28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਬਾਘਾ ਪੁਰਾਣਾ ਰੈਲੀ 2027 ਦੀਆਂ ਚੋਣਾਂ ਲਈ ਮੀਲ ਪੱਥਰ ਸਾਬਤ ਹੋਵੇਗੀ- ਜਥੇਦਾਰ ਮਾਹਲਾ <br/>

ਅਜੀਤ ਡੈਸਕ 18-02-2026
ਬਾਘਾ ਪੁਰਾਣਾ, 17 ਫਰਵਰੀ (ਟਿੰਕੂ ਕਾਠਪਾਲ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਅਤੇ ਕੋਰ ਕਮੇਟੀ ਮੈਂਬਰ ਜਥੇਦਾਰ ਤੀਰਥ ਸਿੰਘ ਮਾਹਲਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਬਾਘਾ ਪੁਰਾਣਾ ਵਿਖੇ 12 ਮਾਰਚ ਨੂੰ ਹੋ ਰਹੀ ਵਿਸ਼ਾਲ ਰੈਲੀ ਨੂੰ ਲੈ ਕੇ ਮੋਗਾ ਜ਼ਿਲੇ੍ਹ ਅੰਦਰ ਹੀ ਨਹੀਂ, ਸਗੋਂ ਆਸ-ਪਾਸ ਦੇ ਹਲਕਿਆਂ ਵਿਚ ਵੀ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ¢ ਉਨ੍ਹਾਂ ਦੱਸਿਆ ਕਿ ਰੈਲੀ ਨੂੰ ਸਫਲ ਬਣਾਉਣ ਲਈ ਪਿੰਡ ਅਤੇ ਬੂਥ ਪੱਧਰ 'ਤੇ ਪਾਰਟੀ ਦੇ ਸਿਪਾਹੀ ਪੂਰੀ ਤਨਦੇਹੀ ਨਾਲ ਆਪਣੀਆਂ ਡਿਊਟੀਆਂ ਨਿਭਾ ਰਹੇ ਹਨ¢ ਜਥੇਦਾਰ ਤੀਰਥ ਸਿੰਘ ਮਾਹਲਾ ਨੇ ਕਿਹਾ ਕਿ ਅਕਾਲੀ ਦਲ ਦੀਆਂ ਸਰਕਾਰਾਂ ਨੇ ਜੋ ਇਤਿਹਾਸਕ ਕੰਮ ਕੀਤੇ | ਉਸ ਨੂੰ ਅੱਜ ਵੀ ਲੋਕ ਯਾਦ ਕਰਦੇ ਹਨ¢ ਯੂਥ ਆਗੂ ਸੁਖਜੀਤ ਸਿੰਘ ਮਾਹਲਾ ਨੇ ਕਿਹਾ ਕਿ ਨੌਜਵਾਨ ਵਰਗ ਅਕਾਲੀ ਦਲ ਦੀ ਨੀਤੀਆਂ ਨਾਲ ਪੂਰੀ ਤਰ੍ਹਾਂ ਸਹਿਮਤ ਹੈ ਅਤੇ ਇਸ ਵਾਰ ਨÏਜਵਾਨਾਂ ਦੀ ਵੱਡੀ ਭੂਮਿਕਾ ਰਹੇਗੀ¢ ਜਥੇਦਾਰ ਮਾਹਲਾ ਨੇ ਦਾਅਵਾ ਕੀਤਾ ਕਿ ਬਾਘਾ ਪੁਰਾਣਾ ਰੈਲੀ ਆਉਣ ਵਾਲੀਆਂ 2027 ਦੀਆਂ ਚੋਣਾਂ ਲਈ ਮੀਲ ਪੱਥਰ ਸਾਬਤ ਹੋਵੇਗੀ ¢ ਇਸ ਮੌਕੇ ਸੰਜੀਵ ਕੁਮਾਰ ਬਿੱਟੂ ਸਰਕਲ ਪ੍ਰਧਾਨ ਸਮਾਲਸਰ, ਸ਼ਿੰਦਰ ਸਿੰਘ ਮੱਲਕੇ ਸੀਨੀਅਰ ਆਗੂ ਮੱਲਕੇ, ਗੁਰਸੇਵਕ ਸਿੰਘ ਬਾਘਾ ਪੁਰਾਣਾ ਸੀਨੀਅਰ ਆਗੂ ਬਾਘਾ ਪੁਰਾਣਾ ਹਾਜ਼ਰ ਸਨ |

ਪਿਛਲੀ ਖ਼ਬਰ ਟੀ.ਐਲ.ਐਫ. ਸਕੂਲ ਨੇ ਬੋਰਡ ਪ੍ਰੀਖਿਆਵਾਂ ਲਈ ਵਿਦਿਆਰਥੀਆਂ ਨੂੰ ਵਿਦਾ ਕੀਤਾ <br/> ਅਗਲੀ ਖ਼ਬਰ ਪਿੰਡ ਧਨੋਆ ਨੂੰ ਜਾਂਦੀਆਂ ਤਿੰਨੇ ਮੇਨ ਸੜਕਾਂ ਦੀ ਉਸਾਰੀ ਦਾ ਕੰਮ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।