22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-02-2026

ਭਾਕਿਯੂ ਕਾਦੀਆਂ ਜ਼ਿਲ੍ਹਾ ਮੋਗਾ ਦੀ ਕਾਰਜਕਾਰਨੀ ਦੀ ਮੀਟਿੰਗ <br/>

ਅਜੀਤ ਡੈਸਕ 16-02-2026
ਮੋਗਾ, 15 ਫਰਵਰੀ (ਜਸਪਾਲ ਸਿੰਘ ਬੱਬੀ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਜ਼ਿਲ੍ਹਾ ਮੋਗਾ ਦੀ ਕਾਰਜਕਾਰਨੀ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਨਿਰਮਲ ਸਿੰਘ ਮਾਣੂੰਕੇ ਦੀ ਪ੍ਰਧਾਨਗੀ ਹੇਠ ਨੇਚਰ ਪਾਰਕ ਮੋਗਾ ਵਿਖੇ ਹੋਈ | ਮੀਟਿੰਗ ਦੀ ਕਰਵਾਈ ਹਰਪ੍ਰੀਤ ਸਿੰਘ ਜ਼ਿਲ੍ਹਾ ਜਨਰਲ ਸਕੱਤਰ ਨੇ ਚਲਾਈ | ਉਨ੍ਹਾਂ ਦੱਸਿਆ ਕਿ 20 ਫਰਵਰੀ ਨੂੰ ਤਖਤੂਪੁਰਾ ਸਾਹਿਬ ਵਿਖੇ ਜ਼ਿਲ੍ਹਾ ਮੋਗਾ ਦੀ ਕਿਸਾਨ ਪੰਚਾਇਤ ਹੋ ਰਹੀ ਹੈ | ਇਸ ਪੰਚਾਇਤ ਵਿਚ ਕਿਸਾਨੀ ਨਾਲ ਅਤੇ ਪੰਜਾਬੀਆਂ ਦੇ ਭਵਿੱਖ ਨਾਲ ਸਬੰਧਿਤ ਮਸਲਿਆਂ ਸੰਬੰਧੀ ਵਿਚਾਰ ਚਰਚਾ ਕੀਤੀ ਜਾਵੇਗੀ | ਬਿਜਲੀ ਬਿੱਲ, ਰਸਾਇਣਿਕ ਖਾਦਾਂ ਦੀ ਵੰਡ ਸੰਬੰਧੀ ਪਾਲਿਸੀ, ਜੈ ਰਾਮ ਜੀ (ਮਗਨਰੇਗਾ) ਐਕਟ, ਭਾਰਤ ਅਮਰੀਕਾ ਮੁਕਤ ਵਪਾਰ ਸਮਝੌਤੇ ਦੇ ਪੰਜਾਬ ਅਤੇ ਦੇਸ਼ 'ਤੇ ਪੈਣ ਵਾਲੇ ਪ੍ਰਭਾਵ ਸੰਬੰਧੀ ਵਿਚਾਰ ਵਟਾਂਦਰਾ ਕੀਤਾ ਜਾਵੇਗਾ | ਉਪਰੰਤ ਭਵਿੱਖ ਦੀ ਰਣਨੀਤੀ ਸੰਬੰਧੀ ਵੀ ਕਿਸਾਨ ਪੰਚਾਇਤ ਵਲੋਂ ਫੈਸਲਾ ਲਿਆ ਜਾਵੇਗਾ | ਇਸ ਕਿਸਾਨ ਪੰਚਾਇਤ ਵਿਚ ਪੰਜਾਬ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਸਮੇਤ ਪੰਜਾਬ ਦੀ ਲੀਡਰਸ਼ਿਪ ਵਿਚਾਰ ਰੱਖੇਗੀ | ਇਸ ਮੌਕੇ ਮੇਜਰ ਸਿੰਘ ਘੋਲੀਆ ਬਲਾਕ ਪ੍ਰਧਾਨ ਬਾਘਾ ਪੁਰਾਣਾ, ਮਨਪ੍ਰੀਤ ਸਿੰਘ ਜ਼ਿਲ੍ਹਾ ਮੀਤ ਪ੍ਰਧਾਨ, ਜਸਵੀਰ ਸਿੰਘ ਇਕਾਈ ਪ੍ਰਧਾਨ ਚੁਗਾਵਾਂ, ਡੋਗਰ ਸਿੰਘ ਇਕਾਈ ਖਜ਼ਾਨਚੀ ਚੁਗਾਵਾਂ, ਬਿੱਟੂ ਮੋਗਾ ਸਮੇਤ ਕਾਰਜਕਾਰਨੀ ਮੈਂਬਰ ਸ਼ਾਮਿਲ ਹੋਏ |

ਪਿਛਲੀ ਖ਼ਬਰ ਪੰਜਾਬ ਸਰਕਾਰ ਆਲੂਆਂ ਦਾ ਐਮ.ਐਸ.ਪੀ. ਫ਼ੌਰੀ ਤੈਅ ਕਰ ਕੇ ਖ਼ਰੀਦ ਦੀ ਗਾਰੰਟੀ ਕਰੇ ਅਗਲੀ ਖ਼ਬਰ 16 ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਮੋਗਾ ਰੈਲੀ 'ਤੇ ਪੁੱਛੇ ਜਾਣਗੇ ਸਵਾਲ-ਜਗਰਾਜ ਦੱਦਾਹੂਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।