ਕੋਟ ਈਸੇ ਖਾਂ, 17 ਫਰਵਰੀ (ਗੁਰਮੀਤ ਸਿੰਘ ਖਾਲਸਾ)-ਸ੍ਰੀ ਹੇਮਕੁੰਟ ਸੀਨੀਅਰ ਸੈਕੰਡਰੀ ਸਕੂਲ ਕੋਟ ਈਸੇ ਖਾਂ ਵਿਖੇ ਬਾਰ੍ਹਵੀਂ ਦੀ ਪੜ੍ਹਾਈ ਪੂਰੀ ਕਰਨ ਵਾਲੀਆਂ ਵਿਦਿਆਰਥਣਾਂ ਲਈ ਗਿਆਰ੍ਹਵੀਂ ਕਲਾਸ ਦੀਆਂ ਵਿਦਿਆਰਥਣਾਂ ਵਲੋਂ ਵਿਦਾਇਗੀ ਪਾਰਟੀ ਸਮਾਰੋਹ ਕੀਤਾ ਗਿਆ, ਜਿਸ ਨੇ ਖੁਸ਼ੀ ਭਾਵੁਕਤਾ ਤੇ ਕਈ ਯਾਦਾਂ ਦੀ ਸਾਂਝ ਵੀ ਪੈਦਾ ਕੀਤੀ¢ ਪ੍ਰੋਗਰਾਮ 'ਚ ਵੱਖ-ਵੱਖ ਤਰ੍ਹਾਂ ਦੀਆਂ ਖੇਡਾਂ ਤੇ ਡਾਂਸ ਨਾਲ ਵਿਦਿਆਰਥਣਾਂ ਨੇ ਸਭ ਦਾ ਮਨੋਰੰਜਨ ਕੀਤਾ ¢ ਇਸ ਪ੍ਰੋਗਰਾਮ 'ਚ ਸ੍ਰੀ ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਕੁਲਵੰਤ ਸਿੰਘ ਸੰਧੂ ਅਤੇ ਐਮ.ਡੀ. ਰਣਜੀਤ ਕÏਰ ਸੰਧੂ ਮੁੱਖ ਮਹਿਮਾਨ ਦੇ ਤੌਰ 'ਤੇ ਸ਼ਾਮਿਲ ਹੋਏ¢ ਵਿਦਿਆਰਥੀਆਂ ਦੁਆਰਾ ਅਧਿਆਪਕਾਂ ਲਈ ਮਨੋਰੰਜਕ ਖੇਡਾਂ ਵੀ ਕਰਵਾਈਆਂ ਗਈਆਂ | ਜਿਨ੍ਹਾਂ ਨੇ ਸਮਾਰੋਹ 'ਚ ਹੋਰ ਵੀ ਰੌਣਕਾਂ ਬਿਖੇਰੀਆਂ ¢ ਇਸ ਮੌਕੇ ਬਾਰ੍ਹਵੀਂ ਜਮਾਤ ਦੀਆਂ ਵਿਦਿਆਰਥਣਾਂ ਨੂੰ ਟਾਈਟਲ ਅਤੇ ਯਾਦਗਾਰੀ ਤੋਹਫੇ ਵੀ ਭੇਟ ਕੀਤੇ ¢ ਮਿਸ ਫੇਅਰਵੈੱਲ ਦਾ ਐਵਾਰਡ ਮਿਸ ਗਗਨਦੀਪ ਕੌਰ, ਦੂਸਰਾ ਸਥਾਨ ਹੈਵਨਪ੍ਰੀਤ ਕੌਰ, ਮਿਸ ਚਾਰਮਿੰਗ ਮਹਿਕਪ੍ਰੀਤ ਕੌਰ, ਮਿਸ ਪਰਸਨੈਲਟੀ ਮੰਨਤ, ਮਿਸ ਟਲੈਂਟਡ ਮਹਿਕਪ੍ਰੀਤ ਕੌਰ, ਮਿਸ ਵਰਸੇਟਾਇਲ ਅੰਜਨੀ ਨੂੰ ਮਿਲਿਆ ¢ ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਕੁਲਵੰਤ ਸਿੰਘ ਸੰਧੂ ਅਤੇ ਐਮ.ਡੀ. ਰਣਜੀਤ ਕੌਰ ਸੰਧੂ ਨੇ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਬੋਰਡ ਦੇ ਇਮਤਿਹਾਨਾਂ ਲਈ ਮਿਹਨਤ ਕਰਨ, ਸਮੇਂ ਦੀ ਕਦਰ ਕਰਨ ਅਤੇ ਆਤਮ ਵਿਸ਼ਵਾਸ ਨਾਲ ਅੱਗੇ ਵਧਣ ਦੀ ਪ੍ਰੇਰਨਾ ਦਿੱਤੀ¢ ਉਨ੍ਹਾਂ ਕਿਹਾ ਕਿ ਸਫਲਤਾ ਲਈ ਲਗਨ ਅਤੇ ਅਨੁਸ਼ਾਸਨ ਬਹੁਤ ਜ਼ਰੂਰੀ ਹਨ ¢ ਸਕੂਲ ਦੇ ਸਟਾਫ ਨੂੰ ਮੈਨੇਜਮੈਂਟ ਕਮੇਟੀ ਵਲੋਂ ਸਨਮਾਨਿਤ ਕੀਤਾ ਗਿਆ ¢ ਸਾਰੇ ਪ੍ਰੋਗਰਾਮ ਨੂੰ ਵਧੀਆ ਢੰਗ ਨਾਲ ਨੇਪਰੇ ਚੜ੍ਹਾਉਣ ਦਾ ਸਿਹਰਾ ਪਿ੍ੰਸੀਪਲ ਰਮਨਜੀਤ ਕੌਰ ਨੂੰ ਮਿਲਿਆ ¢ ਪਿ੍ੰਸੀਪਲ ਮੈਡਮ ਨੇ ਆਪਣੇ ਆਸ਼ੀਰਵਾਦ ਭਰੇ ਸ਼ਬਦਾਂ 'ਚ ਵਿਦਿਆਰਥਣਾਂ ਨੂੰ ਭਵਿੱਖ ਲਈ ਸ਼ੁੱਭ ਕਾਮਨਾਵਾਂ ਦਿੰਦਿਆਂ ਕਿਹਾ ਕਿ ਸਕੂਲ ਹਮੇਸ਼ਾ ਵਿਦਿਆਰਥੀਆਂ ਦੀਆਂ ਉਪਲਬਧੀਆਂ 'ਤੇ ਮਾਣ ਕਰਦਾ ਹੈ ¢