ਮੋਗਾ, 17 ਫਰਵਰੀ (ਸੁਰਿੰਦਰਪਾਲ ਸਿੰਘ)-ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀ.ਬੀ.ਐਸ.ਈ.) ਅਨੁਸਾਰ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ 17 ਫਰਵਰੀ ਤੋਂ 11 ਅਪ੍ਰੈਲ 2026 ਤੱਕ ਜ਼ਿਲ੍ਹਾ ਮੋਗਾ ਵਿਖੇ ਬੋਰਡ ਵਲੋਂ ਸਥਾਪਿਤ ਕੀਤੇ ਪ੍ਰੀਖਿਆ ਕੇਂਦਰਾਂ ਵਿਚ ਕਰਵਾਈਆਂ ਜਾ ਰਹੀਆਂ ਹਨ | ਇਨ੍ਹਾਂ ਪ੍ਰੀਖਿਆਵਾਂ ਦਾ ਸਮਾਂ ਸਵੇਰੇ 10 ਵਜੇ ਤੋਂ ਦੁਪਹਿਰ 1:30 ਵਜੇ ਤੱਕ ਦਾ ਹੈ | ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਵਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ-163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ਅੰਦਰ ਸਮੂਹ ਪ੍ਰੀਖਿਆ ਕੇਂਦਰਾਂ ਦੇ ਆਸ-ਪਾਸ 100 ਮੀਟਰ ਦੇ ਘੇਰੇ ਅੰਦਰ ਵਿਦਿਆਰਥੀਆਂ ਅਤੇ ਡਿਊਟੀ ਸਟਾਫ਼ ਤੋਂ ਬਿਨਾਂ ਹੋਰ ਵਿਅਕਤੀਆਂ ਦੇ ਇਕੱਠੇ ਹੋਣ ਤੋਂ ਰੋਕ ਲਗਾਈ ਗਈ ਹੈ | ਇਹ ਹੁਕਮ ਅੱਜ ਮਿਤੀ : 17 ਫਰਵਰੀ 2026 ਤੋਂ 11 ਅਪ੍ਰੈਲ 2026 ਤੱਕ ਲਾਗੂ ਰਹੇਗਾ |