22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-02-2026

ਡੀ.ਐਸ. ਬਲੌਸਮ ਹਾਈ ਸਕੂਲ ਵਿਖੇ ਸ਼ਿਵਰਾਤਰੀ ਦਾ ਤਿਉਹਾਰ ਮਨਾਇਆ <br/>

ਅਜੀਤ ਡੈਸਕ 16-02-2026
ਮੋਗਾ, 15 ਫਰਵਰੀ (ਸੁਰਿੰਦਰਪਾਲ ਸਿੰਘ)-ਡੀ.ਐਸ. ਬਲੌਸਮ ਹਾਈ ਸਕੂਲ ਨਾਨਕ ਨਗਰੀ ਮੋਗਾ ਵਿਖੇ ਮਹਾਂ ਸ਼ਿਵਰਾਤਰੀ ਦਾ ਤਿਉਹਾਰ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਦੀ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਪ੍ਰੇਮ ਚੰਦ ਗੁਪਤਾ, ਸਕੂਲ ਦੇ ਡਾਇਰੈਕਟਰ ਮੇਜਰ ਸਤਿੰਦਰ ਸਿੰਘ, ਪਿ੍ੰਸੀਪਲ ਤੇਜਿੰਦਰ ਸਿੰਘ ਤੇ ਵਾਈਸ ਪਿ੍ੰਸੀਪਲ ਅਮਨਦੀਪ ਕੌਰ ਨੇ ਬੱਚਿਆਂ ਨਾਲ ਮਹਾਂ ਸ਼ਿਵਰਾਤਰੀ ਦੇ ਸਬੰਧ ਵਿਚ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਇਹ ਤਿਉਹਾਰ ਫੱਗਣ ਮਹੀਨੇ ਵਿਚ ਮਨਾਇਆ ਜਾਂਦਾ ਹੈ | ਇਸ ਦਿਨ ਭਗਵਾਨ ਸ਼ਿਵ ਤੇ ਮਾਤਾ ਪਾਰਵਤੀ ਜੀ ਦਾ ਵਿਆਹ ਹੋਇਆ ਸੀ | ਇਸ ਦਿਨ ਲੋਕ ਮੰਦਰਾਂ ਨੂੰ ਸਜਾਉਂਦੇ ਹਨ ਤੇ ਭਗਵਾਨ ਸ਼ਿਵ ਦੀ ਪੂਜਾ ਕਰਦੇ ਹਨ | ਇਸ ਮੌਕੇ ਬੱਚਿਆਂ ਵਲੋਂ ਭਗਵਾਨ ਸ਼ਿਵ ਦੀ ਪੂਜਾ ਦੇ ਭਜਨ ਗਾਏ ਗਏ ਤੇ ਅਧਿਆਪਕਾਂ ਨੇ ਵੀ ਬੱਚਿਆਂ ਨਾਲ ਭਗਵਾਨ ਸ਼ਿਵ ਦੇ ਸਬੰਧ ਵਿਚ ਆਪਣੇ ਵਿਚਾਰ ਬੱਚਿਆਂ ਨਾਲ ਸਾਂਝੇ ਕੀਤੇ |

ਪਿਛਲੀ ਖ਼ਬਰ ਈ.ਟੀ.ਟੀ. ਅਧਿਆਪਕ ਯੂਨੀਅਨ ਵਲੋਂ ਟੈੱਟ ਦੇ ਵਿਰੋਧ 'ਚ ਸੰਘਰਸ਼ ਦਾ ਐਲਾਨ <br/> ਅਗਲੀ ਖ਼ਬਰ ਸਰਬੱਤ ਦੇ ਭਲੇ ਲਈ ਸ੍ਰੀ ਸੁਖਮਨੀ ਸਾਹਿਬ ਪਾਠ ਦੇ ਭੋਗ ਪਾਏ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।