28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਸਿਹਤ ਬੀਮਾ ਯੋਜਨਾ ਦਾ ਹਰੇਕ ਵਿਅਕਤੀ ਲਾਭ ਪ੍ਰਾਪਤ ਕਰੇ-ਪ੍ਰਧਾਨ ਖਾਲਸਾ, ਸਰਪੰਚ ਮਾਣੂੰਕੇ <br/>

ਅਜੀਤ ਡੈਸਕ 18-02-2026
ਬਾਘਾ ਪੁਰਾਣਾ, 17 ਫਰਵਰੀ (ਗੁਰਮੀਤ ਸਿੰਘ ਮਾਣੂੰਕੇ)-ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਦੇਣ ਦੇ ਨਾਲ-ਨਾਲ ਮੁੱਖ ਮੰਤਰੀ ਮੁਫਤ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਕੀਤੀ ਗਈ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੁਸਾਇਟੀ ਪ੍ਰਧਾਨ ਅਮਰਜੀਤ ਸਿੰਘ ਖਾਲਸਾ ਅਤੇ ਸਰਪੰਚ ਨਿਰਮਲ ਸਿੰਘ ਮਾਣੂੰਕੇ ਨੇ ਉਕਤ ਯੋਜਨਾ ਦੇ ਪਿੰਡ ਮਾਣੂੰਕੇ ਵਿਖੇ ਫਾਰਮ ਭਰਨ ਸਬੰਧੀ ਲਾਏ ਕੈਂਪ ਸਮੇਂ ਕੀਤਾ | ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੁਆਰਾ ਸਿਹਤ ਦੇ ਇਲਾਜ ਸਬੰਧੀ ਚਲਾਈ ਸਕੀਮ ਮੁੱਖ ਮੰਤਰੀ ਮੁਫਤ ਸਿਹਤ ਬੀਮਾ ਯੋਜਨਾ ਤਹਿਤ ਹਰੇਕ ਵਿਅਕਤੀ ਦਾ ਦਸ ਲੱਖ ਰੁਪਏ ਤੱਕ ਦਾ ਮੁਫਤ ਇਲਾਜ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਇਹ ਯੋਜਨਾ ਘਰ-ਘਰ ਤੱਕ ਪੁੱਜਦਾ ਕਰਨ ਲਈ ਸਰਕਾਰ ਵਲੋਂ ਹਰੇਕ ਪਿੰਡ ਅਤੇ ਸ਼ਹਿਰ 'ਚ ਕੈਂਪ ਲਾ ਕੇ ਫਾਰਮ ਭਰਨ (ਰਜਿਸਟ੍ਰੇਸ਼ਨ) ਸਬੰਧੀ ਲੋਕਾਂ ਨੂੰ ਜਾਗਰੂਕ ਕਰਦੇ ਹੋਏ ਰਜਿਸਟ੍ਰੇਸ਼ਨ ਕੀਤੀ ਜਾ ਰਹੀ ਹੈ | ਇਸ ਯੋਜਨਾ ਤਹਿਤ ਹਰੇਕ ਵਿਅਕਤੀਆਂ ਦਾ ਇਕ ਕਾਰਡ ਬਣੇਗਾ ਅਤੇ ਉਸੇ ਕਾਰਡ 'ਤੇ ਦਸ ਲੱਖ ਰੁਪਏ ਤੱਕ ਦਾ ਮੁਫਤ ਇਲਾਜ ਕੀਤਾ ਜਾਵੇਗਾ | ਇਸ ਕੈਂਪ ਸਮੇਂ ਭਰਵੇਂ ਇਕੱਠ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਅਮਰਜੀਤ ਸਿੰਘ ਖਾਲਸਾ ਅਤੇ ਸਰਪੰਚ ਨਿਰਮਲ ਸਿੰਘ ਮਾਣੂੰਕੇ ਨੇ ਅਪੀਲ ਕੀਤੀ ਕਿ ਪੰਜਾਬ ਸਰਕਾਰ ਦੁਆਰਾ ਚਲਾਈ ਸਕੀਮ ਦਾ ਹਰੇਕ ਵਿਅਕਤੀ ਨੂੰ ਵੱਧ ਤੋਂ ਵੱਧ ਲਾਭ ਪ੍ਰਾਪਤ ਕਰਨਾ ਚਾਹੀਦਾ ਹੈ |

ਪਿਛਲੀ ਖ਼ਬਰ ਪ੍ਰੀਖਿਆ ਕੇਂਦਰਾਂ ਦੇ ਆਸ-ਪਾਸ ਧਾਰਾ 163 ਲਾਗੂ <br/> ਅਗਲੀ ਖ਼ਬਰ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇ ਭਰਾ ਗੁਲਾਬ ਸਿੰਘ ਸੈਣੀ ਪਿੰਡ ਉਗੋਕੇ ਪੁੱਜੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।