ਕਿਸ਼ਨਪੁਰਾ ਕਲਾਂ, 17 ਫਰਵਰੀ (ਅਮੋਲਕ ਸਿੰਘ ਕਲਸੀ)-ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਮੀਤ ਪ੍ਰਧਾਨ ਕੁਲਦੀਪ ਸਿੰਘ ਔਲਖ ਨੇ ਮੋਗਾ ਜ਼ਿਲ੍ਹੇ ਦੇ ਕਿਲੀ ਚਾਹਲਾਂ ਵਿਚ ਹੋਈ ਆਮ ਆਦਮੀ ਪਾਰਟੀ ਦੀ ਸਰਕਾਰੀ ਰੈਲੀ ਨੂੰ ਲੈ ਕੇ ਕਰੜੀ ਪ੍ਰਤੀਕ੍ਰਿਆ ਦਿੰਦੇ ਹੋਏ ਕਿਹਾ ਕਿ ਇਸ ਰੈਲੀ ਦਾ ਸਿਆਸੀਕਰਨ ਬਿਲਕੁਲ ਨਿੰਦਣਯੋਗ ਹੈ ¢ ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਵਲੋਂ ਲੋਕਾਂ ਦੇ ਟੈਕਸਾਂ ਦੇ ਪੈਸਿਆਂ ਦੀ ਬੇਦਰਦੀ ਨਾਲ ਬਰਬਾਦੀ ਕੀਤੀ ਗਈ ਅਤੇ ਸਰਕਾਰੀ ਮਸ਼ੀਨਰੀ ਦੀ ਖੁੱਲ੍ਹੀ ਦੁਰਵਰਤੋਂ ਕੀਤੀ ਗਈ¢ ਸੂਬਾ ਮੀਤ ਪ੍ਰਧਾਨ ਕੁਲਦੀਪ ਸਿੰਘ ਔਲਖ ਨੇ ਕਿਹਾ ਕਿ ਰੈਲੀ ਨੂੰ ਕਾਮਯਾਬ ਦਿਖਾਉਣ ਲਈ ਸਰਕਾਰੀ ਤੇ ਪ੍ਰਾਈਵੇਟ ਬੱਸਾਂ ਨੂੰ ਜ਼ਬਰਦਸਤੀ ਲੋਕਾਂ ਨੂੰ ਲਿਜਾਣ ਲਈ ਲਗਾਇਆ ਗਿਆ, ਜਿਸ ਕਾਰਨ ਆਮ ਯਾਤਰੀਆਂ ਨੂੰ ਬੱਸ ਅੱਡਿਆਂ 'ਤੇ ਖੱਜਲ-ਖੁਆਰ ਹੋਣਾ ਪਿਆ¢ ਉਨ੍ਹਾਂ ਦੱਸਿਆ ਕਿ ਇਹ ਸਾਰਾ ਪ੍ਰਬੰਧ ਲੋਕ ਹਿਤਾਂ ਦੀ ਬਜਾਏ ਪਾਰਟੀ ਪ੍ਰਚਾਰ ਲਈ ਕੀਤਾ ਗਿਆ ਜੋ ਲੋਕਤੰਤਰਿਕ ਮਰਿਆਦਾਵਾਂ ਦੇ ਖਿਲਾਫ ਹੈ¢ ਸੂਬੇ ਦੀ ਅਗਵਾਈ ਕਰ ਰਹੀ ਭਗਵੰਤ ਮਾਨ ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਸੂਬਾ ਮੀਤ ਪ੍ਰਧਾਨ ਕੁਲਦੀਪ ਸਿੰਘ ਔਲਖ ਨੇ ਕਿਹਾ ਕਿ ਸਰਕਾਰ ਹਰ ਮੋਰਚੇ 'ਤੇ ਅਸਫਲ ਸਾਬਤ ਹੋ ਚੁੱਕੀ ਹੈ ਅਤੇ ਇਸ ਦੀ ਡੋਰ ਦਿੱਲੀ ਬੈਠੇ ਆਗੂਆਂ ਦੇ ਹੱਥ ਵਿਚ ਹੈ¢ ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਹੁਣ ਹਕੀਕਤ ਨੂੰ ਸਮਝ ਚੁੱਕੇ ਹਨ ਅਤੇ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ ¢