ਮੋਗਾ, 17 ਫਰਵਰੀ (ਗੁਰਤੇਜ ਸਿੰਘ ਬੱਬੀ)-ਥਾਣਾ ਸਿਟੀ ਸਾਊਥ ਮੋਗਾ ਪੁਲਿਸ ਨੇ ਗਸ਼ਤ ਦੌਰਾਨ ਇਕ ਔਰਤ ਨੂੰ 10 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕਰਕੇ ਉਸ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਥਾਣਾ ਸਿਟੀ ਸਾਊਥ ਮੋਗਾ ਦੇ ਥਾਣੇਦਾਰ ਜਰਨੈਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਪੁਲਿਸ ਪਾਰਟੀ ਸਮੇਤ ਗਾਂਧੀ ਰੋਡ ਮੋਗਾ ਨੇੜੇ ਰੇਲਵੇ ਫਾਟਕ ਕੋਲ ਗਸ਼ਤ ਦੌਰਾਨ ਜਸਵੀਰ ਕੌਰ ਉਰਫ਼ ਜੱਸੀ ਪਤਨੀ ਜਗਰੂਪ ਸਿੰਘ ਵਾਸੀ ਲਾਲ ਸਿੰਘ ਰੋਡ ਮੋਗਾ ਨੂੰ ਗਿ੍ਫ਼ਤਾਰ ਕਰਕੇ 10 ਗ੍ਰਾਮ ਹੈਰੋਇਨ ਬਰਾਮਦ ਕਰਕੇ ਉਸ ਖ਼ਿਲਾਫ਼ ਥਾਣਾ ਸਿਟੀ ਸਾਊਥ ਮੋਗਾ 'ਚ ਬਣਦੀਆਂ ਧਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ |