸਿਰੋਪਾਓ ਪਾ ਕੇ ਲੋਕਾਂ ਨੂੰ ਗੁਮਰਾਹ ਕਰ ਰਹੇ-ਜ਼ਿਲ੍ਹਾ ਪ੍ਰਧਾਨ ਮਧੇਕੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।