22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-02-2026

ਬਹੋਨਾ (ਮੋਗਾ) ਮੁਫ਼ਤ ਆਯੁਰਵੈਦਿਕ ਅਤੇ ਹੋਮਿਓਪੈਥਿਕ ਜਾਂਚ ਕੈਂਪ ਲੱਗਾ <br/>

ਅਜੀਤ ਡੈਸਕ 16-02-2026
ਮੋਗਾ, 15 ਫਰਵਰੀ (ਜਸਪਾਲ ਸਿੰਘ ਬੱਬੀ)-ਡਾਇਰੈਕਟਰ ਆਯੁਰਵੇਦਾ ਪੰਜਾਬ ਡਾ. ਰਮਨ ਖੰਨਾ ਅਤੇ ਹੋਮੀਓਪੈਥੀ ਵਿਭਾਗ ਦੇ ਡਾਇਰੈਕਟਰ ਡਾ. ਹਰਿੰਦਰਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਜ਼ਿਲ੍ਹਾ ਆਯੁਰਵੈਦਿਕ ਅਫ਼ਸਰ ਡਾ. ਪਲਵਿੰਦਰ ਸਿੰਘ, ਜ਼ਿਲ੍ਹਾ ਹੋਮਿਓਪੈਥਿਕ ਅਫ਼ਸਰ ਡਾ. ਗੁਰਦਰਸ਼ਨ ਕੌਰ ਦੀ ਅਗਵਾਈ ਹੇਠ ਪਿੰਡ ਬਹੋਨਾ ਵਿਖੇ ਮੁਫ਼ਤ ਆਯੁਰਵੈਦਿਕ ਅਤੇ ਹੋਮਿਓਪੈਥਿਕ ਜਾਂਚ ਕੈਂਪ ਲਗਾਇਆ | ਕੈਂਪ ਦੌਰਾਨ ਕਰੀਬ 622 ਮਰੀਜ਼ਾਂ ਦਾ ਜਾਂਚ ਕੀਤੀ | ਜਿਸ ਵਿਚ ਆਯੁਰਵੈਦਿਕ ਵਿਭਾਗ ਵਲੋਂ 325 ਅਤੇ ਹੋਮਿਓਪੈਥੀ ਵਿਭਾਗ ਵਲੋਂ 297 ਮਰੀਜ਼ਾਂ ਦੀ ਜਾਂਚ ਕਰਕੇ ਮੁਫ਼ਤ ਦਵਾਈਆਂ ਵੰਡੀਆਂ ਗਈਆਂ | ਡਾ. ਭੁਪਿੰਦਰਪਾਲ ਸਿੰਘ ਗਿੱਲ ਏ.ਐਮ.ਓ., ਡਾ. ਸਵਿੰਦਰ ਸੋਨੀਆ ਐਮ.ਓ. ਅਤੇ ਹੋਮਿਓਪੈਥੀ ਵਿਭਾਗ ਤੋਂ ਡਾ. ਇੰਦਰਦੀਪ ਕੌਰ ਐਚ.ਐਮ.ਓ., ਨਵਪ੍ਰੀਤ ਕੌਰ ਡਿਸਪੈਂਸਰ, ਰਾਜ ਕੁਮਾਰ ਉਪ ਵੈਦ, ਮਨਪ੍ਰੀਤ ਸਿੰਘ ਉਪ ਵੈਦ, ਹਰਦੀਪ ਸਿੰਘ ਹੈਲਥ ਵਰਕਰ ਨੇ ਡਿਊਟੀਆਂ ਨਿਭਾਈਆਂ ਅਤੇ ਮਰੀਜ਼ਾਂ ਦੀ ਮੁਫ਼ਤ ਸ਼ੂਗਰ ਜਾਂਚ ਕੀਤੀ ਗਈ ਅਤੇ ਡੇਂਗੂ, ਚਿਕਨਗੁਨੀਆ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ | ਇਸ ਮੌਕੇ ਸਰਪੰਚ ਸੁਖਮੰਦਰ ਸਿੰਘ, ਹਰਦੀਪ ਸਿੰਘ, ਕੁਲਵੰਤ ਸਿੰਘ ਤੇ ਪਿੰਡ ਵਾਸੀ ਸ਼ਾਮਲ ਸਨ |

ਪਿਛਲੀ ਖ਼ਬਰ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਮੰਨਣੀਆਂ ਚਾਹੀਦੀਆਂ- ਦੌਧਰ <br/> ਅਗਲੀ ਖ਼ਬਰ ਬਾਬਾ ਕੁੰਦਨ ਸਿੰਘ ਮੈਮੋਰੀਅਲ ਲਾਅ ਕਾਲਜ ਧਰਮਕੋਟ ਵਿਖੇ ਵੈਬੀਨਾਰ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।