28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਘੱਲ ਕਲਾਂ ਵਿਖੇ ਮੋਦੀ ਤੇ ਭਗਵੰਤ ਮਾਨ ਸਰਕਾਰ ਦੀ ਅਰਥੀ ਸਾੜੀ <br/>

ਅਜੀਤ ਡੈਸਕ 18-02-2026
ਮੋਗਾ, 17 ਫਰਵਰੀ (ਸੁਰਿੰਦਰਪਾਲ ਸਿੰਘ)-ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਮੀਤ ਪ੍ਰਧਾਨ ਬੱਗਾ ਸਿੰਘ ਨੇ ਜਾਣਕਾਰੀ ਦਿੱਤੀ ਕਿ ਸੂਬਾ ਕਮੇਟੀ ਦੇ ਸੱਦੇ 'ਤੇ ਪੰਦ੍ਹਰਵਾੜਾ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਅੱਜ ਘੱਲ ਕਲਾਂ ਵਿਚ ਮੋਦੀ ਤੇ ਭਗਵੰਤ ਮਾਨ ਸਰਕਾਰ ਦੀ ਇਕਾਈ ਪ੍ਰਧਾਨ ਮਲਕੀਤ ਸਿੰਘ ਦੀ ਪ੍ਰਧਾਨਗੀ ਵਿਚ ਅਰਥੀ ਸੜੀ ਗਈ | ਜ਼ਿਲ੍ਹਾ ਪ੍ਰਧਾਨ ਦਰਸ਼ਨ ਘੋਲੀਆ ਨੇ ਦੱਸਿਆ ਕਿ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੀ ਸੂਬਾ ਕਮੇਟੀ ਨੇ ਪਿਛਲੇ ਦਿਨੀਂ ਮੀਟਿੰਗ ਕਰਕੇ ਫ਼ੈਸਲਾ ਕੀਤਾ ਸੀ ਕਿ ਫ਼ਾਸ਼ੀਵਾਦੀ ਮੋਦੀ ਸਰਕਾਰ ਅਤੇ ਭਗਵੰਤ ਮਾਨ ਸਰਕਾਰ ਵਲੋਂ ਲਿਆਂਦੇ ਮਜ਼ਦੂਰ ਕਿਸਾਨ ਵਿਰੋਧੀ ਕਾਨੰੂਨਾਂ ਅਤੇ ਫ਼ੈਸਲਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਲਈ 16 ਫਰਵਰੀ ਤੋਂ 2 ਮਾਰਚ ਤੱਕ ਅਰਥੀ ਫੂਕ ਪੰਦ੍ਹਰਵਾੜਾ ਮੁਹਿੰਮ ਪਿੰਡ ਪੱਧਰ ਤੋਂ ਸ਼ੁਰੂ ਕੀਤੀ ਹੈ | ਘੱਲ ਕਲਾਂ ਵਿਚ ਕੀਤੀ ਇਸ ਅਰਥੀ ਸਾੜ ਰੈਲੀ ਨੂੰ ਸੂਬਾ ਕਨਵੀਨਰ ਲਖਵੀਰ ਸਿੰਘ ਲੱਖਾ ਨੇ ਸੰਬੋਧਨ ਕੀਤਾ | ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਵਲੋਂ ਨਰੇਗਾ ਸਕੀਮ ਭੰਗ ਕਰਨ, ਮਜ਼ਦੂਰ ਵਿਰੋਧੀ ਲੇਬਰ ਕੋਡ ਲਿਆਉਣ, ਭਗਵੰਤ ਮਾਨ ਸਰਕਾਰ ਵਲੋਂ ਕੀਤੇ ਵਾਅਦੇ ਮੁਤਾਬਿਕ ਹਜਾਰ ਰੁਪਏ ਔਰਤਾਂ ਨੂੰ ਸ਼ੁਰੂ ਕਰਨ ਅਤੇ ਚਾਰ ਸਾਲ ਦੇ ਬਕਾਏ ਦੇਣ, ਮਜ਼ਦੂਰਾਂ ਦੇ ਕਰਜ਼ੇ ਮਾਫ਼ ਕਰਨ, ਪੰਚਾਇਤੀ ਜ਼ਮੀਨਾਂ ਪੇਂਡੂ ਮਜ਼ਦੂਰਾਂ ਅਤੇ ਗਰੀਬ ਕਿਸਾਨਾਂ ਨੂੰ ਵਾਹੁਣ ਬੀਜਣ ਲਈ ਸਸਤੇ ਰੇਟ ਤੇ ਦੇਣ, ਬੇਰੁਜ਼ਗਾਰਾਂ ਨੂੰ ਰੁਜ਼ਗਾਰ ਜਾਂ ਬੇਰੁਜ਼ਗਾਰੀ ਭੱਤਾ ਦੇਣ, ਦਲਿਤਾਂ ਅਤੇ ਔਰਤਾਂ ਨਾਲ ਵਿਤਕਰਾ ਬੰਦ ਕਰਨ ਆਦਿ ਮੰਗਾਂ 'ਤੇ ਮਜ਼ਦੂਰਾਂ ਨੂੰ ਲਾਮਬੰਦ ਕਰਨ ਲਈ ਮੁਹਿੰਮ ਹੱਥ ਲਈ ਹੈ | ਜਿਹੜੇ ਖੇਤਰਾਂ ਵਿਚ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੀਆਂ ਇਕਾਈਆਂ ਹਨ, ਉਨ੍ਹਾਂ ਸਾਰਿਆਂ ਪਿੰਡਾਂ ਵਿਚ ਇਸ ਮੁਹਿੰਮ ਨੂੰ ਜ਼ੋਰ ਸ਼ੋਰ ਨਾਲ ਲਾਗੂ ਕਰਨ ਦਾ ਸੱਦਾ ਦਿੱਤਾ ਗਿਆ |

ਪਿਛਲੀ ਖ਼ਬਰ ਕਿਰਤੀ ਕਿਸਾਨ ਯੂਨੀਅਨ ਨੇ ਐਸ.ਐਸ.ਪੀ. ਦਫ਼ਤਰ ਮੋਗਾ ਵਿਖੇ ਲਗਾਇਆ ਧਰਨਾ ਅਗਲੀ ਖ਼ਬਰ ਮੋਗਾ ਵਿਖੇ 'ਆਪ' ਦੀ ਸੂਬਾ ਪੱਧਰੀ ਰੈਲੀ ਡਰਾਮੇਬਾਜ਼ੀ ਤੋਂ ਸਿਵਾਏ ਕੁਝ ਨਹੀਂ– ਜਥੇ. ਮਾਹਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।