ਬਾਘਾ ਪੁਰਾਣਾ, 15 ਫਰਵਰੀ (ਟਿੰਕੂ ਕਾਠਪਾਲ)-ਬਿਜਲੀ ਘਰ ਵਿਖੇ ਸਰਬੱਤ ਦੇ ਭਲੇ ਲਈ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਬੜੀ ਸ਼ਰਧਾ ਭਾਵਨਾ ਨਾਲ ਪਾਏ ਗਏ | ਇਸ ਧਾਰਮਿਕ ਸਮਾਗਮ ਵਿਚ ਬਿਜਲੀ ਵਿਭਾਗ ਦੇ ਅਧਿਕਾਰੀਆਂ, ਕਰਮਚਾਰੀਆਂ ਅਤੇ ਇਲਾਕੇ ਦੀਆਂ ਸੰਗਤਾਂ ਨੇ ਸ਼ਮੂਲੀਅਤ ਕੀਤੀ | ਇਸ ਮੌਕੇ ਐਕਸੀਅਨ ਜਸਵੀਰ ਸਿੰਘ, ਐਸ.ਡੀ.ਓ. ਗੁਰਪ੍ਰੀਤ ਸਿੰਘ ਅਤੇ ਜੇ.ਈ. ਆਦਰਸ਼ ਸਿੰਘ ਨੇ ਆਈਆਂ ਸੰਗਤਾਂ ਨੂੰ ਜੀ ਆਇਆਂ ਕਿਹਾ ਤੇ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਕਰਮਚਾਰੀਆਂ ਵਿਚ ਆਪਸੀ ਭਾਈਚਾਰਕ ਸਾਂਝ ਮਜ਼ਬੂਤ ਕਰਦੇ ਹਨ ਅਤੇ ਸੇਵਾ ਭਾਵਨਾ ਨੂੰ ਹੋਰ ਉਤਸ਼ਾਹਿਤ ਕਰਦੇ ਹਨ | ਉਨ੍ਹਾਂ ਕਿਹਾ ਕਿ ਬਿਜਲੀ ਵਿਭਾਗ ਦਾ ਹਰ ਕਰਮਚਾਰੀ ਲੋਕਾਂ ਨੂੰ ਬਿਹਤਰ ਸੇਵਾਵਾਂ ਦੇਣ ਲਈ ਦਿ੍ੜ੍ਹ ਸੰਕਲਪ ਹੈ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕਰਨਾ ਸਾਡੇ ਸਭ ਦਾ ਫਰਜ਼ ਹੈ | ਇਸ ਮੌਕੇ ਪ੍ਰਧਾਨ ਪਵਨ ਗੁਪਤਾ, ਰਕੇਸ਼ ਕੁਮਾਰ, ਬਖਸ਼ੀਸ਼ ਕੌਰ, ਸਮੂਹ ਟੈਕਨੀਕਲ ਸਟਾਫ, ਦਫਤਰ ਸਟਾਫ ਅਤੇ ਹੋਰ ਕਰਮਚਾਰੀ ਹਾਜ਼ਰ ਸਨ |