18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਮੋਗਾ ਦੀ ਰੈਲੀ ਨੇ ਆਮ ਆਦਮੀ ਪਾਰਟੀ ਦੀ ਮੁੜ ਸਰਕਾਰ ਬਣਨ ਦਾ ਮੁੱਢ ਬੰਨਿ੍ਹਆ-ਬੂਟਾ, ਅਰਸ਼ ਰਾਊਕੇ <br/>

ਅਜੀਤ ਡੈਸਕ 19-02-2026
ਨਿਹਾਲ ਸਿੰਘ ਵਾਲਾ, 18 ਫਰਵਰੀ (ਸੁਖਦੇਵ ਸਿੰਘ ਖ਼ਾਲਸਾ)-ਬੀਤੇ ਦਿਨੀਂ ਆਮ ਆਦਮੀ ਪਾਰਟੀ ਦੀ ਮੋਗਾ ਦੇ ਕਿਲੀ ਚਾਹਲ 'ਚ ਹੋਈ ਵਿਸ਼ਾਲ ਰੈਲੀ ਨੇ ਪੰਜਾਬ ਅੰਦਰ ਮੁੜ 2027 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਦਾ ਮੁੱਢ ਬੰਨ੍ਹ ਦਿੱਤਾ ਹੈ ਅਤੇ ਪਾਰਟੀ ਆਗੂਆਂ ਅਤੇ ਵਰਕਰਾਂ ਦੇ ਹੌਸਲੇ ਹੋਰ ਮਜ਼ਬੂਤ ਹੋਏ ਹਨ | ਇਹ ਪ੍ਰਗਟਾਵਾ ਕਰਦਿਆਂ ਬਲਾਕ ਪ੍ਰਧਾਨ ਬੂਟਾ ਸਿੰਘ ਅਤੇ ਡਾ. ਅਰਸ਼ ਰਾਊਕੇ ਨੇ ਕਰਦਿਆਂ ਕਿਹਾ ਕਿ ਇਸ ਵਿਸ਼ਾਲ ਸਫਲ ਰੈਲੀ ਨੇ ਸਪਸ਼ਟ ਕਰ ਦਿੱਤਾ ਹੈ ਕਿ ਆਮ ਆਦਮੀ ਪਾਰਟੀ ਦੇ ਚੱਲ ਰਹੇ ਕਾਰਜਕਾਲ ਅਤੇ ਲੋਕਾਂ ਦੀ ਭਲਾਈ ਹਿਤ ਚਲਾਈਆਂ ਜਾ ਰਹੀਆਂ ਵੱਖ-ਵੱਖ ਯੋਜਨਾਵਾਂ ਤੋਂ ਸੂਬਾ ਵਾਸੀ ਸੰਤੁਸ਼ਟ ਹਨ | ਉਨ੍ਹਾਂ ਕਿਹਾ ਕਿ ਮੋਗਾ ਦੀ ਵਿਸ਼ਾਲ ਰੈਲੀ ਨੇ ਵਿਰੋਧੀਆਂ ਦੀ ਨੀਂਦ ਉਡਾ ਦਿੱਤੀ ਹੈ ਅਤੇ ਵਿਰੋਧੀ ਪਾਰਟੀਆਂ ਦੇ ਆਗੂ ਝੂਠੀ ਇਲਜ਼ਾਮਬਾਜ਼ੀ ਕਰਕੇ ਫੋਕੀ ਸ਼ੁਹਰਤ ਖੱਟਣਾ ਚਾਹੁੰਦੇ ਹਨ | ਉਕਤ ਆਗੂਆਂ ਨੇ ਰਮਨਦੀਪ ਕੌਰ ਰਾਊਕੇ ਨੂੰ ਹਲਕਾ ਨਿਹਾਲ ਸਿੰਘ ਵਾਲਾ ਤੋਂ ਵਾਈਸ ਕੁਆਰਡੀਨੇਟਰ ਲਗਾਉਣ 'ਤੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਜ਼ਿਲ੍ਹਾ ਪ੍ਰਧਾਨ ਬਰਿੰਦਰ ਕੁਮਾਰ ਮਧੇਕੇ ਅਤੇ ਹਾਈ ਕਮਾਂਡ ਨੂੰ ਭਰੋਸਾ ਦਿਵਾਇਆ ਕਿ ਉਹ ਪਾਰਟੀ ਦੀਆਂ ਗਤੀਵਿਧੀਆਂ ਘਰ ਘਰ ਤੱਕ ਲੈ ਕੇ ਜਾਣਗੇ ਅਤੇ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਦਿਨ ਰਾਤ ਪੂਰੀ ਤਨਦੇਹੀ ਨਾਲ ਕੰਮ ਕਰਨਗੇ |

ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੀ ਬਾਘਾ ਪੁਰਾਣਾ ਵਿਖੇ ਹੋਣ ਵਾਲੀ ਵਿਸ਼ਾਲ ਰੈਲੀ ਇਤਿਹਾਸਕ ਮੀਲ ਪੱਥਰ ਸਾਬਤ ਹੋਵੇਗੀ-ਛਿੰਦਾ <br... ਅਗਲੀ ਖ਼ਬਰ ਆਤਮ ਵੱਲਭ ਸਕੂਲ ਦੇ ਵਿਦਿਆਰਥੀਆਂ ਨੇ 'ਵੂਪਰ ਐਂਡਲੈੱਸ ਐਡਵੈਂਚਰ' ਵਿਚ ਮਾਣਿਆ ਵਿੱਦਿਅਕ ਸੈਰ-ਸਪਾਟੇ ਦਾ ਅਨੰਦ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।