ਬਾਘਾ ਪੁਰਾਣਾ, 17 ਫਰਵਰੀ (ਗੁਰਮੀਤ ਸਿੰਘ ਮਾਣੂੰਕੇ)-ਸ਼੍ਰੋਮਣੀ ਅਕਾਲੀ ਦਲ (ਬ) ਹਲਕਾ ਬਾਘਾ ਪੁਰਾਣਾ ਦੇ ਆਗੂ ਹਰਜੀਤ ਸਿੰਘ ਗਿੱਲ ਸਰਕਲ ਪ੍ਰਧਾਨ, ਸਾਬਕਾ ਚੇਅਰਮੈਨ ਅਮਰਜੀਤ ਸਿੰਘ ਮਾਣੂੰਕੇ, ਚਮਕÏਰ ਸਿੰਘ ਘੋਲੀਆ ਸੀਨੀਅਰ ਆਗੂ, ਪ੍ਰੀਤਮ ਸਿੰਘ ਗਿੱਲ ਬਲਾਕ ਸੰਮਤੀ ਮੈਂਬਰ, ਨੰਬਰਦਾਰ ਗੁਰਦੇਵ ਸਿੰਘ ਫੂਲੇਵਾਲਾ ਸੀਨੀਅਰ ਆਗੂ ਨੇ ਗੱਲਬਾਤ ਕਰਦਿਆਂ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਸਾਬਕਾ ਕੈਬਨਿਟ ਮੰਤਰੀ ਪੰਜਾਬ ਨੂੰ ਮਾਣਯੋਗ ਸੁਪਰੀਮ ਕੋਰਟ ਤੋਂ ਰਾਹਤ ਮਿਲਣ ਨਾਲ ਸ਼੍ਰੋਮਣੀ ਅਕਾਲੀ ਦਲ (ਬ) ਦੇ ਆਗੂਆਂ, ਵਰਕਰਾਂ ਤੇ ਅਹੁਦੇਦਾਰਾਂ ਦੇ ਹੌਸਲੇ ਬੁਲੰਦ ਹੋਏ ਹਨ | ਉਨ੍ਹਾਂ ਕਿਹਾ ਕਿ ਮਜੀਠੀਆ ਨੂੰ ਜ਼ਮਾਨਤ ਮਿਲਣ ਨਾਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਬਿਕਰਮ ਸਿੰਘ ਮਜੀਠੀਆ ਦੀ ਜੋੜੀ ਇਕ ਤੇ ਇਕ ਗਿਆਰਾਂ ਵਾਲੀ ਸਿਆਣਿਆਂ ਦੀ ਕਹਾਵਤ ਵਾਂਗ ਕੰਮ ਕਰੇਗੀ¢ ਇਸ ਮੌਕੇ ਹਰਜੀਤ ਸਿੰਘ ਗਿੱਲ, ਅਮਰਜੀਤ ਸਿੰਘ ਮਾਣੂੰਕੇ, ਚਮਕÏਰ ਸਿੰਘ ਘੋਲੀਆ, ਪ੍ਰੀਤਮ ਸਿੰਘ ਗਿੱਲ ਤੇ ਨੰਬਰਦਾਰ ਗੁਰਦੇਵ ਸਿੰਘ ਫੂਲੇਵਾਲਾ ਨੇ ਕਿਹਾ ਕਿ ਸੁਪਰੀਮ ਕੋਰਟ ਤੋਂ ਰਾਹਤ ਮਿਲਣ ਨਾਲ ਆਮ ਲੋਕਾਂ ਦਾ ਨਿਆਂ ਪ੍ਰਣਾਲੀ 'ਤੇ ਵਿਸ਼ਵਾਸ ਵਧਿਆ ਹੈ ¢ ਆਗੂਆਂ ਨੇ ਕਿਹਾ ਕਿ ਇਹ ਜ਼ਮਾਨਤ ਆਮ ਆਦਮੀ ਪਾਰਟੀ ਨੂੰ ਰਾਸ ਨਹੀਂ ਆ ਰਹੀ ਕਿਉਂਕਿ ਮਜੀਠੀਆ ਦੇ ਨਿਡਰ ਬੋਲ ਅਤੇ ਉਨ੍ਹਾਂ ਵਲੋਂ ਆਪਣੀਆਂ ਮੁੱਛਾਂ ਨੂੰ ਤਾਅ ਦੇਣਾ ਇਨ੍ਹਾਂ ਦੇ ਸੂਈ ਵਾਂਗ ਚੁੱਭਦੇ ਹਨ¢ ਅਕਾਲੀ ਆਗੂਆਂ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਉਣ ਵਾਲੀਆ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਆਪਣੀ ਖੇਤਰੀ ਪਾਰਟੀ ਅਕਾਲੀ ਦਲ ਦੇ ਹੱਕ ਵਿਚ ਫਤਵਾ ਦੇ ਕੇ ਉਸ ਨੂੰ ਅਤੇ ਆਪਣੇ ਆਪ ਨੂੰ ਮਜ਼ਬੂਤ ਕਰਨ ¢