28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਸਰਕਾਰੀ ਹਾਈ ਤੇ ਪ੍ਰਾਇਮਰੀ ਸਕੂਲ ਦੀਨਾ ਦੇ ਬੱਚਿਆਂ ਨੂੰ ਕੀਤਾ ਸਨਮਾਨਿਤ

ਅਜੀਤ ਡੈਸਕ 18-02-2026
ਨਿਹਾਲ ਸਿੰਘ ਵਾਲਾ, 17 ਫਰਵਰੀ (ਸੁਖਦੇਵ ਸਿੰਘ ਖਾਲਸਾ)- ਗੁਰਚਰਨ ਸਿੰਘ ਮਿੰਟੂ ਜੈਦਕਾ ਕੈਨੇਡਾ ਅਤੇ ਕਮਲਜੀਤ ਸਿੰਘ ਜੈਦਕਾ ਕੈਨੇਡਾ ਨੇ ਆਪਣੇ ਪਿਤਾ ਸੇਵਾ ਮੁਕਤ ਹੈੱਡ ਮਾਸਟਰ ਸਵ. ਹਰਦਿਆਲ ਸਿੰਘ ਜੈਦਕਾ ਦੀ ਪਾਈ ਪਿਰਤ ਸਦਕਾ ਸਰਕਾਰੀ ਹਾਈ ਸਕੂਲ ਦੀਨਾ ਦੇ ਬੋਰਡ ਦੀਆਂ ਜਮਾਤਾਂ 'ਚੋਂ ਪਹਿਲੀਆਂ ਤਿੰਨ ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਨਕਦ ਰਾਸ਼ੀ ਦੇ ਕੇ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਏ.ਡੀ.ਸੀ. ਜਸਪਿੰਦਰ ਸਿੰਘ ਭੁੱਲਰ ਮੋਗਾ ਨੇ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ | ਇਸ ਮੌਕੇ ਗੁਰਚਰਨ ਸਿੰਘ ਮਿੰਟੂ ਜੈਦਕਾ ਕੈਨੇਡਾ ਨੇ ਦੱਸਿਆ ਕਿ ਉਨ੍ਹਾਂ ਦੇ ਪਿਤਾ ਮੁੱਖ ਅਧਿਆਪਕ ਸਵ. ਹਰਦਿਆਲ ਸਿੰਘ ਜੈਦਕਾ ਵਲੋਂ ਸੇਵਾ ਮੁਕਤੀ ਤੋਂ ਬਾਅਦ ਜਿੱਥੇ ਪਿੰਡ ਦੇ ਸਾਂਝੇ ਕੰਮਾਂ ਲਈ ਸਮੇਂ ਸਮੇਂ 'ਤੇ ਆਪਣਾ ਵਿਸ਼ੇਸ਼ ਯੋਗਦਾਨ ਪਾਇਆ ਜਾਂਦਾ ਰਿਹਾ ਹੈ, ਉੱਥੇ ਸਰਕਾਰੀ ਹਾਈ ਸਕੂਲ ਦੀਨਾ ਦੇ ਬੋਰਡ ਦੀਆਂ ਜਮਾਤਾਂ 'ਚੋਂ ਪਹਿਲੀਆਂ ਤਿੰਨ ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਨਕਦ ਰਾਸ਼ੀ ਦੇ ਕੇ ਉਨ੍ਹਾਂ ਵਿਦਿਆਰਥੀਆਂ ਦਾ ਹੌਸਲਾ ਵਧਾਇਆ ਜਾਂਦਾ ਸੀ | ਉਸੇ ਪਿਰਤ ਨੂੰ ਅੱਗੇ ਤੋਰਦਿਆਂ ਜੈਦਕਾ ਪਰਿਵਾਰ ਵਲੋਂ ਜਿੱਥੇ ਬੋਰਡ ਦੀਆਂ ਜਮਾਤਾਂ 'ਚੋਂ ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦਾ ਨਕਦ ਰਾਸ਼ੀ ਨਾਲ ਸਨਮਾਨ ਕੀਤਾ ਗਿਆ ਹੈ, ਉੱਥੇ ਸਰਕਾਰੀ ਪ੍ਰਾਇਮਰੀ ਸਕੂਲ ਦੀਨਾਂ ਦੇ ਵਿਦਿਆਰਥੀਆਂ ਨੂੰ ਟਰੈਕ ਸੂਟ ਵੰਡੇ ਗਏ ਹਨ | ਇਸ ਮੌਕੇ ਏ.ਡੀ.ਸੀ. ਜਸਪਿੰਦਰ ਸਿੰਘ ਭੁੱਲਰ ਵਲੋਂ ਵਿਦਿਆਰਥੀਆਂ ਨੂੰ ਆਪਣੀ ਪੜ੍ਹਾਈ ਮਿਹਨਤ ਨਾਲ ਕਰਨ ਅਤੇ ਜ਼ਿੰਦਗੀ ਦਾ ਨਿਸ਼ਾਨਾ ਮਿੱਥ ਕੇ ਭਵਿੱਖ 'ਚ ਅੱਗੇ ਵਧਣ ਦੀ ਲੋੜ ਦੀ ਪ੍ਰੇਰਨਾ ਦਿੱਤੀ | ਇਸ ਮੌਕੇ ਸਕੂਲ ਦੇ ਮੁੱਖ ਅਧਿਆਪਕਾ ਹਰਜੀਤ ਕੌਰ ਅਤੇ ਸਰਪੰਚ ਰਣਜੀਤ ਸਿੰਘ ਵਲੋਂ ਜਿੱਥੇ ਜੈਦਕਾ ਪਰਿਵਾਰ ਵਲੋਂ ਸਰਕਾਰੀ ਹਾਈ ਅਤੇ ਪ੍ਰਾਇਮਰੀ ਸਕੂਲ ਲਈ ਪਾਏ ਜਾਂਦੇ ਇਸ ਯੋਗਦਾਨ ਦੀ ਸ਼ਲਾਘਾ ਕੀਤੀ, ਉੱਥੇ ਪੱੁਜੀਆਂ ਸ਼ਖਸੀਅਤਾਂ ਦਾ ਵਿਸ਼ੇਸ਼ ਧੰਨਵਾਦ ਕੀਤਾ | ਇਸ ਮੌਕੇ ਗੁਰਚਰਨ ਸਿੰਘ ਮਿੰਟੂ ਜੈਦਕਾ ਕੈਨੇਡਾ, ਕਮਲਜੀਤ ਸਿੰਘ ਜੈਦਕਾ ਕੈਨੇਡਾ, ਤੋਤਾ ਸਿੰਘ ਦੀਨਾਂ, ਬਲਾਕ ਪ੍ਰਧਾਨ ਰੁਪਿੰਦਰ ਸਿੰਘ ਦੀਨਾ, ਮਾਸਟਰ ਸੁਦਾਗਰ ਸਿੰਘ, ਸਹਾਇਕ ਥਾਣੇਦਾਰ ਅਮਰਜੀਤ ਸਿੰਘ ਤੋਂ ਇਲਾਵਾ ਸਕੂਲ ਸਟਾਫ਼ ਹਾਜ਼ਰ ਸੀ |
ਪਿਛਲੀ ਖ਼ਬਰ ਹੇਮਕੁੰਟ ਸਕੂਲ ਦੀਆਂ ਵਿਦਿਆਰਥਣਾਂ ਨੂੰ ਦਿੱਤੀ ਵਿਦਾਇਗੀ ਪਾਰਟੀ ਅਗਲੀ ਖ਼ਬਰ ਸ੍ਰੀ ਅਨੰਦਪੁਰ ਸਾਹਿਬ ਵਿਖੇ ਲੰਗਰ ਲਗਾਉਣ ਲਈ ਭੇਜਿਆ 2500 ਲੀਟਰ ਦੁੱਧ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।