ਕਿਸ਼ਨਪੁਰਾ ਕਲਾਂ, 15 ਫਰਵਰੀ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੇ ਜ਼ਿਲ੍ਹਾ ਆਗੂ ਬਲਜਿੰਦਰ ਸਿੰਘ ਸੰਧੂ ਅਤੇ ਇਕਾਈ ਪ੍ਰਧਾਨ ਅਜਮੇਰ ਸਿੰਘ ਮਾਨ ਦੀ ਅਗਵਾਈ ਹੇਠ ਕਸਬਾ ਕਿਸ਼ਨਪੁਰਾ ਕਲਾਂ ਵਿਖੇ ਮੀਟਿੰਗ ਹੋਈ | ਜਿਸ ਵਿਚ ਸੂਬਾ ਆਗੂ ਲਖਵੀਰ ਸਿੰਘ ਦੌਧਰ ਨੇ ਉਚੇਚੇ ਤੌਰ 'ਤੇ ਸ਼ਿਰਕਤ ਕੀਤੀ | ਮੀਟਿੰਗ ਦੌਰਾਨ ਸੂਬਾ ਆਗੂ ਲਖਵੀਰ ਸਿੰਘ ਦੌਧਰ ਨੇ ਬਠਿੰਡਾ ਦੀਆਂ ਸੜਕਾਂ 'ਤੇ ਧਰਨੇ 'ਤੇ ਬੈਠੇ ਕਿਸਾਨਾਂ 'ਤੇ ਕੀਤੀ ਗਈ ਕਾਰਵਾਈ ਦੀ ਕਰੜੀ ਨਿੰਦਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੂੰ ਕਿਸਾਨਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਮੰਨਣੀਆਂ ਚਾਹੀਦੀਆਂ ਹਨ ਨਾ ਕਿ ਉਨ੍ਹਾਂ 'ਤੇ ਜ਼ਬਰ ਦੀ ਨੀਤੀ ਅਪਣਾਉਣੀ ਚਾਹੀਦੀ ਹੈ | ਮੀਟਿੰਗ ਦੌਰਾਨ ਸੂਬਾ ਆਗੂ ਲਖਵੀਰ ਸਿੰਘ ਦੌਧਰ, ਜ਼ਿਲ੍ਹਾ ਆਗੂ ਬਲਜਿੰਦਰ ਸਿੰਘ ਸੰਧੂ ਤੇ ਇਕਾਈ ਪ੍ਰਧਾਨ ਅਜਮੇਰ ਸਿੰਘ ਮਾਨ ਨੇ ਦੱਸਿਆ ਕਿ ਨਿਰਮਲ ਸਿੰਘ ਸੰਘਾ ਪੇਂਟਰ ਨੂੰ ਭਾਕਿਯੂ ਏਕਤਾ ਆਜ਼ਾਦ ਦੇ ਇਕਾਈ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਇਸ ਮੀਟਿੰਗ 'ਚ ਇਕਬਾਲ ਸਿੰਘ ਮਾਨ, ਸੁਖਵਿੰਦਰ ਸਿੰਘ ਕਾਲੂ, ਪ੍ਰਧਾਨ ਸੁਰਜੀਤ ਸਿੰਘ ਕਾਲਾ, ਬੂਟਾ ਸਿੰਘ ਨੰਬਰਦਾਰ, ਬਿੰਦਰ ਸਿੰਘ, ਡਾ. ਰਣਜੀਤ ਸਿੰਘ ਐਲ.ਆਈ.ਸੀ., ਕਾਲਾ ਚੌਧਰੀ, ਜਗਜੀਤ ਸਿੰਘ, ਦਰਬਾਰ ਸਿੰਘ ਆਦਿ ਹਾਜ਼ਰ ਸਨ |