28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਅੱਖਾਂ ਦਾ ਮੁਫਤ ਆਪ੍ਰੇਸ਼ਨ ਕੈਂਪ ਲਗਾਇਆ <br/>

ਅਜੀਤ ਡੈਸਕ 18-02-2026
ਨਿਹਾਲ ਸਿੰਘ ਵਾਲਾ, 17 ਫਰਵਰੀ (ਸੁਖਦੇਵ ਸਿੰਘ ਖਾਲਸਾ)-ਦਰਬਾਰ ਸੰਪਰਦਾਇ ਸੰਤ ਆਸ਼ਰਮ ਲੋਪੋ ਵਿਖੇ ਸੁਆਮੀ ਸੰਤ ਜਗਜੀਤ ਸਿੰਘ ਲੋਪੋ ਵਾਲਿਆਂ ਦੀ ਰਹਿਨੁਮਾਈ ਹੇਠ ਐਨ.ਆਰ.ਆਈ. ਮਾਨਵ ਸੇਵਾ ਸੁਸਾਇਟੀ ਲੁਧਿਆਣਾ ਵਲੋਂ ਅੱਖਾਂ ਦਾ ਮੁਫਤ ਅਪ੍ਰੇਸ਼ਨ ਕੈਂਪ ਲੈਨਜ਼ਾਂ ਵਾਲਾ (ਬਿਨਾਂ ਟਾਂਕੇ ਤੋਂ) ਲਗਾਇਆ ਗਿਆ | ਜਿਸ ਦਾ ਉਦਘਾਟਨ ਸੁਆਮੀ ਸੰਤ ਜਗਜੀਤ ਸਿੰਘ ਲੋਪੋ ਵਾਲਿਆਂ ਨੇ ਕੀਤਾ | ਇਸ ਕੈਂਪ ਦੌਰਾਨ ਦੌਰਾਨ ਪੰਜਾਬ ਦੇ ਪ੍ਰਸਿੱਧ, ਸੀਨੀਅਰ ਅਤੇ ਅੱਖਾਂ ਦੇ ਮਾਹਿਰ ਡਾ. ਰਮੇਸ਼ ਐਮ.ਡੀ. (ਸਟੇਟ ਐਵਾਰਡੀ) ਅਤੇ ਡਾ. ਅਕਰਸ਼ਨ ਮਹਿਤਾ ਦੀ ਅਗਵਾਈ ਹੇਠ ਪੁੱਜੀ ਡਾਕਟਰਾਂ ਦੀ ਟੀਮ ਵਲੋਂ 480 ਦੇ ਕਰੀਬ ਅੱਖਾਂ ਦੀਆਂ ਬਿਮਾਰੀਆਂ ਤੋਂ ਪੀੜਤ ਮਰੀਜ਼ਾਂ ਦਾ ਚੈੱਕਅਪ ਕਰਕੇ ਮੁਫਤ ਦਵਾਈਆਂ ਦਿੱਤੀਆਂ ਗਈਆਂ | ਇਸ ਮੌਕੇ 50 ਦੇ ਕਰੀਬ ਮਰੀਜ਼ਾਂ ਦੇ ਅੱਖਾਂ ਦੇ ਅਪ੍ਰੇਸ਼ਨ ਕਰਨ ਲਈ ਜਾਂਚ ਕਰਕੇ ਉਨ੍ਹਾਂ ਨੂੰ ਸਮਾਂ ਦਿੱਤਾ ਗਿਆ | ਇਸ ਕੈਂਪ ਦੌਰਾਨ ਪੁੱਜੀ ਡਾਕਟਰਾਂ ਦੀ ਟੀਮ ਦਾ ਸੁਆਮੀ ਸੰਤ ਜਗਜੀਤ ਸਿੰਘ ਲੋਪੋ ਵਾਲਿਆਂ ਨੇ ਵਿਸ਼ੇਸ਼ ਸਨਮਾਨ ਕਰਦਿਆਂ ਕਿਹਾ ਕਿ ਅੱਖਾਂ ਮਨੁੱਖੀ ਜੀਵਨ ਲਈ ਪ੍ਰਮਾਤਮਾ ਵਲੋਂ ਦਿੱਤੀ ਗਈ ਬਹੁਤ ਵਡਮੁੱਲੀ ਦਾਤ ਹੈ ਇਸ ਲਈ ਇਨ੍ਹਾਂ ਦੀ ਸਾਂਭ ਸੰਭਾਲ ਕਰਨਾ ਅਤੇ ਸਮੇਂ-ਸਮੇਂ 'ਤੇ ਅੱਖਾਂ ਦਾ ਮਾਹਿਰ ਡਾਕਟਰਾਂ ਤੋਂ ਚੈੱਕਅਪ ਕਰਵਾਉਂਦੇ ਰਹਿਣਾ ਚਾਹੀਦਾ ਹੈ | ਇਸ ਮੌਕੇ ਡਾ. ਪ੍ਰਭਾਕਰ, ਡਾ. ਗਗਨਦੀਪ ਸਿੰਘ, ਕੰਵਲਜੀਤ ਸਿੰਘ ਜਵੰਦਾ, ਮਨਜੀਤ ਸਿੰਘ ਜਵੰਦਾ, ਕਮਲਜੀਤ ਸਿੰਘ ਬਰ੍ਹਮੀ, ਹਰਚੰਦ ਸਿੰਘ ਬੜੂੰਦੀ ਆਦਿ ਤੋਂ ਇਲਾਵਾ ਦਰਬਾਰ ਸੰਪ੍ਰਦਾਇ ਦੇ ਸੇਵਾਦਾਰ ਹਾਜ਼ਰ ਸਨ |

ਪਿਛਲੀ ਖ਼ਬਰ ਪ੍ਰਧਾਨ ਜਗਤਾਰ ਸਿੰਘ ਮਾਨ ਆੜ੍ਹਤੀਆ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ <br/> ਅਗਲੀ ਖ਼ਬਰ ਇੰਦਰ ਸੂਦ ਨੂੰ ਮਹਾਰਾਜ ਅਗਰਸੈਨ ਦੀ ਤਸਵੀਰ ਭੇਟ ਕਰਕੇ ਸਨਮਾਨਿਤ ਕੀਤਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।