28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਟੈੱਟ ਦੀ ਸ਼ਰਤ ਖ਼ਤਮ ਕਰਨ ਵਾਸਤੇ ਕੇਂਦਰੀ ਸਿੱਖਿਆ ਮੰਤਰੀ ਨੂੰ ਭੇਜਿਆ ਮੰਗ-ਪੱਤਰ <br/>

ਮੋਗਾ ਵਿਖੇ ਵੱਖ-ਵੱਖ ਅਧਿਆਪਕ ਜਥੇਬੰਦੀਆਂ ਦੇ ਆਗੂ ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਮੋਗਾ ਦੇ ਪ੍ਰਧਾਨ ਡਾ. ਹਰਜੋਤ ਕਮਲ ਸਿੰਘ ਨੂੰ ਮੰਗ-ਪੱਤਰ ਦਿੰਦੇ ਹੋਏ | ਤਸਵੀਰ : ਹਰਜੀਤ ਸਿੰਘ <br/> 18-02-2026
ਮੋਗਾ, 17 ਫਰਵਰੀ (ਸੁਰਿੰਦਰਪਾਲ ਸਿੰਘ)-ਸਿੱਖਿਆ ਵਿਭਾਗ ਸੰਘਰਸ਼ ਕਮੇਟੀ ਦੇ ਬੈਨਰ ਹੇਠ ਬਲਜਿੰਦਰ ਧਾਲੀਵਾਲ, ਪਰਮਪਾਲ ਸਿੰਘ, ਸੁਰਿੰਦਰ ਸ਼ਰਮਾ ਅਤੇ ਸ਼ਮਸ਼ੇਰ ਸਿੰਘ ਦੀ ਸਾਂਝੀ ਅਗਵਾਈ ਵਿਚ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਮੋਗਾ ਅਤੇ ਸਾਬਕਾ ਵਿਧਾਇਕ ਹਰਜੋਤ ਕਮਲ ਨੂੰ 2011 ਤੋਂ ਪਹਿਲਾਂ ਭਰਤੀ ਹੋਏ ਅਧਿਆਪਕਾਂ ਤੇ ਸੁਪਰੀਮ ਕੋਰਟ ਵਲੋਂ ਲਗਾਈ ਗਈ ਲਾਜ਼ਮੀ ਟੈੱਟ ਪਾਸ ਦੀ ਸ਼ਰਤ ਦੇ ਵਿਰੋਧ ਵਿਚ ਮੰਗ ਪੱਤਰ ਕੇਂਦਰੀ ਸਿੱਖਿਆ ਮੰਤਰੀ ਭਾਰਤ ਸਰਕਾਰ ਤੱਕ ਪੁੱਜਦਾ ਕਰਨ ਵਾਸਤੇ ਸੌਂਪਿਆ ਗਿਆ | ਜਥੇਬੰਦੀ ਦੇ ਆਗੂਆਂ ਨੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਹਰਜੋਤ ਕਮਲ ਨੂੰ ਦੱਸਿਆ ਕਿ ਸੁਪਰੀਮ ਕੋਰਟ ਵਲੋਂ 2011 ਤੋਂ ਪਹਿਲਾਂ ਭਰਤੀ ਹੋਏ ਅਧਿਆਪਕਾਂ ਦਾ ਪੱਖ ਸੁਣੇ ਤੋਂ ਬਗੈਰ ਉਨ੍ਹਾਂ ਖ਼ਿਲਾਫ਼ ਤਰੱਕੀਆਂ ਵਿਚ ਅਤੇ ਨੌਕਰੀ ਵਿਚ ਰਹਿਣ ਵਾਸਤੇ ਟੈੱਟ ਪਾਸ ਕਰਨ ਦੀ ਬੇਲੋੜੀ ਸ਼ਰਤ ਲਗਾ ਕੇ ਸਾਰੇ ਅਧਿਆਪਕ ਵਰਗ ਨੂੰ ਮਾਨਸਿਕ ਪਰੇਸ਼ਾਨੀ ਵਿਚ ਪਾ ਦਿੱਤਾ | ਅਧਿਆਪਕਾਂ ਵਲੋਂ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਨੂੰ ਅਪੀਲ ਕੀਤੀ ਗਈ ਕਿ ਇਸ ਮੰਗ ਪੱਤਰ ਰਾਹੀਂ ਕੇਂਦਰੀ ਸਿੱਖਿਆ ਮੰਤਰੀ ਭਾਰਤ ਸਰਕਾਰ ਨੂੰ ਇਸ ਮਸਲੇ ਦਾ ਹੱਲ ਕੱਢਣ ਵਾਸਤੇ ਅਤੇ 2011 ਤੋਂ ਪਹਿਲਾਂ ਭਰਤੀ ਹੋਏ ਅਧਿਆਪਕਾਂ ਨੂੰ ਰਾਹਤ ਦੇਣ ਵਾਸਤੇ ਅਧਿਆਪਕਾਂ ਦੇ ਹੱਕ ਵਿਚ ਪਾਰਲੀਮੈਂਟ ਵਿਚ ਇਕ ਆਰਡੀਨੈਂਸ ਜਾਰੀ ਕਰਕੇ ਅਧਿਆਪਕਾਂ ਨੂੰ ਰਾਹਤ ਦਿੱਤੀ ਜਾਵੇ | ਮੰਗ ਪੱਤਰ ਸੌਂਪਣ ਸਮੇਂ ਪ੍ਰਤੀਨਿਧੀ ਮੰਡਲ ਵਿਚੋਂ ਅਵਤਾਰ ਸਿੰਘ, ਨਿਰਮਲ ਸਿੰਘ, ਰਾਜੇਸ਼ ਕੁਮਾਰ, ਵਿਸ਼ਾਲ ਸ਼ਰਮਾ, ਹਰਸਿਮਰਨ ਸਿੰਘ, ਹਰਪ੍ਰੀਤ ਸਿੰਘ ਸਹਿਗਲ, ਜਸਕਰਨ ਸੰਧੂ, ਪਰਮਪਾਲ ਸਿੰਘ, ਨਿਰਵੈਰ ਸਿੰਘ, ਗੁਰਪ੍ਰੀਤ ਸਿੰਘ, ਪਰਮਿੰਦਰ ਸਿੰਘ, ਇੰਦਰਪਾਲ ਸਿੰਘ, ਅਮਨਦੀਪ ਸਿੰਘ, ਵਿਜੇ ਕੁਮਾਰ, ਅਮਨਦੀਪ ਸਿੰਘ ਬਲਾਕ ਪ੍ਰਧਾਨ, ਗੁਰਜੰਟ ਸਿੰਘ, ਵਨੀਤ ਕੁਮਾਰ, ਬੂਟਾ ਸਿੰਘ, ਸੁਰਜੀਤ ਸਮਰਾਟ, ਗੁਰਪ੍ਰੀਤ ਸਿੰਘ ਸੋਢੀ, ਅਮਿਤ ਕੁਮਾਰ, ਪਰਮਜੀਤ ਸਿੰਘ, ਗੁਰਪ੍ਰੀਤ ਸਿੰਘ ਬਾਠ, ਆਕਾਸ਼ ਮਿਗਲਾਨੀ, ਅਰੁਣ ਕੁਮਾਰ, ਦਵਿੰਦਰ ਸਿੰਘ ਆਦਿ ਅਧਿਆਪਕ ਸ਼ਾਮਿਲ ਸਨ |

ਪਿਛਲੀ ਖ਼ਬਰ ਧਸੀ ਸੜਕ ਦੀ ਮੁਰੰਮਤ ਦਾ ਕੰਮ ਸੰਨੀ ਗਿੱਲ ਦੇ ਯਤਨਾਂ ਸਦਕਾ ਸ਼ੁਰੂ ਅਗਲੀ ਖ਼ਬਰ ਸ਼ਿਆਮ ਸੇਵਾ ਸੁਸਾਇਟੀ ਦਾ ਸਮਾਗਮ ਇਕ ਸ਼ਲਾਘਾਯੋਗ ਕਦਮ-ਨਵੀਨ ਸਿੰਗਲਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।