ਬਾਘਾ ਪੁਰਾਣਾ, 17 ਫਰਵਰੀ (ਗੁਰਮੀਤ ਸਿੰਘ ਮਾਣੂੰਕੇ)- ਮੁੱਦਕੀ ਰੋਡ 'ਤੇ ਸਥਿਤ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਬਾਘਾ ਪੁਰਾਣਾ ਵਿਖੇ 'ਸਾਡੇ ਬਜ਼ੁਰਗ ਸਾਡਾ ਮਾਣ' ਤਹਿਤ ਇਕ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ | ਇਹ ਸਮਾਗਮ ਜ਼ਿਲ੍ਹਾ ਪ੍ਰਸ਼ਾਸਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਲੈਮਕੋ ਕੰਪਨੀ ਦੇ ਸਹਿਯੋਗ ਨਾਲ ਕਰਵਾਇਆ ਗਿਆ | ਇਸ ਸਮਾਗਮ 'ਚ ਜਿੱਥੇ ਹਲਕਾ ਵਿਧਾਇਕ ਅੰਮਿ੍ਤਪਾਲ ਸਿੰਘ ਸੁਖਾਨੰਦ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ, ਉੱਥੇ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਦੇ ਮੈਂਬਰਾਂ ਨੇ ਵੀ ਸਮਾਗਮ 'ਚ ਆਪਣੀਆਂ ਸੇਵਾਵਾਂ ਨਿਭਾਈਆਂ | ਇਸ ਸਮਾਗਮ ਸਬੰਧੀ ਸੁਭਾਵੀਮਾਨ ਅਤੇ ਪ੍ਰੇਮ ਭੂਸ਼ਨ ਗੁਪਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਰੀਬ 50 ਬਜ਼ੁਰਗਾਂ ਨੂੰ ਲੋੜੀਂਦਾ ਸਾਮਾਨ ਵੰਡਿਆ ਗਿਆ ਹੈ, ਜਿਸ 'ਚ ਵੀਲ੍ਹ ਚੇਅਰ, ਕੰਨਾਂ ਦੀਆਂ ਮਸ਼ੀਨਾਂ, ਬਾਈਕ ਬੈਲਟ, ਗੋਡਿਆਂ ਦੇ ਕਵਰ, ਖੂੰਡੀਆਂ ਆਦਿ ਸਮਾਨ ਦਿੱਤਾ ਗਿਆ | ਇਸ ਮੌਕੇ ਸਮਾਜ ਸੇਵੀ ਅਮਨਦੀਪ ਸਿੰਘ ਕੋਠੇ ਚੋਟੀਆਂ ਠੋਬਾ (ਸੰਸਥਾ ਮੈਂਬਰ) ਨੇ ਦੱਸਿਆ ਕਿ ਇਹ ਸਮਾਨ ਕੇਵਲ ਉਨ੍ਹਾਂ ਬਜ਼ੁਰਗਾਂ ਨੂੰ ਹੀ ਦਿੱਤਾ ਗਿਆ ਹੈ ਜਿਨ੍ਹਾਂ ਦੇ ਕੁਝ ਸਮਾਂ ਪਹਿਲਾਂ ਡਾਕਟਰ ਤੁਸ਼ਾਰ, ਜਤਿਨ ਸ਼ਰਮਾ ਅਤੇ ਉਨ੍ਹਾਂ ਦੀ ਟੀਮ ਦੀ ਅਗਵਾਈ ਹੇਠ ਫਾਰਮ ਭਰੇ ਸਨ | ਇਸ ਸਮੇਂ ਸਕੂਲੀ ਬੱਚਿਆਂ ਵਲੋਂ ਮੈਡਮ ਪਰਵਿੰਦਰ ਕੌਰ ਦੀ ਅਗਵਾਈ ਹੇਠ ਕਲਯੁਗ 'ਚ ਬੁਢਾਪਾ ਨੂੰ ਇਕ ਨਾਟਕ ਰਾਹੀਂ ਪੇਸ਼ ਕੀਤਾ ਗਿਆ | ਇਸ ਮੌਕੇ ਪਵਨ ਗੁਪਤਾ, ਸਕੂਲ ਪਿ੍ੰਸੀਪਲ ਸੰਜੀਵ ਕੁਮਾਰ ਬਾਂਸਲ, ਸੁਖਚੈਨ ਸਿੰਘ ਡੀ. ਪੀ., ਮੈਡਮ ਮੀਨਾ ਸ਼ਰਮਾ, ਡਾ. ਸਰਬਜੀਤ ਕੌਰ, ਦਵਿੰਦਰ ਸਿੰਘ, ਜਤਿੰਦਰ ਸਿੰਘ, ਜਸਪ੍ਰੀਤ ਸਿੰਘ, ਮੱਖਣ ਸਿੰਘ ਸਟੇਜ ਸੈਕਟਰੀ ਅਤੇ ਵੱਡੀ ਗਿਣਤੀ 'ਚ ਪੁੱਜੇ ਬਜ਼ੁਰਗ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਵੀ ਹਾਜ਼ਰ ਸਨ |