28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਟੀ.ਐਲ.ਐਫ. ਸਕੂਲ ਨੇ ਬੋਰਡ ਪ੍ਰੀਖਿਆਵਾਂ ਲਈ ਵਿਦਿਆਰਥੀਆਂ ਨੂੰ ਵਿਦਾ ਕੀਤਾ <br/>

ਅਜੀਤ ਡੈਸਕ 18-02-2026
ਮੋਗਾ, 17 ਫਰਵਰੀ (ਸੁਰਿੰਦਰਪਾਲ ਸਿੰਘ)- ਦ ਲਰਨਿੰਗ ਫ਼ੀਲਡਜ਼ ਏ ਗਲੋਬਲ ਸਕੂਲ (ਟੀ.ਐਲ.ਐਫ.) ਦੇ ਵਿਦਿਆਰਥੀਆਂ ਨੂੰ ਅੱਜ ਸੀ.ਬੀ.ਐਸ.ਈ. ਬੋਰਡ ਪ੍ਰੀਖਿਆਵਾਂ ਲਈ ਰਸਮੀ ਤੌਰ 'ਤੇ ਵਿਦਾ ਕੀਤਾ ਗਿਆ | ਸਕੂਲ ਕੈਂਪਸ 'ਚ ਕਰਵਾਏ ਸਮਾਰੋਹ ਦੌਰਾਨ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਦਾ ਉਤਸ਼ਾਹ ਦੇਖਣਯੋਗ ਸੀ | ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਪ੍ਰਵੀਨ ਗਰਗ, ਚੇਅਰਮੈਨ ਇੰਜੀਨੀਅਰ ਜਨੇਸ਼ ਗਰਗ ਅਤੇ ਡਾਇਰੈਕਟਰ ਡਾ. ਮੁਸਕਾਨ ਗਰਗ ਨੇ ਵਿਦਿਆਰਥੀਆਂ ਨੂੰ ਤਿਲਕ ਲਗਾਇਆ, ਮਠਿਆਈਆਂ ਭੇਟ ਕੀਤੀਆਂ ਅਤੇ ਪ੍ਰੀਖਿਆ ਕੇਂਦਰਾਂ ਲਈ ਰਵਾਨਾ ਹੁੰਦੇ ਹੋਏ ਉਨ੍ਹਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ | ਸਕੂਲ ਕੈਂਪਸ 'ਚ ਇਕ ਵਿਸ਼ੇਸ਼ ਪ੍ਰਾਰਥਨਾ ਵੀ ਕੀਤੀ ਗਈ, ਜਿਸ 'ਚ ਉਨ੍ਹਾਂ ਦੇ ਉੱਜਲ ਭਵਿੱਖ ਦੀ ਕਾਮਨਾ ਕੀਤੀ ਗਈ | ਸਮਾਰੋਹ ਦੌਰਾਨ ਸਕੂਲ ਚੇਅਰਮੈਨ ਪ੍ਰਵੀਨ ਗਰਗ, ਚੇਅਰਮੈਨ ਇੰਜੀਨੀਅਰ ਜਨੇਸ਼ ਗਰਗ ਅਤੇ ਡਾਇਰੈਕਟਰ ਡਾ. ਮੁਸਕਾਨ ਗਰਗ ਨੇ ਵਿਦਿਆਰਥੀਆਂ ਨੂੰ ਮਹੱਤਵਪੂਰਨ ਮਾਰਗ ਦਰਸ਼ਨ ਦਿੱਤਾ | ਉਨ੍ਹਾਂ ਵਿਦਿਆਰਥੀਆਂ ਨੂੰ ਸਲਾਹ ਦਿੱਤੀ ਕਿ ਉਹ ਆਪਣੇ ਸਮੇਂ ਦਾ ਚੰਗੀ ਤਰ੍ਹਾਂ ਪ੍ਰਬੰਧਨ ਕਰਨ, ਪ੍ਰਸ਼ਨ ਪੱਤਰ ਨੂੰ ਧਿਆਨ ਨਾਲ ਪੜ੍ਹਨ ਅਤੇ ਉੱਤਰ ਲਿਖਣ ਵੇਲੇ ਸਾਫ਼-ਸੁਥਰੀ ਹੱਥ ਲਿਖਤ ਅਤੇ ਯੋਜਨਾਬੱਧ ਪੇਸ਼ਕਾਰੀ ਵੱਲ ਵਿਸ਼ੇਸ਼ ਧਿਆਨ ਦੇਣ | ਚੇਅਰਮੈਨ ਪ੍ਰਵੀਨ ਗਰਗ, ਸਕੂਲ ਦੇ ਚੇਅਰਮੈਨ ਇੰਜੀਨੀਅਰ ਜਨੇਸ਼ ਗਰਗ ਅਤੇ ਡਾਇਰੈਕਟਰ ਡਾ. ਮੁਸਕਾਨ ਗਰਗ ਨੇ ਵੀ ਵਿਦਿਆਰਥੀਆਂ ਨੂੰ ਪ੍ਰੀਖਿਆ ਦੌਰਾਨ ਜਲਦਬਾਜ਼ੀ ਤੋਂ ਬਚਣ ਅਤੇ ਮੁਸ਼ਕਿਲ ਪ੍ਰਸ਼ਨਾਂ ਨੂੰ ਸ਼ਾਂਤ ਮਨ ਨਾਲ ਹੱਲ ਕਰਨ ਦੀ ਸਲਾਹ ਦਿੱਤੀ |

ਪਿਛਲੀ ਖ਼ਬਰ ਸ਼ਿਆਮ ਸੇਵਾ ਸੁਸਾਇਟੀ ਦਾ ਸਮਾਗਮ ਇਕ ਸ਼ਲਾਘਾਯੋਗ ਕਦਮ-ਨਵੀਨ ਸਿੰਗਲਾ <br/> ਅਗਲੀ ਖ਼ਬਰ ਬਾਘਾ ਪੁਰਾਣਾ ਰੈਲੀ 2027 ਦੀਆਂ ਚੋਣਾਂ ਲਈ ਮੀਲ ਪੱਥਰ ਸਾਬਤ ਹੋਵੇਗੀ- ਜਥੇਦਾਰ ਮਾਹਲਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।