18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਭਾਰਤ-ਅਮਰੀਕਾ ਵਪਾਰਕ ਸਮਝੌਤੇ ਦੇ ਵਿਰੋਧ 'ਚ ਭਾਰਤੀ ਕਿਸਾਨ ਯੂਨੀਅਨ ਖੋਸਾ ਨੇ ਡੀ.ਸੀ. ਦਫ਼ਤਰ ਮੋਗਾ ਅੱਗੇ ਫੂਕੇ ਮੋਦੀ-ਟਰੰਪ-ਮਾਨ ਦੇ ਪੁਤਲੇ

ਅਜੀਤ ਡੈਸਕ 19-02-2026
ਮੋਗਾ, 18 ਫਰਵਰੀ (ਸੁਰਿੰਦਰਪਾਲ ਸਿੰਘ)- ਭਾਰਤ-ਅਮਰੀਕਾ ਵਿਚਕਾਰ ਹੋਏ ਵਪਾਰਕ ਸਮਝੌਤੇ ਦੇ ਵਿਰੋਧ ਵਿਚ ਅੱਜ ਭਾਰਤੀ ਕਿਸਾਨ ਯੂਨੀਅਨ ਖੋਸਾ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਮੋਗਾ ਦੇ ਬਾਹਰ ਮੋਦੀ, ਟਰੰਪ ਅਤੇ ਮਾਨ ਦੇ ਪੁਤਲੇ ਫ਼ੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਭਾਰਤ-ਅਮਰੀਕਾ ਵਪਾਰਕ ਸਮਝੌਤਾ ਦੇਸ਼ ਦੇ ਕਿਸਾਨਾਂ, ਮਜ਼ਦੂਰਾਂ ਅਤੇ ਛੋਟੇ ਵਪਾਰੀਆਂ ਦੇ ਹਿਤਾਂ ਦੇ ਵਿਰੁੱਧ ਹੈ | ਇਹ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ ਖੋਸਾ ਦੇ ਪ੍ਰਧਾਨ ਸੁਖਜਿੰਦਰ ਸਿੰਘ ਖੋਸਾ ਵਲੋਂ ਕੀਤਾ ਗਿਆ | ਉਨ੍ਹਾਂ ਕਿਹਾ ਭਾਰਤ-ਅਮਰੀਕਾ ਵਿਚਕਾਰ ਹੋਏ ਵਪਾਰਕ ਸਮਝੌਤੇ ਨਾਲ ਦੇਸ਼ ਦੀ ਆਰਥਿਕਤਾ 'ਤੇ ਨਕਾਰਾਤਮਿਕ ਅਸਰ ਪੈ ਸਕਦਾ ਹੈ ਅਤੇ ਦੇਸੀ ਉਦਯੋਗਾਂ ਨੂੰ ਨੁਕਸਾਨ ਹੋਵੇਗਾ | ਇਸ ਮੌਕੇ ਜਾਣਕਾਰੀ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ ਖੋਸਾ ਦੇ ਕੌਮੀ ਪ੍ਰਧਾਨ ਸੁਖਜਿੰਦਰ ਸਿੰਘ ਖੋਸਾ ਨੇ ਕਿਹਾ ਕਿ ਗ਼ੈਰ-ਰਾਜਨੀਤਕ ਸੰਯੁਕਤ ਕਿਸਾਨ ਮੋਰਚੇ ਵਲੋਂ ਅੱਜ ਦੇਸ਼ ਭਰ ਸਮੇਤ ਪੰਜਾਬ ਅਤੇ ਹਰਿਆਣਾ ਵਿਚ ਕੇਂਦਰ ਅਤੇ ਰਾਜ ਸਰਕਾਰਾਂ ਖ਼ਿਲਾਫ਼ ਤਿੱਖਾ ਪ੍ਰਦਰਸ਼ਨ ਕੀਤਾ ਗਿਆ ਹੈ | ਪ੍ਰਦਰਸ਼ਨਕਾਰੀਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਅਤੇ ਪੰਜਾਬ ਦੇ ਮੁੱਖ ਮੰਤਰੀ ਦੇ ਪੁਤਲੇ ਫ਼ੂਕ ਕੇ ਰੋਸ ਜਤਾਇਆ | ਕਿਸਾਨ ਆਗੂ ਸੁਖਜਿੰਦਰ ਸਿੰਘ ਨੇ ਦੋਸ਼ ਲਗਾਇਆ ਕਿ ਸਰਕਾਰਾਂ ਵਲੋਂ ਪਹਿਲਾਂ ਕੀਤੇ ਵਾਅਦੇ ਅਜੇ ਤੱਕ ਪੂਰੇ ਨਹੀਂ ਕੀਤੇ ਗਏ ਅਤੇ ਅਮਰੀਕਾ ਨਾਲ ਹੋ ਰਹੇ ਖੇਤੀਬਾੜੀ ਸਮਝੌਤੇ ਦੇਸ਼ ਦੇ ਕਿਸਾਨਾਂ ਅਤੇ ਮਜ਼ਦੂਰਾਂ ਲਈ ਦੇਸ਼-ਮਾਰੂ ਸਾਬਤ ਹੋਣਗੇ | ਉਨ੍ਹਾਂ ਕਿਹਾ ਕਿ ਇਸ ਨਾਲ ਵਿਦੇਸ਼ੀ ਕਾਰਪੋਰੇਟ ਕੰਪਨੀਆਂ ਨੂੰ ਭਾਰਤ ਦੀਆਂ ਮੰਡੀਆਂ ਵਿਚ ਦਾਖ਼ਲਾ ਮਿਲੇਗਾ ਅਤੇ ਸਥਾਨਕ ਕਿਸਾਨਾਂ ਦੀ ਆਮਦਨ 'ਤੇ ਵੱਡਾ ਅਸਰ ਪਵੇਗਾ | ਵਿਦੇਸ਼ੀ ਖੇਤੀ ਪ੍ਰੋਜੈਕਟਾਂ ਨਾਲ ਭਾਰਤੀ ਮੰਡੀ ਪ੍ਰਣਾਲੀ ਕਮਜ਼ੋਰ ਹੋਵੇਗੀ, ਹੜ੍ਹਾਂ ਨਾਲ ਨੁਕਸਾਨੀ ਫ਼ਸਲਾਂ ਲਈ ਮੁਆਵਜ਼ਾ ਨਾ ਮਿਲਣ 'ਤੇ ਨਾਰਾਜ਼ਗੀ, ਬਿਜਲੀ ਸੋਧ ਬਿੱਲ ਰੱਦ ਨਾ ਕਰਨ 'ਤੇ ਸਰਕਾਰ ਘੇਰੀ | ਕਿਸਾਨ ਆਗੂ ਨੇ ਕਿਹਾ ਕਿ 20-25 ਸਾਲਾਂ ਵਿਚ ਖੇਤੀ ਦੀ ਲਾਗਤ ਕਈ ਗੁਣਾ ਵੱਧ ਗਈ ਹੈ ਪਰ ਆਮਦਨ ਨਹੀਂ ਵਧੀ, ਜਿਸ ਕਰ ਕੇ ਆਤਮ-ਹੱਤਿਆਵਾਂ ਵਿਚ ਵਾਧਾ ਹੋ ਰਿਹਾ ਹੈ | ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਨੀਤੀਆਂ ਵਾਪਸ ਨਾ ਲਈਆਂ ਗਈਆਂ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ | ਕਿਸਾਨ ਮੋਰਚੇ ਨੇ ਕੇਂਦਰ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਵਿਦੇਸ਼ੀ ਖੇਤੀ ਸਮਝੌਤਿਆਂ ਦੀ ਸਮੀਖਿਆ ਕੀਤੀ ਜਾਵੇ, ਬਿਜਲੀ ਸੋਧ ਬਿੱਲ ਅਤੇ ਕਿਸਾਨ ਵਿਰੋਧੀ ਨੀਤੀਆਂ ਰੱਦ ਕੀਤੀਆਂ ਜਾਣ | ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਤੁਰੰਤ ਮੁਆਵਜ਼ਾ ਦਿੱਤਾ ਜਾਵੇ | ਕਰਜ਼ਾ ਮਾਫ਼ੀ ਅਤੇ ਪਰਾਲੀ ਮਾਮਲਿਆਂ 'ਚ ਰਾਹਤ ਦਿੱਤੀ ਜਾਵੇ | ਆਗੂਆਂ ਨੇ ਕਿਹਾ ਕਿ “ਕਿਸਾਨੀ ਅਤੇ ਮਜ਼ਦੂਰ ਵਰਗ ਦੀ ਰੱਖਿਆ ਲਈ ਸੰਘਰਸ਼ ਜਾਰੀ ਰਹੇਗਾ ਅਤੇ ਜ਼ਰੂਰਤ ਪਈ ਤਾਂ ਦੇਸ਼-ਪੱਧਰੀ ਵੱਡਾ ਅੰਦੋਲਨ ਕੀਤਾ ਜਾਵੇਗਾ |
ਪਿਛਲੀ ਖ਼ਬਰ ਪੈਨਸ਼ਨਰਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਜ਼ਿਲ੍ਹਾ ਪ੍ਰੀਸ਼ਦ ਪੈਨਸ਼ਨਰ ਯੂਨੀਅਨ ਵਲੋਂ ਮੀਟਿੰਗ 21 ਨੂੰ ਅਗਲੀ ਖ਼ਬਰ ਨਵੀਂ ਵਾਰਡਬੰਦੀ 'ਤੇ ਅਸਥਾਈ ਰੋਕ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।