ਨਿਹਾਲ ਸਿੰਘ ਵਾਲਾ, 15 ਫਰਵਰੀ (ਸੁਖਦੇਵ ਸਿੰਘ ਖਾਲਸਾ)- ਜ਼ਿਲ੍ਹਾ ਡਿਪਟੀ ਕਮਿਸ਼ਨਰ ਸਾਗਰ ਸੇਤੀਆ ਮੋਗਾ ਦੀ ਅਗਵਾਈ 'ਚ ਪੰਜਾਬ ਦੇ ਸੱਭਿਆਚਾਰ ਅਤੇ ਵਿਰਸੇ ਨੂੰ ਪ੍ਰਫੁੱਲਿਤ ਕਰਨ ਲਈ ਜ਼ਿਲ੍ਹਾ ਪੱਧਰ 'ਤੇ ਪ੍ਰਤਿਭਾ ਖੋਜ ਮੁਕਾਬਲੇ ਲਰਨਿੰਗ ਫੀਲਡ ਗਲੋਬਲ ਸਕੂਲ ਘੱਲ ਕਲਾਂ ਵਿਖੇ ਕਰਵਾਏ ਗਏ | ਜਿਸ 'ਚ ਮੀਰੀ ਪੀਰੀ ਸਿੱਖਿਆ ਸੰਸਥਾ ਦੇ ਬੱਚਿਆਂ ਨੇ ਸ਼ਬਦ ਗਾਇਨ ਵਰਗ ਇਕ 'ਚੋਂ ਦੂਜਾ ਸਥਾਨ ਹਾਸਲ ਕਰਕੇ ਮੀਰੀ ਪੀਰੀ ਸਿੱਖਿਆ ਸੰਸਥਾ ਦਾ ਮਾਣ ਵਧਾਇਆ | ਵਿਦਿਆਰਥੀਆਂ ਦੀ ਇਸ ਪ੍ਰਾਪਤੀ 'ਤੇ ਖੁਸ਼ੀ ਜ਼ਾਹਿਰ ਕਰਦਿਆਂ ਸੰਸਥਾ ਦੇ ਮੈਨੇਜਿੰਗ ਡਾਇਰੈਕਟਰ ਕਸ਼ਮੀਰ ਸਿੰਘ, ਪਿ੍ੰਸੀਪਲ ਮੈਡਮ ਪਰਮਜੀਤ ਕੌਰ, ਵਾਇਸ ਪਿ੍ੰਸੀਪਲ ਹਰਦੀਪ ਸਿੰਘ, ਧਾਰਮਿਕ ਵਿਭਾਗ ਦੇ ਹੈੱਡ ਨਿਰਮਲ ਸਿੰਘ ਮੀਨੀਆਂ ਨੇ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ | ਚੇਅਰਪਰਸਨ ਸੁਖਦੀਪ ਕੌਰ ਯੂ.ਐਸ.ਏ. ਤੇ ਚੇਅਰਮੈਨ ਜਗਜੀਤ ਸਿੰਘ ਯੂ.ਐਸ.ਏ. ਨੇ ਵੀ ਬੱਚਿਆਂ ਨੂੰ ਮੁਬਾਰਕਬਾਦ ਦਿੱਤੀ | ਇਸ ਮੌਕੇ ਸੰਗੀਤਕ ਅਧਿਆਪਕ ਹਰਦੀਪ ਸਿੰਘ ਖਾਲਸਾ, ਧਾਰਮਿਕ ਵਿਭਾਗ ਦੇ ਅਧਿਆਪਕ, ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ |