ਬਾਘਾ ਪੁਰਾਣਾ, 17 ਫਰਵਰੀ (ਗੁਰਮੀਤ ਸਿੰਘ ਮਾਣੂੰਕੇ)-ਪੰਜਾਬ ਦੇ ਗੁਆਂਢੀ ਰਾਜ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇ ਭਰਾ ਗੁਲਾਬ ਸਿੰਘ ਸੈਣੀ ਚੇਅਰਮੈਨ ਏਸ਼ੀਅਨ ਕਬੱਡੀ ਫੈਡਰੇਸ਼ਨ ਹਲਕਾ ਬਾਘਾ ਪੁਰਾਣਾ ਦੇ ਪਿੰਡ ਉੱਗੋਕੇ ਵਿਖੇ ਬਖਸ਼ੀਸ਼ ਸਿੰਘ ਨੰਬਰਦਾਰ ਦੇ ਗ੍ਰਹਿ ਵਿਖੇ ਉਚੇਚ ਤੌਰ 'ਤੇ ਪਰਿਵਾਰ ਨੂੰ ਮਿਲਣ ਲਈ ਪਹੁੰਚੇ ¢ ਇਸ ਮੌਕੇ ਬਖਸ਼ੀਸ਼ ਸਿੰਘ ਦੇ ਪੋਤੇ ਹਰਮਨ ਸਿੰਘ ਗਿੱਲ ਅਤੇ ਪਿੰਡ ਵਾਸੀਆਂ ਵਲੋਂ ਚੇਅਰਮੈਨ ਗੁਲਾਬ ਸਿੰਘ ਸੈਣੀ ਦਾ ਭਰਵਾਂ ਸਵਾਗਤ ਕੀਤਾ ਗਿਆ | ਇਸ ਦੌਰਾਨ ਚੇਅਰਮੈਨ ਸੈਣੀ ਕਬੱਡੀ ਖੇਡਣ ਵਾਲੇ ਅਤੇ ਕਬੱਡੀ ਨੂੰ ਪਿਆਰ ਕਰਨ ਵਾਲੇ ਖਿਡਾਰੀਆਂ ਨੂੰ ਵੀ ਵਿਸ਼ੇਸ਼ ਤੌਰ 'ਤੇ ਮਿਲੇ ¢ ਇਸ ਮੌਕੇ ਚੇਅਰਮੈਨ ਸਾਹਿਬ ਨੇ ਪਿੰਡ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਅੱਜ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਆਪਾਂ ਇਕਜੁੱਟ ਹੋ ਕੇ ਵੱਡੇ ਪੱਧਰ 'ਤੇ ਮਾਂ-ਖੇਡ ਕਬੱਡੀ ਦੇ ਟੂਰਨਾਮੈਂਟ ਕਰਵਾਈਏ ¢ ਉਨ੍ਹਾਂ ਇਹ ਵੀ ਕਿਹਾ ਕਿ ਖੇਡਾਂ ਸਾਡੀ ਜ਼ਿੰਦਗੀ ਦਾ ਮੁੱਖ ਹਿੱਸਾ ਹਨ | ਇਹ ਖੇਡਾਂ ਜਿੱਥੇ ਲੋਕਾਂ'ਚ ਆਪਸੀ ਭਾਈਚਾਰੇ ਨੂੰ ਮਜ਼ਬੂਤ ਕਰਦੀਆਂ ਹਨ, ਉੱਥੇ ਸਾਡੇ ਸਰੀਰ ਨੂੰ ਤੰਦਰੁਸਤੀ ਵੀ ਪ੍ਰਦਾਨ ਕਰਦੀਆਂ ਹਨ¢ ਇਸ ਲਈ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਸਾਨੂੰ ਵੱਧ ਤੋਂ ਵੱਧ ਯਤਨ ਕਰਨੇ ਚਾਹੀਦੇ ਹਨ¢ ਇਸ ਮੌਕੇ ਬਖਸ਼ੀਸ਼ ਸਿੰਘ ਨੰਬਰਦਾਰ ਦੇ ਪੋਤਰੇ ਹਰਮਨ ਸਿੰਘ ਗਿੱਲ ਵਲੋਂ ਉਨ੍ਹਾਂ ਦੇ ਪਿੰਡ ਉਚੇਚੇ ਤੌਰ 'ਤੇ ਪਹੁੰਚਣ ਲਈ ਚੇਅਰਮੈਨ ਗੁਲਾਬ ਸਿੰਘ ਸੈਣੀ ਦਾ ਜਿੱਥੇ ਧੰਨਵਾਦ ਕੀਤਾ, ਉੱਥੇ ਵਿਸ਼ੇਸ਼ ਤੌਰ 'ਤੇ ਸਨਮਾਨ ਵੀ ਕੀਤਾ ¢ ਇਸ ਮੌਕੇ ਗੁਰਮੀਤ ਸਿੰਘ ਪੁਰਬਾ ਬਾਘਾ ਪੁਰਾਣਾ, ਪ੍ਰਧਾਨ ਗੁਰਦਰਸ਼ਨ ਸਿੰਘ ਕਾਲੇਕੇ, ਨਿਰਮਲ ਸਿੰਘ ਕੈਨੇਡਾ, ਮਨਪ੍ਰੀਤ ਸਿੰਘ, ਹਰਬੰਸ ਸਿੰਘ ਗਿੱਲ, ਕਾਲਾ ਗਿੱਲ, ਪ੍ਰਧਾਨ ਸੁਖਮੰਦਰ ਸਿੰਘ ਉੱਗੋਕੇ, ਹਰਵਿੰਦਰ ਗਿੱਲ ਤੋਂ ਇਲਾਵਾ ਹੋਰ ਪਿੰਡ ਵਾਸੀ ਵੀ ਹਾਜ਼ਰ ਸਨ¢