ਧਰਮਕੋਟ, 15 ਫਰਵਰੀ (ਪਰਮਜੀਤ ਸਿੰਘ)-ਚੱਲ ਰਹੀਆਂ ਪੰਜਾਬ ਯੂਥ ਕਾਂਗਰਸ ਦੀਆਂ ਚੋਣਾਂ ਨੂੰ ਲੈ ਕੇ ਨੌਜਵਾਨਾਂ ਅੰਦਰ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ, ਜਿਸ ਦੇ ਚਲਦਿਆਂ ਰੋਜ਼ਾਨਾ ਹੀ ਹਜ਼ਾਰਾਂ ਨੌਜਵਾਨ ਯੂਥ ਕਾਂਗਰਸ ਦਾ ਹਿੱਸਾ ਬਣ ਰਹੇ ਹਨ | ਇਹ ਪ੍ਰਗਟਾਵਾ ਕਰਦਿਆਂ ਹੋਇਆਂ ਸੀਨੀਅਰ ਕਾਂਗਰਸੀ ਆਗੂ ਗੁਰਚਰਨ ਸਿੰਘ ਠੂਠਗੜ ਦੇ ਵਲੋਂ ਅੱਜ ਈਸ਼ਵਰ ਸਿੰਘ ਢਿੱਲੋਂ ਦੇ ਹੱਕ ਵਿਚ ਵੱਡੇ ਪੱਧਰ 'ਤੇ ਵੋਟਿੰਗ ਕਰਾਉਣ ਦੌਰਾਨ ਸੀਨੀਅਰ ਕਾਂਗਰਸੀ ਆਗੂ ਗੁਰਚਰਨ ਸਿੰਘ ਜੰਬਰ ਠੂਠਗੜ ਨੇ ਕਿਹਾ ਕਿ ਯੂਥ ਕਾਂਗਰਸ ਦੀਆਂ ਚੋਣਾਂ ਰਾਹੀਂ ਚੰਗੀ ਸੋਚ ਵਾਲੇ ਆਮ ਘਰਾਂ ਦੇ ਨੌਜਵਾਨਾਂ ਲਈ ਸਾਫ਼ ਸੁਥਰੀ ਰਾਜਨੀਤੀ ਵਿਚ ਆਉਣ ਦਾ ਸੁਨਹਿਰੀ ਮੌਕਾ ਹੈ | ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਦਾ ਮਿਸ਼ਨ ਨੇਤਾ ਚੁਣੋ ਨੇਤਾ ਬਣੋ ਹੈ | ਉਨ੍ਹਾਂ ਨੇ ਪੈੱ੍ਰਸ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਯੂਥ ਕਾਂਗਰਸ ਦੀਆਂ ਚੋਣਾਂ ਦੀ ਸ਼ੁਰੂਆਤ 2008 'ਚ ਪੰਜਾਬ ਤੋਂ ਹੀ ਸ਼ੁਰੂ ਹੋਈ ਸੀ | ਇਨ੍ਹਾਂ ਚੋਣਾਂ ਦੇ ਰਾਹੀਂ ਨਿਕਲੇ ਨੌਜਵਾਨ ਅੱਜ ਦੇਸ਼ 'ਚ ਉੱਚ ਅਹੁਦਿਆਂ 'ਤੇ ਬਿਰਾਜਮਾਨ ਹਨ | ਚੱਲ ਰਹੀਆਂ ਚੋਣਾਂ ਸਬੰਧੀ ਉਨ੍ਹਾਂ ਨੇ ਦੱਸਿਆ ਕਿ ਮੈਂਬਰਸ਼ਿਪ ਅਤੇ ਵੋਟਿੰਗ 2 ਫਰਵਰੀ 2026 ਤੋਂ ਸ਼ੁਰੂ ਹੋ ਚੁੱਕੀ ਹੈ ਜੋ ਕਿ 2 ਮਾਰਚ 2026 ਤੱਕ ਚੱਲੇਗੀ | 18 ਤੋਂ 35 ਸਾਲ ਉਮਰ ਦਾ ਕੋਈ ਵੀ ਵਿਅਕਤੀ ਆਨਲਾਈਨ ਮੈਂਬਰ ਬਣ ਕੇ ਸੂਬਾ ਪ੍ਰਧਾਨ, ਜ਼ਿਲ੍ਹਾ ਪ੍ਰਧਾਨ ਅਤੇ ਬਲਾਕ ਕਮੇਟੀ ਵਰਗੇ ਅਹੁਦਿਆਂ ਲਈ ਵੋਟ ਪਾ ਸਕਦਾ ਹੈ |